ਫਿਲੌਰ, ਅੱਪਰਾ (ਜੱਸੀ)- ਸਿਵਲ ਸਰਜਨ ਡਾ ਰਮਨ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਖਾਂ ਦਾਨ ਕਰਨ ਦਾ ਸੁਨੇਹਾ ਘਰ-ਘਰ ਤੱਕ ਪਹੁੰਚਾਉਣ ਲਈ ਕੰਮਿਊਨਿਟੀ ਹੈਲਥ ਸੈਂਟਰ ਬੜਾ ਪਿੰਡ ਵੱਲੋਂ 25 ਅਗਸਤ ਤੌਂ 8 ਸਤੰਬਰ 2022 ਤੱਕ ਅੱਖਾਂ ਦਾਨ ਦਾ ਪੰਦਰਵਾੜਾ ਮਨਾਇਆ ਜਾ ਰਿਹਾ ਹੈ।ਇਸ ਮੌਕੇ ਤੇ ਜਾਣਕਾਰੀ ਦਿੰਦੇ ਹੋਏ ਸੀਨੀਅਰ ਮੈਡੀਕਲ ਅਫ਼ਸਰ ਡਾ ਅਮਿਤਾ ਲੂਨਾ ਨੇ ਕਿਹਾ ਕਿ ਅੱਜ ਸਾਡੇ ਦੇਸ਼ ਅੰਦਰ ਤਕਰੀਬਨ 15 ਲੱਖ ਲੋਕਾਂ ਨੂੰ ਦਾਨ ਕੀਤੀਆਂ ਅੱਖਾਂ ਦੀ ਲੋੜ ਹੈ ਜੋ ਕਿ ਕਿਸੇ ਹਾਦਸੇ ਕਾਰਨ ਜਾਂ ਬਚਪਨ ਸਮੇਂ ਅੰਨੇਪਣ ਦਾ ਸ਼ਿਕਾਰ ਹਨ। ਉਨ੍ਹਾਂ ਕਿਹਾ ਕਿ ਇਹ ਘਾਟਾ ਅਸੀਂ ਤਾਂ ਹੀ ਪੂਰਾ ਕਰ ਸਕਦੇ ਹਾਂ, ਜੇਕਰ ਅਸੀਂ ਅੱਖਾਂ ਦਾਨ ਕਰਨ ਦਾ ਇਹ ਸੁਨੇਹਾ ਘਰ-ਘਰ ਤੱਕ ਪਹੁੰਚਾਈਏ। ਅਸੀਂ ਖੁਦ ਵੀ ਅੱਖਾਂ ਦਾਨ ਕਰੀਏ ਅਤੇ ਜਨ ਸਮੂਹ ਨੂੰ ਵੀ ਇਸ ਦਾਨ ਦੀ ਮਹੱਤਤਾ ਬਾਰੇ।
ਡਾ ਅਮਿਤਾ ਲੂਨਾ ਨੇ ਦੱਸਿਆ ਕਿ ਕਿਸੇ ਵੀ ਉਮਰ ਵਿਚ ਅੱਖਾਂ ਦਾਨ ਕੀਤੀਆ ਜਾ ਸਕਦੀਆਂ ਹਨ। ਜੇਕਰ ਵਿਅਕਤੀ ਦੇ ਦੂਰ ਦੀ ਐਨਕ ਲੱਗੀ ਹੋਵੇ, ਲੈੰਨਜ਼ ਪਾਇਆ ਹੋਵੇ ਤਾਂ ਵੀ ਉਹ ਵਿਅਕਤੀ ਅੱਖਾਂ ਦਾਨ ਕਰ ਸਕਦਾ ਹੈ। ਇਸ ਮੌਕੇ ਤੇ ਸਮੂਹ ਫੀਲਡ ਸਟਾਫ ਹਾਜ਼ਰ ਸੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly