ਫਾਲਕਨ ਇੰਟਰਨੈਸ਼ਨਲ ਸਕੂਲ ‘ਚ ਧਾਰਮਿਕ ਸਮਾਗਮ ਨਾਲ ਨਵੇਂ ਵਿਦਿਅਕ ਸ਼ੈਸਨ ਦਾ ਆਗਾਜ਼

ਕਪੂਰਥਲਾ (ਸਮਾਜ ਵੀਕਲੀ) ( ਕੌੜਾ ) ਫਾਲਕਨ ਇੰਟਰਨੈਸ਼ਨਲ ਸਕੂਲ ਵਿਖੇ ਨਵੇਂ ਵਿਦਿਅਕ ਸ਼ੈਸਨ ਦਾ ਆਗਾਜ਼ ਵਾਹਿਗੁਰੂ ਜੀ ਦਾ ਓਟ ਆਸਰਾ ਲੈਂਦਿਆਂ ਧਾਰਮਿਕ ਸਮਾਗਮ ਨਾਲ ਕੀਤਾ ਗਿਆ । ਇਸ ਦੌਰਾਨ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੇ ਭੋਗ ਉਪਰੰਤ ਭਾਈ ਦਿਲਬਾਗ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਅੰਤਰਯਾਮਤਾ ਵੱਲੋਂ ਵਿਦਿਅਕ ਅਦਾਰੇ ਅਤੇ ਵਿਦਿਆਰਥੀਆਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ । ਭਾਈ ਕਮਲਜੀਤ ਸਿੰਘ ਦੇ ਕੀਰਤਨੀ ਜਥੇ ਵੱਲੋਂ ਕੀਰਤਨ ਕਰਦਿਆਂ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ । ਸਕੂਲ ਦੇ ਚੇਅਰਮੈਨ ਕਰਨਲ ਅਜੀਤ ਸਿੰਘ ਢਿੱਲੋਂ ਅਤੇ ਮੈਨੇਜਿੰਗ ਡਾਇਰੈਕਟਰ ਮੈਡਮ ਨਵਦੀਪ ਢਿੱਲੋਂ ਨੇ ਸਮੂਹ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਨਵੇਂ ਵਿਦਿਅਕ ਸ਼ੈਸਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ।

ਉਨ੍ਹਾਂ ਸਮੂਹ ਵਿਦਿਆਰਥੀਆਂ ਨੂੰ ਵੱਢੀਆਂ ਮੱਲਾਂ ਮਾਰ ਕੇ ਵਿਦਿਅਕ ਅਦਾਰੇ, ਇਲਾਕੇ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕਰਨ ਦਾ ਸੁਨੇਹਾ ਦਿੱਤਾ । ਇਸ ਮੌਕੇ ਗੁਰਬਚਨ ਸਿੰਘ, ਬੀਬੀ ਗੁਰਦੀਪ ਕੌਰ, ਰਣਜੋਸ਼ ਸਿੰਘ ਢਿੱਲੋਂ, ਰਣਤੇਗ ਸਿੰਘ ਢਿੱਲੋਂ, ਗੁਰਸ਼ਰਨ ਸਿੰਘ ਵਿੱਕੀ, ਮੈਡਮ ਮੋਨਿਕਾ, ਮੈਡਮ ਬਲਜੀਤ ਕੌਰ ਜੋਸਨ, ਰਵਿੰਦਰਜੀਤ ਕੌਰ, ਮੀਰਾ ਪੁਰੀ, ਸੁਨੀਤਾ, ਰਜਨੀ ਧੀਰ, ਜਤਿੰਦਰ ਸਿੰਘ, ਗੁਰਬਚਨ ਸਿੰਘ, ਨਵਜੋਤ ਕੌਰ, ਗੌਤਮ ਜੈਨ, ਜੈਸਮੀਨ ਕੌਰ, ਨਾਇਕਾ, ਮੋਨਿਕਾ, ਮਮਤਾ, ਸੋਨੀਆ, ਪੂਜਾ, ਰੁਪਿੰਦਰਜੀਤ ਕੌਰ, ਮਨੀਸ਼ਾ, ਸੋਨਾ, ਲਵਜੀਤ ਕੌਰ, ਰਸ਼ਮੀ, ਰੀਤੂ, ਕਿਰਨ, ਹਰਪ੍ਰੀਤ ਕੌਰ ਆਦਿ ਸਟਾਫ਼ ਮੈਂਬਰ ਹਾਜਰ ਸਨ । ਸਮਾਗਮ ਦੌਰਾਨ ਬੱਚਿਆਂ ਦੇ ਮਾਪਿਆਂ ਵੀ ਸ਼ਿਰਕਤ ਕੀਤੀ ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਦਾਖ਼ਲਿਆਂ ਦਾ ਮਹਾਂ-ਅਭਿਆਨ, ਕਪੂਰਥਲਾ ਜ਼ਿਲ੍ਹੇ ਨੇ ਸਿਰਜਿਆ ਇਤਿਹਾਸ
Next articleਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸੇਵਕ ਸਭਾ ਆਰ ਸੀ ਐਫ ਵਿਖੇ ਵਿਚਾਰ ਗੋਸ਼ਟੀ ਆਯੋਜਿਤ