(ਸਮਾਜ ਵੀਕਲੀ) ਪ੍ਰਸਿੱਧ ਪੰਜਾਬੀ ਕਹਾਣੀਕਾਰ ਪ੍ਰੇਮ ਪ੍ਰਕਾਸ਼ ਜੀ ਦੇ ਸਵਰਗਵਾਸ ਤੇ ਉਹਨਾਂ ਨੂੰ ਅੰਤਰਰਾਸ਼ਟਰੀ ਸਾਹਿਤਿਕ ਸਾਂਝਾਂ ਦੇ ਵੱਲੋਂ ਸ਼ਰਧਾਂਜਲੀ ਅਰਪਣ ਕੀਤੀ ਤੇ ਨਾਲ ਹੀ ਇਸ ਪ੍ਰੋਗਰਾਮ ਪ੍ਰਤੀ ਆਪਣੇ ਕੁਝ ਸਾਰਥਕ ਪ੍ਰਭਾਵ ਵੀ ਦੱਸੇ। ਸ . ਪਿਆਰਾ ਸਿੰਘ ਨੇ ਆਏ ਹੋਏ ਸੱਭ ਮਹਿਮਾਨਾਂ ਦਾ ਅੰਤ ਵਿੱਚ ਧੰਨਵਾਦ ਵੀ ਕੀਤਾ । ਰਮਿੰਦਰ ਰੰਮੀ ਜੀ ਨੇ ਅੰਤ ਵਿੱਚ ਇੱਕ ਵਾਰ ਫਿਰ ਹਾਜ਼ਰੀਨ ਮੈਂਬਰਜ਼ ਦਾ ਧੰਨਵਾਦ ਕਰਦਿਆਂ ਕਿਹਾ “ਤੁਸੀਂ ਘਰ ਅਸਾਡੇ ਆਏ ਅਸੀਂ ਫੁੱਲੇ ਨਾ ਸਮਾਏ “। ਇਸ ਪ੍ਰੋਗਰਾਮ ਵਿੱਚ ਦੇਸ਼ ਵਿਦੇਸ਼ ਤੋਂ ਬਹੁਤ ਸਾਰੇ ਦਰਸ਼ਕਾਂ ਨੇ ਭਾਗ ਲਿਆ ਤੇ ਕੁਮੈਂਟ ਬਾਕਸ ਵਿੱਚ ਬਹੁਤ ਮੁਲਵਾਨ ਟਿੱਪਣੀਆਂ ਕੀਤੀਆਂ। ਮੀਟਿੰਗ ਦੀ ਇਹ ਰਿਪੋਰਟ ਪ੍ਰੋ. ਕੁਲਜੀਤ ਕੌਰ ਨੇ ਰਮਿੰਦਰ ਰੰਮੀ ਨੂੰ ਸਾਂਝੀ ਕੀਤੀ । ਰਮਿੰਦਰ ਰੰਮੀ ਨੇ ਦੱਸਿਆ ਕਿ ਪ੍ਰੋ. ਕੁਲਜੀਤ ਕੌਰ ਜੀ ਸਿਰਜਨਾ ਦੇ ਆਰ ਪਾਰ ਵਿੱਚ ਬਹੁਤ ਹੀ ਵਿਲੱਖਣ ਅੰਦਾਜ਼ ਵਿੱਚ ਤੇ ਸਹਿਜਤਾ ਵਿੱਚ ਪ੍ਰੋਗਰਾਮ ਕਰਦੇ ਹਨ , ਉਹਨਾਂ ਦੇ ਬਹੁਤ ਸਾਰੇ ਪ੍ਰਸ਼ੰਸਕਾਂ ਨੂੰ ਵੀ ਸਿਰਜਨਾ ਦੇ ਆਰ ਪਾਰ ਪ੍ਰੋਗਰਾਮ ਦਾ ਇੰਤਜ਼ਾਰ ਰਹਿੰਦਾ ਹੈ ਤੇ ਪ੍ਰੋਗਰਾਮ ਨੂੰ ਸਾਰੇ ਬਹੁਤ ਪਸੰਦ ਕਰਦੇ ਹਨ । ਦਰਸ਼ਕਾਂ ਨੂੰ ਸ. ਪਿਆਰਾ ਸਿੰਘ ਕੁੱਦੋਵਾਲ ਜੀ ਨੂੰ ਸੁਨਣਾ ਤੇ ਪ੍ਰੋਗਰਾਮ ਨੂੰ ਸਮਅੱਪ ਕਰਨ ਦਾ ਉਹਨਾਂ ਦੇ ਵਿਲੱਖਣ ਅੰਦਾਜ਼ ਨੂੰ ਬਹੁਤ ਪਸੰਦ ਕਰਦੇ ਹਨ । ਧੰਨਵਾਦ ਸਹਿਤ ।
ਰਮਿੰਦਰ ਰੰਮੀ ਫ਼ਾਊਂਡਰ ਤੇ ਪ੍ਰਬੰਧਕ , ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj