ਰਾਏਕੋਟ, (ਸਮਾਜ ਵੀਕਲੀ) (ਗੁਰਭਿੰਦਰ ਗੁਰੀ) : ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਹਨਾਂ ਨਿਰਪੱਖ ਪੱਤਰਕਾਰਾਂ ਅਤੇ ਸਮਾਜਿਕ ਕਾਰਕੁਨਾਂ ਵਿਰੁੱਧ ਦਬਾਅ ਅਤੇ ਜ਼ਬਰ ਦੀ ਨੀਤੀ ਅਪਣਾਈ ਹੈ। ਜੋ ਲਗਾਤਾਰ ਇਸ ਸਰਕਾਰ ਦੇ ਪੰਜਾਬ ਵਿਰੋਧੀ ਚਿਹਰੇ ਨੂੰ ਬੇਨਕਾਬ ਕਰ ਰਹੇ ਹਨ। ਆਰਟੀਆਈ (RTI) ਕਾਰਕੁਨ ਮਾਣਿਕ ਗੋਇਲ, ਪੱਤਰਕਾਰ ਮਿੰਟੂ ਗੁਰੂਸਰੀਆ ਅਤੇ ਲੋਕ ਆਵਾਜ਼ ਟੀਵੀ ਦੇ ਪੱਤਰਕਾਰ ਮਨਿੰਦਰਜੀਤ ਸਿੱਧੂ ਵਿਰੁੱਧ ਝੂਠਾ ਅਤੇ ਸਾਜ਼ਿਸ਼ੀ ਮਾਮਲਾ ਦਰਜ ਕਰਨਾ ਆਜ਼ਾਦ ਮੀਡੀਆ ਦੀ ਆਵਾਜ਼ ਨੂੰ ਦਬਾਉਣ ਅਤੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਨੂੰ ਛੁਪਾਉਣ ਦੀ ਇੱਕ ਬੇਤੁਕੀ ਕੋਸ਼ਿਸ਼ ਹੈ। ਵਿਧਾਨ ਸਭਾ ਹਲਕਾ ਰਾਏਕੋਟ ਤੋੰ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਕਾਮਿਲ ਅਮਰ ਸਿੰਘ ਨੇ ਪੱਤਰਕਾਰਾਂ ਤੇ ਝੂਠੇ ਪਰਚੇ ਦਰਜ ਕਰਨ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਪੁਲਿਸ ਕੇਸ ਬਿਨਾਂ ਸ਼ਰਤ ਰੱਦ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸੱਚ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ ਕਿਉਂਕਿ ਸੱਚ ਹਮੇਸ਼ਾ ਸੱਚ ਹੀ ਹੁੰਦਾ ਹੈ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਪੱਤਰਕਾਰ ਭਾਈਚਾਰੇ ਦੇ ਨਾਲ ਖੜੀ ਹੈ ਤੇ ਪੱਤਰਕਾਰਾਂ ਤੇ ਹੋਏ ਝੂਠੇ ਪਰਚਿਆਂ ਦਾ ਡਟਕੇ ਵਿਰੋਧ ਕਰਦੀ ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



