ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਪ੍ਰਸਿੱਧ ਵਕੀਲ ਮੈਡਮ ਕਵਿਤਾ ਵੱਲੋਂ ਆਪਣੇ ਜਨਮ-ਦਿਨ ਮੌਕੇ ਡਿਸਟਰਿਕਟ ਬਾਰ ਰੂਮ ਲੁਧਿਆਣਾ ਵਿਖੇ ਬਲੱਡ ਡੋਨੇਸ਼ਨ ਕੈਂਪ ਲਗਾਇਆ ਗਿਆ । ਮੈਡਮ ਕਵਿਤਾ ਨੇ ਦੱਸਿਆ ਕਿ ਮੈਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖੂਨਦਾਨ ਕੈਂਪ ਲਗਾਇਆ ਹੈ । ਇਸ ਕੈਂਪ ਵਿੱਚ ਵਕੀਲ ਭਾਈਚਾਰਾ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ । ਇਸ ਕੈਂਪ ਵਿੱਚ ਅਸ਼ਵਨੀ ਸੂਰੀ ਨੈਸ਼ਨਲ ਪ੍ਰਧਾਨ ਹਿੰਦੂ ਸੇਨਾ ਨੇ ਖਾਸ ਤੌਰ ਤੇ ਸ਼ਿਰਕਤ ਕੀਤੀ । ਮੈਡਮ ਕਵਿਤਾ ਨੇ ਕਿਹਾ ਕਿ ਹਰੇਕ ਤੰਦਰੁਸਤ ਇਨਸਾਨ ਨੂੰ ਸਾਲ ਵਿੱਚ ਦੋ ਵਾਰ ਖੂਨ ਦਾਨ ਕਰਨਾ ਚਾਹੀਦਾ ਹੈ, ਇਸ ਨਾਲ ਇਨਸਾਨ ਤੰਦਰੁਸਤ ਰਹਿੰਦਾ ਹੈ। ਉਹਨਾਂ ਦੱਸਿਆ ਕਿ ਖੂਨਦਾਨ ਮਹਾਨ ਦਾਨ ਹੈ, ਕਿਉਂਕਿ ਇਸ ਨਾਲ ਵਿਅਕਤੀ ਦੀ ਜਾਨ ਬਚਾਈ ਜਾ ਸਕਦੀ ਹੈ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



