ਭੀਖੀ (ਸਮਾਜ ਵੀਕਲੀ) (ਕਮਲ ਜਿੰਦਲ) ਸਥਾਨਕ ਸ਼੍ਰੀ ਤਾਰਾ ਚੰਦ ਵਿੱਦਿਆ ਮੰਦਿਰ ਸੀਨਿਅਰ ਸੈਕਡੰਰੀ ਸਕੂਲ ਦੇ ਪ੍ਰਿੰਸੀਪਲ ਰੁਪਿੰਦਰ ਪਟਿਆਲ ਵੱਲੋਂ ਸਕੂਲ ਦੇ “ਪਰਿਵਾਰ ਮਿਲਣੀ” ਪ੍ਰੋਗਰਾਮ ਅਧੀਨ ਨੇੜਲੇ ਪਿੰਡ ਫਰਵਾਹੀ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਦੇ ਘਰਾਂ ਵਿੱਚ ਜਾ ਕੇ ਮਾਪਿਆਂ ਨਾਲ ਸਿੱਧੀ ਮੁਲਾਕਾਤ ਕੀਤੀ ਅਤੇ ਬੱਚਿਆਂ ਦੀ ਪੜ੍ਹਾਈ, ਅਨੁਸ਼ਾਸਨ ਅਤੇ ਸਰਵਾਂਗੀਣ ਵਿਕਾਸ ਬਾਰੇ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਵਾਈਸ ਪ੍ਰਿੰਸੀਪਲ ਰਾਜੇਸ਼ ਕੁਮਾਰ ਅਤੇ ਜੂਨੀਅਰ ਵਿੰਗ ਪ੍ਰਿੰਸੀਪਲ ਸੰਗੀਤਾ ਸ਼ਰਮਾ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਪ੍ਰਿੰਸੀਪਲ ਸਾਹਿਬ ਨੇ ਮਾਪਿਆਂ ਨੂੰ ਸਕੂਲ ਨੂੰ ਸੀ.ਬੀ.ਐਸ.ਸੀ ਵੱਲੋਂ ਮਾਨਤਾ ਮਿਲਣ ਤੇ ਵਧਾਈ ਦਿੰਦਿਆਂ ਹੋਇਆਂ ਸਕੂਲ ਦੀਆਂ ਸ਼ਿਖਿਆਤਮਕ ਗਤੀਵਿਧੀਆਂ, ਨਵੇਂ ਉਪਰਾਲਿਆਂ ਅਤੇ ਆਉਣ ਵਾਲੇ ਪ੍ਰੋਗਰਾਮਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਬੱਚਿਆਂ ਦੀ ਪੜ੍ਹਾਈ ਵਿੱਚ ਘਰੋਂ ਪੂਰਾ ਸਹਿਯੋਗ ਦਿੱਤਾ ਜਾਵੇ ਤਾਂ ਜੋ ਬੱਚੇ ਚੰਗੇ ਨਤੀਜੇ ਹਾਸਲ ਕਰ ਸਕਣ। ਮਾਪਿਆਂ ਨੇ ਵੀ ਇਸ ਉਪਰਾਲੇ ਦੀ ਭਰਪੂਰ ਸਰਾਹਨਾ ਕੀਤੀ ਅਤੇ ਸਕੂਲ ਪ੍ਰਬੰਧਕਾਂ ਦਾ ਧੰਨਵਾਦ ਕੀਤਾ। ਇਸ ਤਰ੍ਹਾਂ ਦੇ ਦੌਰਿਆਂ ਨਾਲ ਸਕੂਲ ਅਤੇ ਪਰਿਵਾਰ ਵਿਚਕਾਰ ਸੰਬੰਧ ਹੋਰ ਮਜ਼ਬੂਤ ਹੁੰਦੇ ਹਨ ਅਤੇ ਬੱਚਿਆਂ ਦੀ ਤਰੱਕੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਜਾਂਦੀ ਹੈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



