ਫਾਲਕਨ ਸਕੂਲ ਦੀ ਨੂਰ ਪਹਿਲੇ ਤੇ ਗੁਰਮੰਨਤ ਦੂਜੇ ਸਥਾਨ

ਕਪੂਰਥਲਾ/ ਸੁਲਤਾਨਪੁਰ ਲੋਧੀ (ਸਮਾਜ ਵੀਕਲੀ) ( ਕੌੜਾ ) ਫਾਲਕਨ ਇੰਟਰਨੈਸ਼ਨਲ ਸਕੂਲ ਦਾ ਸੀ.ਬੀ.ਐਸ.ਈ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ । ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਬਲਜੀਤ ਕੌਰ ਜੋਸਨ ਨੇ ਦੱਸਿਆ ਕਿ ਦੱਸਵੀਂ ਦਾ ਨਤੀਜਾ 100 ਫੀਸਦੀ ਰਿਹਾ । ਇਸ ਦੌਰਾਨ ਸਕੂਲ ਦੇ ਦਸਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਨੇ ਬਹੁਤ ਹੀ ਵਧੀਆ ਅੰਕ ਹਾਸਲ ਕਰਕੇ ਸਫਲਤਾ ਪ੍ਰਾਪਤ ਕੀਤੀ। ਜਿਨ੍ਹਾਂ ਵਿਚੋਂ ਵਿਦਿਆਰਥਣ ਨੂਰ ਨੇ 93 ਫੀਸਦੀ ਅੰਕ ਲੈ ਕੇ ਪਹਿਲਾ ਸਥਾਨ, ਗੁਰਮੰਨਤ ਕੌਰ ਨੇ 91.4 ਫੀਸਦੀ ਨੰਬਰ ਲੈ ਕੇ ਦੂਜਾ ਸਥਾਨ , ਹਰਕੀਰਤ ਕੌਰ ਨੇ 81 ਫੀਸਦੀ ਨੰਬਰ ਲੈ ਕੇ ਤੀਜਾ ਅਤੇ ਮਨਮੀਤ ਸਿੰਘ ਨੇ 78 ਫੀਸਦੀ ਨੰਬਰ ਹਾਸਲ ਕਰਕੇ ਚੌਥਾ ਸਥਾਨ ਪ੍ਰਾਪਤ ਕੀਤਾ । ਫਾਲਕਨ ਇੰਟਰਨੈਸ਼ਨਲ ਸਕੂਲ ਦੇ ਚੇਅਰਮੈਨ ਕਰਨਲ ਅਜੀਤ ਸਿੰਘ ਢਿੱਲੋਂ ਅਤੇ ਡਾਇਰੈਕਟਰ ਮੈਡਮ ਨਵਦੀਪ ਕੌਰ ਢਿੱਲੋਂ ਨੇ ਹੋਣਹਾਰ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਟਾਫ਼ ਮੈਂਬਰਾਂ ਨੂੰ ਵਧਾਈ ਦਿੱਤੀ । ਉਨ੍ਹਾਂ ਵਿਦਿਆਰਥੀਆਂ ਨੂੰ ਇਸੇ ਤਰਾਂ ਮਿਹਨਤ ਕਰਕੇ ਅੱਗੇ ਵਧਣ ਲਈ ਪ੍ਰੇਰਿਤ ਕੀਤਾ । ਇਸ ਖੁਸ਼ੀ ਦੇ ਮੌਕੇ ਤੇ ਪਿ੍ੰਸੀਪਲ ਬਲਜੀਤ ਕੌਰ ਜੋਸਨ ਅਤੇ ਸਟਾਫ਼ ਮੈਂਬਰਾਂ ਨੇ ਵੀ ਬੱਚਿਆਂ ਨੂੰ ਚੰਗੇ ਨਤੀਜੇ ਆਉਣ ਤੇ ਮੁਬਾਰਕਬਾਦ ਦਿੱਤੀ ਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ ।

 

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੰਜਾਬ ਗ੍ਰਾਮੀਣ ਬੈਂਕ ਨੇ ਕਪੂਰਥਲਾ ਵਿਖੇ ਖੋਲਿਆ ਨਵਾਂ ਮੁੱਖ ਦਫਤਰ
Next articleਸਿੱਖਿਆਂ ਵਿਭਾਗ ਨੇ ਪਡ਼ੋ੍ਂ ਪੰਜਾਬ ਦਾ ਕੰਮ ਵੀ ਕਲੱਸਟਰ ਮੁੱਖੀਆਂ ਦੇ ਸਿਰ ਥੋਪਿਆ – ਪੰਨੂੰ , ਲਹੌਰੀਆ , ਵਾਹੀ