HOME ਬਲਾਚੌਰ ਹਲਕੇ ਦੀਆਂ ਫੈਕਟਰੀਆਂ ਦੇ ਪ੍ਰਦੂਸ਼ਣ ਖਿਲਾਫ਼ ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਵੱਡੀ...

ਬਲਾਚੌਰ ਹਲਕੇ ਦੀਆਂ ਫੈਕਟਰੀਆਂ ਦੇ ਪ੍ਰਦੂਸ਼ਣ ਖਿਲਾਫ਼ ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਵੱਡੀ ਕਾਰਵਾਈ; ਪ੍ਰਦੂਸ਼ਣ ਕੰਟਰੋਲ ਬੋਰਡ ਦੀ ਚੇਅਰਪਰਸਨ ਨੂੰ ਸੌਂਪਿਆਂ ਸ਼ਿਕਾਇਤ ਪੱਤਰ

1
ਨਵਾਂ ਸ਼ਹਿਰ,   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ) : ਹਲਕਾ ਬਲਾਚੌਰ ਦੇ ਅਧੀਨ ਆਉਂਦੇ ਸਨਅਤੀ ਖੇਤਰ ਟੌਂਸਾ ਅਤੇ ਰੈਲਮਾਜਰਾ  ਵਿੱਚ ਸਥਿਤ ਫੈਕਟਰੀਆਂ ਵੱਲੋਂ ਫੈਲਾਏ ਜਾ ਰਹੇ ਪ੍ਰਦੂਸ਼ਣ ਦਾ ਮੁੱਦਾ ਇੱਕ ਵਾਰ ਫਿਰ ਗਰਮਾ ਗਿਆ ਹੈ। ਇਸ ਸਬੰਧੀ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਅਤੇ ਉਹਨਾਂ ਦੇ ਸਪੁੱਤਰ ਕਰਨਵੀਰ ਕਟਾਰੀਆ ਨੇ ਅੱਜ ਵਿਸ਼ੇਸ਼ ਤੌਰ ‘ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਚੇਅਰਪਰਸਨ ਰੀਨਾ ਗੁਪਤਾ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਹਨਾਂ ਨੇ ਹਲਕੇ ਦੀਆਂ ਫੈਕਟਰੀਆਂ ਵੱਲੋਂ ਹਵਾ ਅਤੇ ਪਾਣੀ ਨੂੰ ਕੀਤੇ ਜਾ ਰਹੇ ਭਾਰੀ ਪ੍ਰਦੂਸ਼ਣ ਸਬੰਧੀ ਇੱਕ ਲਿਖਤੀ ਸ਼ਿਕਾਇਤ ਪੱਤਰ ਸੌਂਪਿਆ। ਇੱਥੇ ਇਹ ਜ਼ਿਕਰਯੋਗ ਹੈ ਕਿ ਇਸ ਉਦਯੋਗਿਕ ਖੇਤਰ ਦੀਆਂ ਫੈਕਟਰੀਆਂ ਦੇ ਪ੍ਰਦੂਸ਼ਣ ਨੂੰ ਲੈ ਕੇ ਪਹਿਲਾਂ ਵੀ ਕਈ ਵਾਰ ਮਸਲੇ ਉੱਠਦੇ ਰਹੇ ਹਨ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਇਸ ਮੁੱਦੇ ਨੂੰ ਚੁੱਕਿਆ ਜਾਂਦਾ ਰਿਹਾ ਹੈ। ਅੱਜ ਇਸੇ ਲੜੀ ਤਹਿਤ ਹਲਕਾ ਵਿਧਾਇਕਾ ਵੱਲੋਂ ਖੁਦ ਇਸ ਗੰਭੀਰ ਮਾਮਲੇ ਵਿੱਚ ਦਖਲ ਦਿੰਦਿਆਂ ਉੱਚ ਅਧਿਕਾਰੀਆਂ ਨਾਲ ਰਾਬਤਾ ਕਾਇਮ ਕੀਤਾ ਗਿਆ ਹੈ। ਮੁਲਾਕਾਤ ਦੌਰਾਨ ਵਿਧਾਇਕਾ ਸੰਤੋਸ਼ ਕਟਾਰੀਆ ਅਤੇ ਕਰਨਵੀਰ ਕਟਾਰੀਆ ਨੇ ਚੇਅਰਪਰਸਨ ਰੀਨਾ ਗੁਪਤਾ ਕੋਲੋਂ ਮੰਗ ਕੀਤੀ ਕਿ ਇਲਾਕੇ ਦੇ ਲੋਕਾਂ ਦੀ ਸਿਹਤ ਅਤੇ ਵਾਤਾਵਰਣ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਇਸ ਪ੍ਰਦੂਸ਼ਣ ਖ਼ਿਲਾਫ਼ ਤੁਰੰਤ ਢੁੱਕਵੇਂ ਅਤੇ ਸਖ਼ਤ ਕਦਮ ਚੁੱਕੇ ਜਾਣ। ਉਹਨਾਂ ਸਾਫ਼ ਤੌਰ ‘ਤੇ ਆਖਿਆ ਕਿ ਹਲਕੇ ਦੇ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣਾ ਅਤੇ ਉਹਨਾਂ ਦੀ ਭਲਾਈ ਕਰਨਾ ਸਾਡੀ ਸਭ ਤੋਂ ਪਹਿਲੀ ਤਰਜੀਹ ਹੈ, ਜਿਸ ਨਾਲ ਕਿਸੇ ਵੀ ਕੀਮਤ ‘ਤੇ ਸਮਝੌਤਾ ਨਹੀਂ ਕੀਤਾ ਜਾਵੇਗਾ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਸੰਗਰੂਰ ਅਪਰੇਸ਼ਨਲ ਏਰੀਏ ਵਿੱਚ ਡੀ ਐਸ ਏ ਅਤੇ ਭਾਰਤ ਨੈੱਟ ਉੱਦਮੀ ਬੀਐਸਐਨਐਲ ਫਰੈਂਚਾਇਜ਼ੀ ਬਣਨ ਲਈ ਨਾਮਾਂਕਣ ਸਕੀਮਾਂ ਚ ਸ਼ਾਮਿਲ ਹੋਣ ਲਈ ਮੁਹਿੰਮ ਸ਼ੁਰੂ