ਗੜ੍ਹਸ਼ੰਕਰ(ਸਮਾਜ ਵੀਕਲੀ) ( ਬਲਵੀਰ ਚੌਪੜਾ ) ਗੜ੍ਹਸ਼ੰਕਰ ਤੋਂ ਜਾਂਦੀ ਬਿਸਤ ਦੋਆਬਾ ਨਹਿਰ ਤੇ ਕੋਟ ਫਤੂਹੀ ਦੇ ਨੇੜੇ ਪਿੰਡ ਨੂਰਪੁਰ ਜੱਟਾਂ ਵਿਖੇ ਸੜਕ ਹਾਦਸੇ ਵਿੱਚ ਇੱਕੋ ਪਰਿਵਾਰ ਦੇ ਤਿੰਨ ਮੈਬਰਾਂ ਦੀ ਮੌਤ ਹੋਣ ਦੀ ਜਾਣਕਾਰੀ ਮਿਲੀ ਹੈ! ਇਸ ਮਿਲੀ ਜਾਣਕਾਰੀ ਅਨੁਸਾਰ ਬਲਾਚੌਰ ਦੇ ਪਿੰਡ ਮਾਣੇਵਾਲ ਦੇ ਨਿਵਾਸੀ ਗੁਰਨਾਮ ਸਿੰਘ ਪੁੱਤਰ ਜੋਗਿੰਦਰ ਸਿੰਘ ਉਮਰ (45) ਸਾਲ ਆਪਣੀ ਪਤਨੀ ਵਰਿੰਦਰ ਕੌਰ ਉਮਰ (42) ਸਾਲ ਅਤੇ ਬੇਟੀ ਸੀਰਤ ਉਮਰ (7)ਸਾਲ ਦੇ ਨਾਲ ਪਾਲਦੀ ਵਿਖੇ ਇੱਕ ਵਿਆਹ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਆਪਣੀ ਆਲਟੋ ਕਾਰ ਨੰਬਰ ਪੀ.ਬੀ 32 ਯੂ 4403 ਤੇ ਸਵਾਰ ਹੋ ਕੇ ਜਾ ਰਹੇ ਸਨ l ਜਿਸ ਦੌਰਾਨ ਕੈਂਟਰ ਨੇ ਜਬਰਦਸਤ ਟੱਕਰ ਮਾਰ ਦਿੱਤੀ ਜਿਸ ਵਿੱਚ ਵਰਿੰਦਰ ਕੌਰ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਬਾਕੀ ਦੋਵੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਇਲਾਜ ਦੌਰਾਨ ਓਹਨਾ ਦੋਵਾਂ ਮੈਂਬਰਾਂ ਦੀ ਮੌਤ ਹੋ ਗਈ ਆਸ ਪਾਸ ਦੇ ਲੋਕਾਂ ਨੇ ਦੱਸਿਆ ਕਿ ਟੱਕਰ ਇੰਨੀ ਜਬਰਦਸਤ ਸੀ ਕਿ ਆਲਟੋ ਕਾਰ ਤਾਂ ਟੈਂਕਰ ਦੇ ਹੇਠਾਂ ਬੁਰੀ ਤਰ੍ਹਾਂ ਫਸ ਚੁੱਕੀ ਸੀ ਤੇ ਮਿਤ੍ਰਕ ਵਰਿੰਦਰ ਕੌਰ ਨੂੰ ਵਿਚੋਂ ਜੇ ਸੀ ਬੀ ਦੀ ਮੱਦਦ ਨਾਲ ਬਾਹਰ ਕੱਢਿਆ l ਕੈਂਟਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ l ਸੈਲਾ ਖੁਰਦ ਤੋਂ ਪੁਲਿਸ ਪਾਰਟੀ ਨੇ ਮੌਕੇ ਤੇ ਪਹੁੰਚ ਕੇ ਦੋਵੇ ਵਾਹਨ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ l
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
https://play.google.com/store/apps/details?id=in.yourhost.samaj