ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਨੇਤਰਦਾਨ ਐਸੋਸੀਏਸ਼ਨ ਹੁਸ਼ਿਆਰਪੁਰ ਵੱਲੋਂ ਸ਼ੁਰੂ ਕੀਤੀ ਗਈ ਨੇਤਰਦਾਨ ਜਾਗਰੂਕਤਾ ਮੁਹਿੰਮ ਤੇ 25ਵੇਂ ਸਥਾਪਨਾ ਦਿਵਸ ਮੌਕੇ ਪੁਲਿਸ ਸਟੇਸ਼ਨ ਟਾਂਡਾ ਵੱਲੋਂ ਲੋਕਾਂ ਨੂੰ ਨੇਤਰਦਾਨ ਕਰਨ ਵਾਸਤੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਜ਼ਿਲ੍ਹਾ ਪੁਲਿਸ ਮੁਖੀ ਸੁਰਿੰਦਰ ਲਾਂਬਾ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਤੇ ਡੀਐਸਪੀ ਸਬ ਡਿਵੀਜ਼ਨ ਟਾਂਡਾ ਦਵਿੰਦਰ ਸਿੰਘ ਬਾਜਵਾ ਦੀ ਅਗਵਾਈ ਵਿੱਚ ਥਾਣਾ ਟਾਂਡਾ ਦੇ ਮੁਖੀ ਗੁਰਿੰਦਰਜੀਤ ਸਿੰਘ ਨਾਗਰਾ ਨੇ ਆਈ ਡੋਨਰ ਹਲਕਾ ਇੰਚਾਰਜ ਟਾਂਡਾ ਜਥੇਦਾਰ ਵਰਿੰਦਰ ਸਿੰਘ ਮਸੀਤੀ ਦੀ ਹਾਜ਼ਰੀ ਵਿੱਚ ਥਾਣੇ ਦੇ ਸਮੂਹ ਸਟਾਫ ਮੈਂਬਰ ਅਤੇ ਲੋਕਾਂ ਨੂੰ ਨੇਤਰਦਾਨ ਲਈ ਜਾਗਰੂਕ ਕੀਤਾ ਗਿਆ। ਇਸ ਮੌਕੇ ਥਾਣਾ ਮੁਖੀ ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ ਨੇ ਕਹਾ ਕਿ ਨੇਤਰਦਾਨ ਐਸੋਸੀਏਸ਼ਨ ਵੱਲੋਂ ਜ਼ਿਲ੍ਹੇ ਭਰ ਵਿੱਚ ਚਲਾਈ ਗਈ ਇਹ ਮੁਹਿੰਮ ਇੱਕ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ ਅਤੇ ਇਸ ਉਪਰਾਲੇ ਨਾਲ ਹਨੇਰੀ ਜ਼ਿੰਦਗੀ ਜਿਉ ਰਹੇ ਲੋਕਾਂ ਦੀ ਜ਼ਿੰਦਗੀ ਵਿੱਚ ਰੌਸ਼ਨੀ ਆ ਰਹੀ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
https://play.google.com/store/apps/details?id=in.yourhost.samaj