ਬਠਿੰਡਾ ’ਚ ਕੜਾਕੇ ਦੀ ਠੰਢ: ਘੱਟੋ ਘੱਟ ਤਾਪਮਾਨ ਇਕ ਡਿਗਰੀ ਸੈਲਸੀਅਸ , ਪੰਜਾਬ-ਹਰਿਆਣਾ ਦੇ ਕਈ ਇਲਾਕਿਆਂ ’ਚ ਸੰਘਣੀ ਧੁੰਦ

ਚੰਡੀਗੜ੍ਹ (ਸਮਾਜ ਵੀਕਲੀ):  ਪੰਜਾਬ ਅਤੇ ਹਰਿਆਣਾ ਦੀਆਂ ਜ਼ਿਆਦਾਤਰ ਥਾਵਾਂ ’ਤੇ ਸੀਤ ਲਹਿਰ ਜਾਰੀ ਹੈ। ਕਈ ਥਾਵਾਂ ’ਤੇ ਸੰਘਣੀ ਧੁੰਦ ਛਾਈ ਰਹੀ। ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ ਬਠਿੰਡਾ ਪੰਜਾਬ ਦਾ ਸਭ ਤੋਂ ਠੰਢਾ ਸਥਾਨ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ ਇੱਕ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਤਿੰਨ ਡਿਗਰੀ ਘੱਟ ਸੀ। ਹਰਿਆਣਾ ਦੇ ਹਿਸਾਰ ਵਿੱਚ ਘੱਟੋ-ਘੱਟ ਤਾਪਮਾਨ ਆਮ ਨਾਲੋਂ ਪੰਜ ਡਿਗਰੀ ਘੱਟ ਭਾਵ ਦੋ ਡਿਗਰੀ ਸੈਲਸੀਅਸ ਰਿਹਾ। ਪੰਜਾਬ ਅਤੇ ਹਰਿਆਣਾ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ 5.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਜਾਬ ਦੇ ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਘੱਟੋ-ਘੱਟ ਤਾਪਮਾਨ 4.2 ਅਤੇ 7.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਦੋ ਡਿਗਰੀ ਵੱਧ ਹੈ। ਪਟਿਆਲਾ, ਪਠਾਨਕੋਟ, ਹਲਵਾਰਾ, ਫਰੀਦਕੋਟ ਅਤੇ ਗੁਰਦਾਸਪੁਰ ਵਿੱਚ ਘੱਟੋ-ਘੱਟ ਤਾਪਮਾਨ ਕ੍ਰਮਵਾਰ 4.7, 4.2, 2.7, 4.5 ਅਤੇ 5.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਜਾਬ ਦੇ ਬਠਿੰਡਾ, ਪਟਿਆਲਾ ਅਤੇ ਹਰਿਆਣਾ ਦੇ ਅੰਬਾਲਾ ਨੂੰ ਸੰਘਣੀ ਧੁੰਦ ਨੇ ਘੇਰ ਲਿਆ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮੋਦੀ ਵੱਲੋਂ ਪੀਐੱਮ-ਕਿਸਾਨ ਤਹਿਤ 20900 ਕਰੋੜ ਰੁਪਏ ਜਾਰੀ
Next articleਚੰਡੀਗੜ੍ਹ: ਨਗਰ ਨਿਗਮ ਦੇ ਨਵੇਂ ਕੌਂਸਲਰਾਂ ਨੇ ਕੋਵਿਡ ਨਿਯਮਾਂ ਦੀਆਂ ਧੱਜੀਆਂ ਉਡਾਉਂਦਿਆਂ ਸਹੁੰ ਚੁੱਕੀ