ਕਪੂਰਥਲਾ (ਸਮਾਜ ਵੀਕਲੀ) ( ਕੌੜਾ )- ਫਾਲਕਨ ਇੰਟਰਨੈਸ਼ਨਲ ਸਕੂਲ ‘ਚ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ । ਜਿਸ ਵਿਚ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ । ਐਨ ਸੀ ਸੀ ਇੰਚਾਰਜ ਗੁਰਬਚਨ ਸਿੰਘ ਨੇ ਵਿਦਿਆਰਥੀਆਂ ਨੂੰ ਵੱਖ ਵੱਖ ਤਰ੍ਹਾਂ ਦੇ ਆਸਨ ਕਰਵਾਏ ਗਏ । ਸਕੂਲ ਦੇ ਚੇਅਰਮੈਨ ਕਰਨਲ ਅਜੀਤ ਸਿੰਘ ਢਿੱਲੋ ਅਤੇ ਡਾਇਰੈਕਟਰ ਨਵਦੀਪ ਕੌਰ ਢਿੱਲੋ ਨੇ ਵਿਦਿਆਰਥੀਆਂ ਨੂੰ ਯੋਗ ਦੀ ਮਹੱਤਤਾ ਦੱਸਦੇ ਹੋਏ ਕਿਹਾ ਕਿ ਯੋਗ ਦੀ ਸ਼ੁਰੂਆਤ ਭਾਰਤ ਦੇਸ਼ ਦੇਸ਼ ਵਿੱਚ ਹੀ ਰਿਸ਼ੀਆਂ ਮੁਨੀਆਂ ਦੁਆਰਾ ਕੀਤੀ ਗਈ ਅਤੇ ਹੁਣ ਇਹ ਪੂਰੀ ਦੁਨੀਆ ਤੱਕ ਪਹੁੰਚ ਗਿਆ ਹੈ। ਸਰੀਰਿਕ ਅਤੇ ਮਾਨਸਿਕ ਤੰਦਰੁਸਤੀ ਲਈ ਯੋਗ ਸਭ ਤੋਂ ਵਧੀਆ ਕਸਰਤ ਹੈ। ਇਸ ਮੌਕੇ ਵਾਇਸ ਪ੍ਰਿੰਸੀਪਲ ਮੈਡਮ ਰਵਿੰਦਰਜੀਤ ਕੌਰ, ਐਨ ਸੀ ਸੀ ਇੰਚਾਰਜ਼ ਗੁਰਬਚਨ ਸਿੰਘ, ਸਪੋਰਟਸ ਇੰਚਾਰਜ਼ ਜਤਿੰਦਰ ਸਿੰਘ, ਮੈਡਮ ਰਜਨੀ ਧੀਰ, ਨੀਤਾ, ਤਾਨੀਆ, ਨਵਨੀਤ ਕੌਰ, ਮੋਨਿਕਾ, ਕਰਮਦੀਪ, ਸੁਨੀਲ ਕੁਮਾਰ ਅਆਦਿ ਸਟਾਫ ਮੈਂਬਰ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



