HOME ਪਿੰਡਾਂ ਵਿੱਚ ਸ਼ਰਧਾ ਅਤੇ ਉਤਸ਼ਾਹ ਨਾਲ ਦੇਖੀ ਗਈ ਸ੍ਰੀ ਗੁਰੂ ਰਵਿਦਾਸ ਜੀ...

ਪਿੰਡਾਂ ਵਿੱਚ ਸ਼ਰਧਾ ਅਤੇ ਉਤਸ਼ਾਹ ਨਾਲ ਦੇਖੀ ਗਈ ਸ੍ਰੀ ਗੁਰੂ ਰਵਿਦਾਸ ਜੀ ‘ਤੇ ਆਧਾਰਿਤ ਵਿਸ਼ੇਸ਼ ਡਾਕੂਮੈਂਟਰੀ

1
650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਦੀ ਵਿਸ਼ੇਸ਼ ਮੁਹਿੰਮ ਰਾਹੀਂ ਸਮਾਜਿਕ ਨਿਆਂ, ਸਮਾਨਤਾ ਤੇ ਸਰਬ ਸਾਂਝੀਵਾਲਤਾ ਦਾ ਸੰਦੇਸ਼ ਪਹੁੰਚ ਰਿਹਾ ਹੈ ਲੋਕਾਂ ਤੱਕ
ਨਵਾਂਸ਼ਹਿਰ,  (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡਾਂ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਤਹਿਤ ਸਰਹਾਲ ਰਾਨੂਆਂ, ਨੰਗਲ ਅਤੇ ਫਤਿਹਪੁਰ ਵਿਖੇ ਐਲ.ਈ.ਡੀ. ਸਕਰੀਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫ਼ੇ ਅਤੇ ਮਹਾਨ ਉਪਦੇਸ਼ਾਂ ‘ਤੇ ਆਧਾਰਿਤ ਲਗਭਗ 30 ਮਿੰਟ ਦੀ ਵਿਸ਼ੇਸ਼ ਦਸਤਾਵੇਜ਼ੀ ਫ਼ਿਲਮ ਦਿਖਾਈ ਗਈ।ਡਾਕੂਮੈਂਟਰੀ ਦੌਰਾਨ ਪਿੰਡਾਂ ਦੇ ਸਰਪੰਚਾਂ, ਪੰਚਾਇਤ ਨੁਮਾਇੰਦਿਆਂ, ਨੌਜਵਾਨਾਂ, ਮਹਿਲਾਵਾਂ, ਬਜ਼ੁਰਗਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਸ਼ਮੂਲੀਅਤ ਕਰਦਿਆਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਅਤੇ ਸਿੱਖਿਆਵਾਂ ਨੂੰ ਨੇੜਿਓਂ ਜਾਣਿਆ। ਡਾਕੂਮੈਂਟਰੀ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ ਸੰਘਰਸ਼, ਸਮਾਜ ਸੁਧਾਰ ਲਈ ਉਨ੍ਹਾਂ ਦੇ ਵਿਲੱਖਣ ਯੋਗਦਾਨ ਅਤੇ ਮਨੁੱਖਤਾ ਨੂੰ ਦਿੱਤੇ ਸਮਾਨਤਾ, ਸਮਾਜਿਕ ਨਿਆਂ, ਪ੍ਰਭੂ ਭਗਤੀ, ਆਪਸੀ ਭਾਈਚਾਰੇ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ। ਇਸ ਵਿੱਚ ਇਹ ਵੀ ਦਰਸਾਇਆ ਗਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੇ ਜਾਤ-ਪਾਤ, ਊਚ-ਨੀਚ ਅਤੇ ਹਰ ਤਰ੍ਹਾਂ ਦੇ ਸਮਾਜਿਕ ਵਿਤਕਰੇ ਦਾ ਡਟ ਕੇ ਵਿਰੋਧ ਕੀਤਾ ਅਤੇ ਮਨੁੱਖਤਾ ਨੂੰ ਇੱਕੋ ਜਿਹਾ ਮਾਣ-ਸਨਮਾਨ ਦੇਣ ਦਾ ਸੰਦੇਸ਼ ਦਿੱਤਾ, ਜੋ ਅੱਜ ਵੀ ਉਨ੍ਹਾਂ ਹੀ ਪ੍ਰਸੰਗਿਕ ਹੈ। ਇਸ ਮੌਕੇ ਪਿੰਡਾਂ ਦੇ ਸਰਪੰਚਾਂ, ਪੰਚਾਇਤ ਮੈਂਬਰਾਂ ਅਤੇ ਹੋਰ ਹਾਜ਼ਰ ਪਤਵੰਤਿਆਂ ਨੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਇਸ ਵਿਸ਼ੇਸ਼ ਮੁਹਿੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਨੌਜਵਾਨ ਪੀੜ੍ਹੀ ਨੂੰ ਆਪਣੇ ਮਹਾਨ ਗੁਰੂਆਂ ਦੇ ਜੀਵਨ, ਵਿਚਾਰਾਂ ਅਤੇ ਮਨੁੱਖਤਾ ਦੀ ਭਲਾਈ ਲਈ ਦਿੱਤੇ ਅਮੁੱਲੇ ਸੰਦੇਸ਼ਾਂ ਤੋਂ ਜਾਣੂ ਹੋਣ ਦਾ ਸੁਨਹਿਰੀ ਮੌਕਾ ਮਿਲਦਾ ਹੈ। ਪਿੰਡ ਵਾਸੀਆਂ ਨੇ ਡਾਕੂਮੈਂਟਰੀ ਨੂੰ ਜਾਣਕਾਰੀ ਭਰਪੂਰ, ਪ੍ਰੇਰਣਾਦਾਇਕ ਅਤੇ ਸਮਾਜ ਲਈ ਸੇਧ ਦੇਣ ਵਾਲੀ ਕਰਾਰ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਵਿਚਾਰ ਅੱਜ ਦੇ ਸਮੇਂ ਵਿੱਚ ਵੀ ਸਮਾਜ ਨੂੰ ਏਕਤਾ, ਭਾਈਚਾਰੇ, ਸਮਾਨਤਾ ਅਤੇ ਆਪਸੀ ਸਤਿਕਾਰ ਦੇ ਰਾਹ ‘ਤੇ ਅੱਗੇ ਵਧਣ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਸਮਾਜ ਵਿੱਚ ਸਦਭਾਵਨਾ ਅਤੇ ਸਮਾਜਿਕ ਬਰਾਬਰੀ ਨੂੰ ਹੋਰ ਮਜ਼ਬੂਤ ਕਰਨ ਲਈ ਅਜਿਹੀਆਂ ਜਾਗਰੂਕਤਾ ਮੁਹਿੰਮਾਂ ਲਗਾਤਾਰ ਜਾਰੀ ਰਹਿਣੀਆਂ ਚਾਹੀਦੀਆਂ ਹਨ।
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਵੀ ਜ਼ਿਲ੍ਹਾ ਰੂਪਨਗਰ ਦੇ ਵੱਖ-ਵੱਖ ਪਿੰਡਾਂ ਵਿੱਚ ਜਾਰੀ ਰਹੇਗੀ ਤਾਂ ਜੋ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਿੱਖਿਆਵਾਂ, ਸਮਾਨਤਾ ਅਤੇ ਸਰਬੱਤ ਦੇ ਭਲੇ ਦੇ ਸੰਦੇਸ਼ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਇਆ ਜਾ ਸਕੇ ਅਤੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਵਿੱਚ ਲੋਕਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਈ ਜਾ ਸਕੇ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਬਲਾਚੌਰ ਪੁਲਿਸ ਨੇ 25 ਗ੍ਰਾਮ ਹੈਰੋਇਨ ਸਣੇ ਇੱਕ ਨੌਜਵਾਨ ਨੂੰ ਦਬੋਚਿਆ, ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ
Next articleWhy Social Media Claims Two Arrested Americans Are a Threat to India