ਪ੍ਰਸਿੱਧ ਸਿੱਖਿਆ ਸੰਸਥਾ ਟੈਗੋਰ ਮਾਡਰਨ ਸਕੂਲ ਰਾਏਕੋਟ ਵਿੱਚ ਹੋਲੀ ਦਾ ਤਿਉਹਾਰ ਮਨਾਇਆ

ਰਾਏਕੋਟ (ਸਮਾਜ ਵੀਕਲੀ) ( ਗੁਰਭਿੰਦਰ ਗੁਰੀ ) : ਸ਼ਹਿਰ ਰਾਏਕੋਟ ਦੀ ਪ੍ਰਸਿੱਧ ਸਿੱਖਿਆ ਸੰਸਥਾ ਟੈਗੋਰ ਮਾਡਰਨ ਸਕੂਲ ਰਾਏਕੋਟ ਵਿੱਚ ਹੋਲੀ ਦਾ ਤਿਉਹਾਰ ਬਹੁਤ ਖੁਸ਼ੀ ਨਾਲ ਮਨਾਇਆ ਗਿਆ। ਜਿਸ ਵਿਚ ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ। ਇਸ ਮੌਕੇ ਤੇ ਚੇਅਰਮੈਨ ਸ੍ਰੀ ਮਾਨ ਪ੍ਰੇਮ ਬਾਂਸਲ ਅਤੇ ਸੈਕਰੇਟਰੀ ਸ੍ਰੀਮਤੀ ਸੁਨੀਤਾ ਬਾਂਸਲ ਨੇ ਬੱਚਿਆਂ ਨੂੰ ਹੋਲੀ ਤੇ ਤਿਉਹਾਰ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਅਤੇ ਹੋਲੀ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਤੇ ਬੱਚਿਆਂ ਨੂੰ ਮਿਠਾਈਆਂ ਅਤੇ ਬਿਸਕੁਟ ਵੀ ਵੰਡੇ ਗਏ।

ਸੰਸਥਾ ਦੇ ਚੇਅਰਮੈਨ ਸ੍ਰੀ ਪ੍ਰੇਮ ਬਾਂਸਲ ਜੀ ਨੇ ਹੋਲੀ ਦੀਆਂ ਵਧਾਈਆਂ ਦਿੰਦੇ ਹੋਏ ਬੱਚਿਆਂ ਨੂੰ ਆਪਣੇ ਅੰਦਰ ਦੀਆਂ ਬੁਰਾਈਆਂ ਖਤਮ ਕਰਨ ਅਤੇ ਚੰਗੇ ਰਸਤੇ ਤੇ ਚੱਲਣ ਲਈ ਪ੍ਰੇਰਿਤ ਕੀਤਾ। ਸਾਰੇ ਸਟਾਫ ਅਤੇ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਹੋਲੀ ਦਾ ਤਿਉਹਾਰ ਮਨਾਇਆ ਅਤੇ ਚੰਗੇ ਸਮਾਜ ਦੀ ਸਿਰਜਣਾ ਦਾ ਪ੍ਰਣ ਲਿਆ। ਇਸ ਮੌਕੇ ਤੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਰਾਜਦੀਪ ਕੋਰ ਅਤੇ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

 

Previous articleਜਿਸ ਬੀਮਾਰੀ ਦਾ ਇਲਾਜ ਦਵਾਈ ਨਾਲ ਸੰਭਵ ਨਹੀਂ ਉਸ ਦਾ ਇਲਾਜ ਫਿਜ਼ਿਓਥਰੈਪੀ ਨਾਲ ਸੰਭਵ: ਪਰਮਜੀਤ ਰੰਮੀ
Next articleਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੀ ਪਿੰਡ ਬੱਸੀਆਂ ਇਕਾਈ ਦਾ ਗਠਨ, ਦਰਸ਼ਨ ਸਿੰਘ ਢੇਸੀ ਨੂੰ ਚੁਣਿਆ ਪ੍ਰਧਾਨ