ਫਾਲਕਨ ਸਕੂਲ ਦੇ ਧਾਰਮਿਕ ਪ੍ਰੀਖਿਆ ‘ਚ ਹਿੱਸਾ ਲੈਣ ਵਾਲੇ ਵਿਦਿਆਰਥੀ ਸਨਮਾਨਿਤ

ਕਪੂਰਥਲਾ,  (ਸਮਾਜ ਵੀਕਲੀ) ( ਕੌੜਾ ) – ਫਾਲਕਨ ਇੰਟਰਨੈਸ਼ਨਲ ਸਕੂਲ ਵਿਖੇ ਧਾਰਮਿਕ ਪ੍ਰੀਖਿਆ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ । ਧਾਰਮਿਕ ਪ੍ਰੀਖਿਆ ਜੋ ਪਿਛਲੇ ਸੈਸ਼ਨ 2023-24 ਵਿੱਚ ਹੋਈ । ਜਿਸ ਵਿੱਚ ਤੀਸਰੀ ਤੋਂਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਪ੍ਰੀਖਿਆ ਵਿੱਚ ਵਧੀਆ ਨਤੀਜਾ ਆਉਣ ਵਾਲੇ ਵਿਦਿਆਰਥੀਆਂ ਨੂੰ ਉਚੇਚੇ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਬਲਜੀਤ ਕੌਰ ਜੋਸਨ ਅਤੇ ਸੁਖਦੇਵ ਸਿੰਘ ਖਾਲਸਾ ਨੇ ਸਮੂਹ ਵਿਦਿਆਰਥੀਆਂ ਨੂੰ ਸਿੱਖ ਧਰਮ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਆਯੋਜਿਤ ਹੋਣ ਵਾਲੀਆਂ ਧਾਰਮਿਕ ਗਤੀਵਿਧੀਆਂ ਵਿਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ । ਇਸ ਮੌਕੇ ਸਮੂਹ ਸਟਾਫ ਮੈਂਬਰਾਂ ਅਤੇ  ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਸ਼ਿਰਕਤ ਕੀਤੀ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਰਫ਼ਲਾਂ” ਟਰੈਕ ਨਾਲ ‘ਛੱਲੇ ਮੁੰਦੀਆਂ’ ਫੇਮ ਲੋਕ ਗਾਇਕ ਸੁਖਵਿੰਦਰ ਪੰਛੀ ਹੋਇਆ ਹਾਜ਼ਰ
Next articleਠੱਟਾ ਪੁਰਾਣਾ ਵਿਖੇ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ