ਕਪੂਰਥਲਾ, (ਸਮਾਜ ਵੀਕਲੀ) ( ਕੌੜਾ ) ਫਾਲਕਨ ਇੰਟਰਨੈਸ਼ਨਲ ਸਕੂਲ ਵਿਖੇ ਕਰਵਾ ਚੌਥ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰਿੰਸੀਪਲ ਰਵਿੰਦਰਜੀਤ ਕੌਰ ਦੀ ਅਗਵਾਈ ਵਿਚ ਲੜਕੀਆਂ ਦਰਮਿਆਨ ਮਹਿੰਦੀ ਮੁਕਾਬਲਾ ਕਰਵਾਇਆ ਗਿਆ । ਕੋਆਰਡੀਨੇਟਰ ਮੈਡਮ ਰਜਨੀ ਬਾਲਾ, ਐਕਟੀਵਿਟੀ ਇੰਚਾਰਜ ਸ਼ਰਨਜੀਤ ਕੌਰ ਅਤੇ ਮੈਡਮ ਚੰਚਲ ਨੇ ਸਮਾਗਮ ਦੇ ਪ੍ਰਬੰਧ ‘ਚ ਅਹਿਮ ਭੂਮਿਕਾ ਨਿਭਾਈ । ਇਸ ਮੁਕਾਬਲੇ ਵਿਚ ਵਿਦਿਆਰਥਣਾਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ । ਅੱਠਵੀਂ ਜਮਾਤ ਦੀਆਂ ਵਿਦਿਆਰਥਣਾਂ ਏਕਮਦੀਪ ਕੌਰ ਅਤੇ ਸੁਖਮਨਪ੍ਰੀਤ ਕੌਰ ਪਹਿਲੇ ਸਥਾਨ ‘ਤੇ ਰਹੀਆਂ । ਸੱਤਵੀਂ ਜਮਾਤ ਦੀ ਨਵਰੂਪ ਕੌਰ ਅਤੇ ਅਗਮਪ੍ਰੀਤ ਕੌਰ ਨੇ ਦੂਜਾ ਸਥਾਨ ਅਤੇ ਦਸਵੀਂ ਜਮਾਤ ਦੀ ਜਸਲੀਨ ਕੌਰ ਅਤੇ ਖ਼ੁਸ਼ਪ੍ਰੀਤ ਕੌਰ ਤੀਜੇ ਸਥਾਨ ‘ਤੇ ਰਹੀ । ਸਕੂਲ ਦੇ ਚੇਅਰਮੈਨ ਕਰਨਲ ਅਜੀਤ ਸਿੰਘ ਢਿੱਲੋ ਅਤੇ ਡਾਇਰੈਕਟਰ ਮੈਡਮ ਨਵਦੀਪ ਕੌਰ ਢਿੱਲੋ ਨੇ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਪ੍ਰਤੀਯੋਗਤਾ ਵਿਚ ਹਿੱਸਾ ਲੈਣ ਵਾਲੀਆਂ ਵਿਦਿਆਰਥਣਾਂ ਦੀ ਪ੍ਰਸ਼ੰਸਾ ਕੀਤੀ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



