HOME ਪਹਿਲਗਾਮ ‘ਚ ਸੈਲਾਨੀਆਂ ‘ਤੇ ਅੱਤਵਾਦੀਆਂ ਨੇ ਹਮਲਾ ਕੀਤਾ —–

ਪਹਿਲਗਾਮ ‘ਚ ਸੈਲਾਨੀਆਂ ‘ਤੇ ਅੱਤਵਾਦੀਆਂ ਨੇ ਹਮਲਾ ਕੀਤਾ —–

2

   (ਸਮਾਜ ਵੀਕਲੀ)   ਜੰਮੂ ਕਸ਼ਮੀਰ ਵਿੱਚ ਪਹਿਲਗਾਮ ਵਿੱਚ ਮਾਨਵ ਵਿਰੋਧੀਆਂ ਨੇ ਨਿਹੱਥੇ ਸੈਲਾਨੀਆ ‘ਤੇ ਗੋਲੀਆਂ ਮਾਰ ਕੇ ਉਹਨਾਂ ਨੂੰ ਸਦਾ ਦੀ ਨੀਂਦ ਸੁਲਾ ਦਿੱਤਾ ਹੈ। ਅੱਤਵਾਦੀਆਂ ਨੇ ਮਜਹਬ ਪੁੱਛ ਕੇ ਗੋਲੀਆਂ ਮਾਰੀਆਂ ਹਨ। ਇਹ ਘਟਨਾ ਬੜੀ ਦਰਦਨਾਕ,ਦਿਲ ਕੰਬਾਊ ਤੇ ਭਿਆਨਕ ਵਾਪਰੀ ਹੈ। ਜਿਸ ਦੀ ਅਸੀਂ ਘੋਰ ਸ਼ਬਦਾਂ ਵਿੱਚ ਨਿੰਦਾ ਕਰਦੇ ਹਾਂ। ਕੇਂਦਰ ਸਰਕਾਰ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦੇਵੇ ,ਜਿਸ ਨਾਲ ਉਹਨਾਂ ਦਾ ਦੋਬਾਰਾ ਅਜਿਹਾ ਕਰਨ ਦਾ ਹੌਸਲਾ ਨਾ ਪਵੇ। ਵਿਸ਼ਵ ਪ੍ਰਸਿੱਧ ਸੈਰ ਸਪਾਟਾ ਕੇਂਦਰ ਪਹਿਲਗਾਮ ਵਿੱਚ ਸੈਲਾਨੀਆਂ ‘ਤੇ ਹੋਏ ਹੁਣ ਤੱਕ ਦੇ ਸਭ ਤੋਂ ਵੱਡੇ ਅੱਤਵਾਦੀ ਹਮਲੇ ਦੌਰਾਨ 22 ਅਪ੍ਰੈਲ 2025, ਦਿਨ ਮੰਗਲਵਾਰ, ਦੁਪਹਿਰ 3 ਵਜੇ ਦੇ ਕਰੀਬ,30 ਤੋਂ ਵੱਧ ਸੈਲਾਨੀਆਂ ਦੀ ਹੱਤਿਆ ਕਰ ਦਿੱਤੀ ਗਈ । ਜਿਨ੍ਹਾਂ ਵਿੱਚ 2 ਵਿਦੇਸ਼ੀ ਵੀ ਸ਼ਾਮਿਲ ਹਨ ।ਅੱਤਵਾਦੀਆਂ ਨੇ ਸੈਲਾਨੀਆਂ ‘ਤੇ 50 ਤੋਂ ਵੱਧ ਗੋਲੀਆਂ ਚਲਾਈਆਂ ।ਇੱਕ ਦਰਜਨ ਵਿਅਕਤੀ ਜ਼ਖ਼ਮੀ ਵੀ ਹੋਏ ਹਨ। ਅੱਤਵਾਦੀਆਂ ਨੇ ਮਜਹਬ ਪੁੱਛ ਕੇ ਗੋਲੀਆਂ ਮਾਰੀਆਂ । ਸੈਲਾਨੀਆਂ ਨੂੰ ਨਿਸ਼ਾਨਾ ਬਣਾਉਣ ਵਾਲੇ 5-6 ਅੱਤਵਾਦੀ ਪੁਲਿਸ ਦੀ ਵਰਦੀ ਵਿੱਚ ਸਨ। ਜਿਸ ਕਰਕੇ ਸਥਾਨਕ ਲੋਕਾਂ ਦੇ ਨਾਲ ਨਾਲ ਸੈਲਾਨੀ ਵੀ ਉਹਨਾਂ ਦੇ ਅੱਤਵਾਦੀ ਹੋਣ ਦਾ ਅੰਦਾਜ਼ਾ ਨਹੀਂ ਲਾ ਸਕੇ। ਕੇਂਦਰ ਸਰਕਾਰ ਨੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੀ ਜਾਂਚ ਐਨ.ਆਈ.ਏ . ਨੂੰ ਸੌਂਪੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਹਦਾਇਤਾਂ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ੍ਰੀਨਗਰ ਪਹੁੰਚ ਕੇ ਫੌਜ ਤੇ ਹੋਰ ਸੁਰੱਖਿਆ ਏਜੰਸੀਆਂ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ ਤੇ ਹਾਲਾਤ ਦੀ ਜਾਣਕਾਰੀ ਲਈ । ਜ਼ਖਮੀਆਂ ਦੇ ਬੇਹਤਰ ਇਲਾਜ ਤੇ ਮ੍ਰਿਤਕਾਂ ਨੂੰ ਉਹਨਾਂ ਦੇ ਘਰਾਂ ਤੱਕ ਪਹੁੰਚਾਉਣ ਦਾ ਇੰਤਜ਼ਾਮ ਕਰਨ ਦੇ ਹੁਕਮ ਜਾਰੀ ਕੀਤੇ। ਗ੍ਰਹਿ ਮੰਤਰੀ ਨੇ ਕਿਹਾ ਕਿ “ਅੱਤਵਾਦੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।” ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ “ਨਿਰਦੋਸ਼ ਨਾਗਰਿਕਾਂ ‘ਤੇ ਹਮਲਾ ਕਾਇਰਤਾ ਪੂਰਨ ਅਤੇ ਅਤੀ ਨਿੰਦਣਯੋਗ ਕਾਰਵਾਈ ਹੈ।” ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਸ ਘਟਨਾ ਬਾਰੇ ਕਿਹਾ ਕਿ ” ਅੱਤਵਾਦ ਵਿਰੁੱਧ ਲੜਾਈ ਵਿੱਚ ਅਮਰੀਕਾ ਭਾਰਤ ਦੇ ਨਾਲ ਹੈ। ਮਾਰੇ ਗਏ ਲੋਕਾਂ ਦੇ ਪਰਿਵਾਰਾਂ ਪ੍ਰਤੀ ਸਾਡੀ ਸੰਵੇਦਨਾ ਹੈ। ਅਮਰੀਕਾ ਇਸ ਘਟਨਾ ‘ਤੇ ਨੇੜਿਓ ਨਜ਼ਰ ਰੱਖ ਰਿਹਾ ਹੈ। ਉਮੀਦ ਹੈ ਕਿ ਦੋਸ਼ੀਆਂ ਨੂੰ ਸਜ਼ਾ ਮਿਲੇਗੀ।” ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਇਸ ਘਟਨਾ ਬਾਰੇ ਕਿਹਾ ਕਿ ” ਮੈਂ ਹੈਰਾਨ ਹਾਂ। ਸਾਡੇ ਸੈਲਾਨੀਆਂ ‘ਤੇ ਇਹ ਹਮਲਾ ਘਿਨਾਉਣਾ ਹੈ ।ਇਸ ਹਮਲੇ ਦੇ ਦੋਸ਼ੀ ਜਾਨਵਰ ਹਨ ,ਅਣਮਨੁੱਖੀ ਹਨ ਅਤੇ ਨਫਰਤ ਦੇ ਲਾਇਕ ਹਨ। ਇਸ ਦੀ ਨਿੰਦਾ ਕਰਨ ਲਈ ਕੋਈ ਵੀ ਸ਼ਬਦ ਕਾਫੀ ਨਹੀਂ ਹੈ। ਮੈਂ ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਆਪਣੀ ਸੰਵੇਦਨਾ ਪ੍ਰਗਟ ਕਰਦਾ ਹਾਂ।” ਰਾਹੁਲ ਗਾਂਧੀ ਨੇ ਇਸ ਘਟਨਾ ਦੀ ਨਿਖੇਧੀ ਕਰਦਿਆਂ ਕਿਹਾ ਕਿ,” ਸਰਕਾਰ ਕੋਕਲੇ ਵਾਅਦਿਆਂ ਦੀ ਥਾਂ ਠੋਸ ਕਦਮ ਚੁੱਕੇ। ” ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਕਿਹਾ ਕਿ ” ਦੁਨੀਆ ਦੇ ਕਿਸੇ ਵੀ ਕੋਨੇ ਤੱਕ ਪਹਿਲਗਾਮ ਦੇ ਹਮਲਾਵਰਾਂ ਦਾ ਪਿੱਛਾ ਕਰਾਂਗੇ। ਅੱਤਵਾਦ ਕਦੇ ਵੀ ਭਾਰਤ ਦੇ ਮਨੋਬਲ ਨੂੰ ਨਹੀਂ ਤੋੜ ਸਕੇਗਾ।” ਉਹਨਾਂ ਕਿਹਾ ਕਿ ਇਨਸਾਫ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ।ਪੂਰਾ ਦੇਸ਼ ਇਸ ਲਈ ਦ੍ਰਿੜ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ 140 ਕਰੋੜ ਦੇਸ਼ ਵਾਸੀਆਂ ਦਾ ਦ੍ਰਿੜ ਇਰਾਦਾ ਅੱਤਵਾਦ ਦਾ ਲੱਕ ਤੋੜ ਦੇਵੇਗਾ। ਮੋਦੀ ਨੇ ਕਿਹਾ ਕਿ ਮਨੁੱਖਤਾ ਵਿੱਚ ਭਰੋਸਾ ਰੱਖਣ ਵਾਲੇ ਸਾਰੇ ਲੋਕ ਸਾਡੇ ਨਾਲ ਹਨ। ਮੈਂ ਸਾਡੇ ਨਾਲ ਇਸ ਮੌਕੇ ‘ਤੇ ਖੜੇ ਸਾਰੇ ਲੋਕਾਂ ਅਤੇ ਵੱਖ -ਵੱਖ ਦੇਸ਼ਾਂ ਤੋਂ ਨੇਤਾਵਾਂ ਦਾ ਧੰਨਵਾਦ ਕਰਦਾ ਹਾਂ। ਜਿਕਰਯੋਗ ਕੇ ਜੰਮੂ ਕਸ਼ਮੀਰ ਦੀ ਅਰਥ ਵਿਵਸਥਾ ਸੈਰ ਸਪਾਟੇ ਤੇਰੀ ਨਿਰਭਰ ਹੈ। ਦੇਸ਼ -ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੈਲਾਨੀ ਸੈਰ ਸਪਾਟੇ ਦੇ ਮੌਸਮ ਵਿੱਚ ਇੱਥੇ ਆਉਂਦੇ ਹਨ। ਜਿਸ ਕਾਰਨ ਇਥੋਂ ਦੇ ਘੋੜੇ ਪਿੱਠੂ ਅਤੇ ਪਾਲਕੀ ਵਾਲਿਆਂ ਸ਼ਿਕਾਰਾ ਚਲਾਉਣ ਵਾਲਿਆਂ ਅਤੇ ਹੋਟਲ ਮਾਲਕਾਂ ਨੂੰ ਇਸ ਦਾ ਕਾਫੀ ਲਾਭ ਹੁੰਦਾ ਹੈ। ਇਸ ਘਟਨਾ ਦੇ ਸਿੱਟੇ ਵਜੋਂ ਸੂਬੇ ਵਿੱਚ ਸੈਰ ਸਪਾਟੇ ਨੂੰ ਭਾਰੀ ਸੱਟ ਵੱਜੇਗੀ ਅਤੇ ਸੂਬੇ ਵਿੱਚ ਜਾਰੀ ਵਿਕਾਸ ਸਰਗਰਮੀਆਂ ਨੂੰ ਠੇਸ ਪਹੁੰਚੇਗੀ। ਇਸ ਹਮਲੇ ਨਾਲ ਡਲ ਝੀਲ ਵਿੱਚ ਹਾਊਸ ਬੋਟਸ ਆਦਿ ਵਿੱਚ ਕੀਤੀ ਗਈ ਤਮਾਮ ਬੁਕਿੰਗ ਵੀ ਪ੍ਰਭਾਵਿਤ ਹੋਵੇਗੀ। ਜਿਸ ਨਾਲ ਸਥਾਨਕ ਲੋਕਾਂ ਦੀ ਆਮਦਨ ਅਤੇ ਰੁਜ਼ਗਾਰ ‘ਤੇ ਵੀ ਪ੍ਰਭਾਵ ਪਵੇਗਾ। ਸੋ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾਵਾਂ ਦਿੱਤੀਆਂ ਜਾਣ। ਉਹਨਾਂ ਦੀ ਗ੍ਰਿਫਤਾਰੀ ਜਲਦੀ ਤੋਂ ਜਲਦੀ ਕੀਤੀ ਜਾਵੇ। ਤਾਂ ਕਿ ਪੀੜਤਾਂ ਨੂੰ ਇਨਸਾਫ ਮਿਲੇ। ਪੀੜਤਾਂ ਦੀ ਹਰ ਸੰਭਵ ਮਦਦ ਕੀਤੀ ਜਾਣੀ ਚਾਹੀਦੀ ਹੈ।

-ਪ੍ਰਿੰਸੀਪਲ ਪਰਮਜੀਤ ਜੱਸਲ     98721-80653

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

 

Previous articleਅਹਿਮਦੀਆ ਮੁਸਲਿਮ ਜਮਾਤ ਵੱਲੋਂ ਹਮਾਇਤ ਕਰਨ ਨਾਲ ਢਿੱਲੋਂ ਦੀ ਚੋਣ ਮੁਹਿੰਮ ਨੂੰ ਹੁੰਗਾਰਾ
Next articleਸੁਰਜੀਤ ਹਾਕੀ ਸੁਸਾਇਟੀ ਵਲੋਂ ਇੰਡੀਅਨ ਆਇਲ ਹੈੱਡ ਪ੍ਰਦੀਪ ਸਚਦੇਵ ਦਾ ਸਨਮਾਨ ।