ਐੱਫ ਏ ਪੀ ਵੱਲੋਂ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਆਰ ਸੀ ਐਫ ਬੈਸਟ ਸਕੂਲ ਸਪੋਰਟਸ ਐਵਾਰਡ ਨਾਲ ਨਿਵਾਜਿਆ

ਕੈਪਸ਼ਨ : ਐਫ. ਏ. ਪੀ. ਸਪੋਰਟਸ ਐਵਾਰਡ ਨਾਲ ਡਾਇਰੈਕਟਰ ਇੰਜ. ਹਰਨਿਆਮਤ ਕੌਰ, ਇੰਜ. ਨਿਮਰਤਾ ਕੌਰ, ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਅਤੇ ਪ੍ਰਿੰਸੀਪਲ ਰੇਨੂੰ ਅਰੋਡ਼ਾ ਖ਼ੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ।

ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਚੰਡੀਗੜ੍ਹ ਯੂਨੀਵਰਸਿਟੀ ਵਿਖੇ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਪੰਜਾਬ ਵੱਲੋਂ ਆਯੋਜਿਤ ਕੀਤੇ ਗਏ ਐਫ. ਏ. ਪੀ. ਸਟੇਟ ਐਵਾਰਡਜ਼ 2021ਦਾ ਆਯੋਜਨ ਕੀਤਾ ਗਿਆ, ਜਿਸ ਵਿਚ 700 ਸਕੂਲਾਂ ਨੇ ਭਾਗ ਲਿਆ । ਇਸ ਦੌਰਾਨ ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਨੂੰ ਬੈਸਟ ਸਕੂਲ ਇਨ ਸਪੋਰਟਸ ਐਵਾਰਡ 2021 ਨਾਲ ਸਨਮਾਨਤ ਕੀਤਾ ਗਿਆ ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਡਾਇਰੈਕਟਰ ਇੰਜ. ਹਰਨਿਆਮਤ ਕੌਰ ਨੇ ਦੱਸਿਆ ਕਿ ਇਹ ਐਵਾਰਡ ਭਾਰਤੀ ਹਾਕੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਅਤੇ ਹੋਰ ਪਤਵੰਤੇ ਵਿਅਕਤੀਆਂ ਵੱਲੋਂ ਦਿੱਤਾ ਗਿਆ, ਜੋਕਿ ਅਦਾਰੇ ਲਈ ਵੱਡੇ ਮਾਣ ਵਾਲੀ ਗੱਲ ਹੈ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ ਨੇ ਇਸ ਮਾਣਮੱਤੀ ਉਪਲਬਧੀ ਲਈ ਇੰਜ. ਨਿਮਰਤਾ ਕੌਰ ਐਡਮਨਿਸਟੇਟਰ, ਪ੍ਰਿੰਸੀਪਲ ਪ੍ਰਭਦੀਪ ਕੌਰ ਮੋਂਂਗਾ, ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਬਾਬੇ ਰੁਲ਼ਦੂ ਤਰਫ਼ੋਂ ਬੇਨਤੀ
Next articleਪਾਕਿਸਤਾਨੀ ਗਾਇਕਾ ਨਸੀਬੋ ਲਾਲ ਤੇ ਪੰਜਾਬੀ ਗਾਇਕ ਕੁਲਵੀਰ ਲੱਲੀਆਂ ਦਾ ਸਿੰਗਲ ਟ੍ਰੈਕ ‘ਆਪਾਂ ਦੋਵੇਂ ਬਦਨਾਮ ਹੋ ਗਏ’ ਵਰਲਡ ਵਾਈਡ ਰੀਲੀਜ਼