HOME ਪ੍ਰਸਿੱਧ ਕੀਰਤਨੀਏ ਭਾਈ ਇੰਦਰਜੀਤ ਸਿੰਘ ਖਾਲਸਾ ਬੰਬੇ ਵਾਲਿਆਂ ਦੀ ਮ੍ਰਿਤਕ ਦੇਹ ਸੋਮਵਾਰ...

ਪ੍ਰਸਿੱਧ ਕੀਰਤਨੀਏ ਭਾਈ ਇੰਦਰਜੀਤ ਸਿੰਘ ਖਾਲਸਾ ਬੰਬੇ ਵਾਲਿਆਂ ਦੀ ਮ੍ਰਿਤਕ ਦੇਹ ਸੋਮਵਾਰ ਨੂੰ ਇੰਗਲੈਂਡ ਤੋਂ ਅਮਰੀਕਾ ਲਈ ਹੋਵੇਗੀ ਰਵਾਨਾ

1
ਕੈਪਸਨ:- ਪ੍ਰਸਿੱਧ ਕੀਰਤਨੀਏ ਭਾਈ ਇੰਦਰਜੀਤ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਭਗਵਾਨ ਸਿੰਘ ਜੋਹਲ।
* ਮੰਗਲਵਾਰ ਨੂੰ ਅਮਰੀਕਾ ਪੁੱਜਣ ਉਪਰੰਤ ਕੀਤਾ ਜਾਵੇਗਾ ਅੰਤਿਮ ਸੰਸਕਾਰ ਅਤੇ ਗੁਰਦੁਆਰਾ ਫਰਿਮੋਟ ਵਿਖੇ ਹੋਵੇਗੀ ਉਨ੍ਹਾਂ ਨਮਿੱਤ ਅੰਤਿਮ ਅਰਦਾਸ 
ਭਾਈ ਇੰਦਰਜੀਤ ਸਿੰਘ ਜੀ ਖਾਲਸਾ ਬੰਬੇ ਵਾਲਿਆਂ ਦੀ ਪੁਰਾਣੀ ਤਸਵੀਰ।

ਲੈਸਟਰ (ਇੰਗਲੈਂਡ)   (ਸਮਾਜ ਵੀਕਲੀ)   (ਸੁਖਜਿੰਦਰ ਸਿੰਘ ਢੱਡੇ)- ਸੱਚ ਖੰਡ ਸ੍ਰੀ ਹਰਿਮੰਦਰ ਸਾਹਿਬ  (ਸ੍ਰੀ ਦਰਬਾਰ ਸਾਹਿਬ) ਜੀ ਦੇ ਹਜੂਰੀ ਰਾਗੀ ਅਤੇ ਸ੍ਰੀ ਹਰਿਮੰਦਰ ਸਾਹਿਬ (ਦਰਬਾਰ ਸਾਹਿਬ) ਦੇ ਸਾਬਕਾ ਹੈਡ ਗ੍ਰੰਥੀ ਸਿੰਘ ਸਾਹਿਬ ਭਾਈ ਜਸਵਿੰਦਰ ਸਿੰਘ ਜੀ ਦੇ ਭਰਾਤਾ ਭਾਈ ਇੰਦਰਜੀਤ ਸਿੰਘ ਜੀ ਖਾਲਸਾ ਬੰਬੇ ਵਾਲੇ, ਜੋ ਕਿ ਕੁਝ ਦਿਨ ਪਹਿਲਾਂ ਆਪਣੇ ਕੀਰਤਨੀ ਜਥੇ ਸਮੇਤ ਅਮਰੀਕਾ ਤੋਂ ਇੰਗਲੈਂਡ ਚ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਲੜ ਲਾਉਣ ਲਈ ਇੰਗਲੈਂਡ ਦੇ ਵੱਖ ਵੱਖ ਸ਼ਹਿਰਾਂ ਚ ਕੀਰਤਨ ਦੀਆਂ ਸੇਵਾਵਾਂ ਨਿਭਾਉਣ ਲਈ ਇੰਗਲੈਂਡ ਆਏ ਸਨ। ਜਿਨਾਂ ਦਾ ਇੰਗਲੈਂਡ ਚ ਕੀਰਤਨ ਦੀਆਂ ਸੇਵਾਵਾਂ ਨਿਭਾਉਣ ਦੌਰਾਨ ਅਚਾਨਕ ਦੇਹਾਂਤ ਹੋ ਗਿਆ ਸੀ, ਉਹਨਾਂ ਦੀ ਮ੍ਰਿਤਕ ਦੇਹ ਸੋਮਵਾਰ ਨੂੰ ਇੰਗਲੈਂਡ ਤੋਂ ਅਮਰੀਕਾ ਰਵਾਨਾ ਕੀਤੀ ਜਾਵੇਗੀ । ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨਾਂ ਦੇ ਸਪੁੱਤਰ ਮਨਪ੍ਰੀਤ ਸਿੰਘ ਅਤੇ  ਸਿਮਰਨਜੀਤ ਸਿੰਘ ਨੇ ਦੱਸਿਆ ਕਿ ਉਹਨਾਂ ਦੀ ਮ੍ਰਿਤਕ ਦੇਹ ਸੋਮਵਾਰ ਜਾਂ ਮੰਗਲਵਾਰ ਨੂੰ ਇੰਗਲੈਂਡ ਤੋਂ ਅਮਰੀਕਾ ਦੇ ਸ਼ਹਿਰ ਕੈਲੀਫੋਰਨੀਆ ਲਿਜਾਈ ਜਾਵੇਗੀ, ਜਿੱਥੇ ਕਿ ਉਹਨਾਂ ਦਾ ਅੰਤਿਮ ਸੰਸਕਾਰ ਕਰਨ ਉਪਰੰਤ  ਗੁਰਦੁਆਰਾ ਫਰੀਮੋਂਟ (ਅਮਰੀਕਾ) ਵਿਖੇ ਉਨਾਂ ਨਮਿੱਤ ਰੱਖੇ ਗਏ ਸ੍ਰੀ ਸਹਿਜ ਪਾਠ ਜੀ ਦੇ ਭੋਗ ਪਾਏ ਜਾਣਗੇ ਅਤੇ ਅੰਤਿਮ ਅਰਦਾਸ ਹੋਵੇਗੀ। ਉਹਨਾਂ ਦੇ ਸਪੁੱਤਰਾਂ ਨੇ ਦੱਸਿਆ ਕਿ ਅੰਤਿਮ ਸੰਸਕਾਰ ਅਤੇ ਅੰਤਿਮ ਅਰਦਾਸ ਦਾ ਸਮਾਂ ਅਤੇ ਦਿਨ ਉਹਨਾਂ ਦੀ ਮ੍ਰਿਤਕ ਦੇਹ ਅਮਰੀਕਾ ਪੁੱਜਣ ਤੋਂ ਬਾਅਦ ਉਲੀਕਿਆ ਜਾਵੇਗਾ।  ਪ੍ਰਸਿੱਧ ਕੀਰਤਨੀਏ ਭਾਈ ਇੰਦਰਜੀਤ ਸਿੰਘ ਖਾਲਸਾ ਬੰਬੇ ਵਾਲਿਆਂ ਦੇ ਅਕਾਲ ਚਲਾਣੇ ਤੇ ਉਹਨਾਂ ਦੇ ਪਰਿਵਾਰ ਨਾਲ ਹਮਦਰਦੀ ਜਾਹਿਰ ਕਰਨ ਲਈ ਉਚੇਚੇ ਤੌਰ ਤੇ ਪੰਜਾਬ ਤੋਂ ਇੰਗਲੈਂਡ ਪੁੱਜੇ ਪ੍ਰਸਿੱਧ ਸਿੱਖ ਵਿਦਵਾਨ ਅਤੇ ਸਿੱਖ ਚਿੰਤਕ ਸ: ਭਗਵਾਨ ਸਿੰਘ ਜੋਹਲ ਨੇ ਭਾਈ ਇੰਦਰਜੀਤ ਸਿੰਘ ਜੀ ਬੰਬੇ ਵਾਲਿਆਂ ਦੇ ਬੇਵਕਤ ਅਕਾਲ ਚਲਾਣੇ ਤੇ ਉਹਨਾਂ ਦੇ ਇੰਗਲੈਂਡ ਦੇ ਸ਼ਹਿਰ ਲੈਸਟਰ ਵਿਖੇ ਰਹਿ ਰਹੇ ਸਪੁੱਤਰਾਂ ਅਤੇ ਪਰਿਵਾਰ ਨਾਲ ਹਮਦਰਦੀ ਜਾਹਿਰ ਕੀਤੀ, ਅਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨਾਂ ਦੀ ਇਸ ਬੇਵਕਤ ਮੌਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ: ਭਗਵਾਨ ਸਿੰਘ ਜੋਹਲ ਨੇ ਕਿਹਾ ਕਿ ਸਿੰਘ ਸਾਹਿਬ ਭਾਈ ਇੰਦਰਜੀਤ ਸਿੰਘ ਜੀ ਖਾਲਸਾ ਬੰਬੇ ਵਾਲੇ ਬਹੁਤ ਹੀ ਰਸ ਭਿੰਨੇ ਅਤੇ ਅਥਾਹ ਗਿਆਨ ਵਾਲੇ ਕੀਰਤਨੀਏ ਸਨ,ਜਿਨਾਂ ਨੂੰ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੀਆਂ ਸੰਗਤਾਂ ਦਾ ਅਥਾਹ ਪਿਆਰ ਤੇ ਸਤਿਕਾਰ ਮਿਲਿਆ।ਸ ਜੌਹਲ ਨੇ ਕਿਹਾ ਕਿ ਜਿੱਥੇ ਉਹਨਾਂ ਦੇ ਇਸ ਬੇਵਕਤ ਅਕਾਲ ਚਲਾਣੇ ਨਾਲ ਪਰਿਵਾਰ ਨੂੰ ਘਾਟਾ ਪਿਆ ਹੈ, ਉੱਥੇ ਉਹਨਾਂ ਦੇ ਕੀਰਤਨ ਤੋਂ ਪ੍ਰਭਾਵਿਤ ਉਹਨਾਂ ਦੀ ਕਲਾ ਦੀ ਕਦਰ ਕਰਨ ਵਾਲੀਆਂ ਸੰਗਤਾਂ ਨੂੰ ਵੀ ਵੱਡਾ ਘਾਟਾ ਪਿਆ ਹੈ, ਜੋ ਕਦੇ ਵੀ ਪੂਰਾ ਨਹੀਂ ਹੋਵੇਗਾ।

ਤਸਵੀਰਾਂ:-ਸੁਖਜਿੰਦਰ ਸਿੰਘ ਢੱਡੇ
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਕਵੀਸ਼ਰੀ ਦਾ ਬਾਦਸ਼ਾਹ-ਬਾਬੂ ਰਜਬ ਅਲੀ
Next articleਸਹਾਇਕ ਸਬ ਇੰਸਪੈਕਟਰ ਨੂੰ 2 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ