
ਵੈਨਕੂਵਰ, (ਸਮਾਜ ਵੀਕਲੀ) (ਮਲਕੀਤ ਸਿੰਘ) – ਪੰਜਾਬੀਆਂ ਦੀ ਸੰਘਣੀ ਵਸੋਂ ਵਾਲੇ ਸਰੀ ਸ਼ਹਿਰ ਦੀ ਸਿਟੀ ਕੌਂਸਲ ਲਈ ਹੋ ਰਹੀਆਂ ਚੋਣਾਂ ‘ਚ ਕੰਸਰਵੇਟਵ ਪਾਰਟੀ ਵੱਲੋਂ ਮੇਅਰ ਦੇ ਅਹੁਦੇ ਲਈ ਚੋਣ ਪਿੰਡ ‘ਚ ਉਤਾਰੇ ਗਏ ਉਮੀਦਵਾਰ ਹੋਨਵੀਰ ਸਿੰਘ ਰੰਧਾਵਾ ਨੇ ਸਥਾਨਕ ਵੱਖ ਵੱਖ ਪਾਰਕਾਂ ਵਿੱਚ ਆਮ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੇ ਵਿਚਾਰ, ਸੁਝਾਅ ਅਤੇ ਸਮੱਸਿਆਵਾਂ ਸੁਣੀਆਂ। ਇਸ ਦੌਰਾਨ ਉਨ੍ਹਾਂ ਨੇ ਸਰੀ ਦੇ ਭਵਿੱਖ ਬਾਰੇ ਆਪਣਾ ਦ੍ਰਿਸ਼ਟੀਕੋਣ ਵੀ ਲੋਕਾਂ ਨਾਲ ਸਾਂਝਾ ਕੀਤਾ। ਰੰਧਾਵਾ ਨੇ ਕਿਹਾ ਕਿ ਹਰ ਗੱਲਬਾਤ ਸਰੀ ਦੇ ਭਵਿੱਖ ਨੂੰ ਨਵੀਂ ਦਿਸ਼ਾ ਦਿੰਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਚਿੰਤਾਵਾਂ ਨੂੰ ਸਮਝ ਕੇ ਹੀ ਅਜਿਹੀਆਂ ਨੀਤੀਆਂ ਬਣਾਈਆਂ ਜਾ ਸਕਦੀਆਂ ਹਨ ਜੋ ਸ਼ਹਿਰ ਨੂੰ ਹੋਰ ਸੁਰੱਖਿਅਤ, ਵਧੇਰੇ ਕਿਫ਼ਾਇਤੀ ਅਤੇ ਪਰਿਵਾਰਾਂ ਲਈ ਬਿਹਤਰ ਬਣਾਉਣ ਵਿੱਚ ਮਦਦਗਾਰ ਸਾਬਤ ਹੋਣ। ਇਸ ਮੌਕੇ ਤੇ ਮੌਜੂਦ ਲੋਕਾਂ ਨੂੰ ਕੰਸਰਵੇਟਿਵ ਪਾਰਟੀ ਦੀ ਨੀਤੀਆਂ ਸਬੰਧੀ ਜਾਣੂ ਕਰਵਾਉਂਦਿਆਂ ਉਨ੍ਹਾਂ ਨੇ ਕਿਹਾ ਕਿ ਜੇਕਰ ਲੋਕਾਂ ਦਾ ਸਹਿਯੋਗ ਮਿਲਿਆ ਤਾਂ ਸ਼ਹਿਰ ਵਿੱਚ ਜਨਤਕ ਸੁਰੱਖਿਆ, ਰਿਹਾਇਸ਼ ਦੀ ਸਮਰੱਥਾ, ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਭਾਈਚਾਰਕ ਭਲਾਈ ਨੂੰ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰੀ ਦਾ ਮਜ਼ਬੂਤ ਭਵਿੱਖ ਲੋਕਾਂ ਦੇ ਭਰਮੇ ਸਹਿਯੋਗ ਨਾਲ ਹੀ ਸੰਭਵ ਹੈ। ਇਸ ਮੌਕੇ ਤੇ ਉਹਨਾਂ ਨਾਲ ਕੌਂਸਲਰ ਉਮੀਦਵਾਰਾਂ ਵਿੱਚੋਂ ਰਿਕੀ ਬਾਜਵਾ, ਡੈਨ ਕਰਲੋਜ,ਕੈਲਵਿਨ ਵੰਡਰਪਲੋਗ, ਡੋਨਾਂ ਵੂ ਆਦਿ ਸਮੇਤ ਹੋਰ ਬਹੁਤ ਸਾਰੇ ਪਾਰਟੀ ਵਰਕਰ ਹਾਜ਼ਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly





