ਲਾਰਡ ਕ੍ਰਿਸ਼ਨਾ ਕਾਲਜ ‘ਚ ਫੇਅਰਵੈੱਲ ਤੇ ਫਰੈਸ਼ਰ ਪਾਰਟੀ

ਕਪੂਰਥਲਾ (ਸਮਾਜ ਵੀਕਲੀ) ( ਕੌੜਾ ): ਲਾਰਡ ਕ੍ਰਿਸ਼ਨਾ ਕਾਲਜ ਆਫ ਐਜੂਕੇਸ਼ਨ ਵਿਖੇ ਪ੍ਰਿੰਸੀਪਲ ਰੂਬੀ ਭਗਤ ਦੀ ਅਗਵਾਈ ਵਿਚ ਬੀ ਐੱਡ ਦੇ ਸੀਨੀਅਰ ਵਿਦਿਆਰਥੀਆਂ ਲਈ ਫੇਅਰਵੈੱਲ ਅਤੇ ਡੀ ਐੱਲ ਐੱਡ ਦੇ ਨਵੇਂ ਵਿਦਿਆਰਥੀਆਂ ਲਈ ਫਰੈਸ਼ਰ ਪਾਰਟੀ ਦਾ ਆਯੋਜਨ ਬੜੀ ਧੂਮਧਾਮ ਨਾਲ ਕੀਤਾ ਗਿਆ । ਇਸ ਮੌਕੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ । ਜਿਸ ਵਿਚ ਸੋਲੋ ਡਾਂਸ, ਗਰੁੱਪ ਡਾਂਸ, ਕਵਿਤਾਵਾਂ, ਕੋਰੀਓਗ੍ਰਾਫੀ ਆਦਿ ਆਈਟਮਾਂ ਪੇਸ਼ ਕੀਤੀਆਂ ਗਈਆਂ । ਮਾਡਲਿੰਗ ਸ਼ੋਅ ਸਮਾਗਮ ਦਾ ਮੁੱਖ ਆਕਰਸ਼ਣ ਰਿਹਾ, ਜਿਸ ਵਿਚ ਵਿਦਿਆਰਥੀਆਂ ਵੱਡੀ ਗਿਣਤੀ ਵਿੱਚ ਹਿੱਸਾ ਲਿਆ ।

ਵੱਖ ਵੱਖ ਰਾਉਂਡ ‘ਚੋਂ ਗੁਜ਼ਰਦਿਆਂ ਸੁਖਜੀਤ ਕੌਰ ਮਿਸ ਫੇਅਰਵੈੱਲ ਅਤੇ ਅਮਰ ਕੁਮਾਰ ਮਿਸਟਰ ਫੇਅਰਵੈੱਲ ਦੇ ਖ਼ਿਤਾਬ ‘ਤੇ ਕਬਜ਼ਾ ਕਰਨ ਵਿਚ ਸਫਲ ਰਹੇ । ਸ਼ਿਵਾਨੀ ਨੇ ਮਿਸ ਇਨੋਸੈਂਟ ਫੇਸ ਅਤੇ ਸ਼ੀਤਲ ਨੇ ਮਿਸ ਚਾਰਮਿੰਗ ਦਾ ਖ਼ਿਤਾਬ ਹਾਸਲ ਕੀਤਾ । ਡੀ ਐੱਲ ਐੱਡ ਗਰੁੱਪ ‘ਚ ਜਸਲੀਨ ਕੌਰ ਮਿਸ ਫਰੈਸ਼ਰ ਅਤੇ ਸਾਹਿਲਪ੍ਰੀਤ ਸਿੰਘ ਮਿਸਟਰ ਫਰੈਸ਼ਰ ਰਹੇ । ਸਮਾਗਮ ਦੇ ਅੰਤ ਵਿੱਚ ਪ੍ਰਿੰਸੀਪਲ ਰੂਬੀ ਭਗਤ, ਪ੍ਰੋਫੈਸਰ ਸੁੰਮੀ ਧੀਰ, ਪ੍ਰੋਫੈਸਰ ਕੁਲਦੀਪ ਕੌਰ, ਪ੍ਰੋਫੈਸਰ ਚਰਨਜੀਤ ਕੌਰ, ਮੈਡਮ ਰੀਟਾ ਆਦਿ ਸਟਾਫ਼ ਮੈਂਬਰਾਂ ਵੱਲੋਂ ਜੇਤੂ ਰਹੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦੇ ਸੁਨਿਹਰੇ ਭਵਿੱਖ ਦੀ ਕਾਮਨਾ ਕੀਤੀ ਗਈ ।

 

 

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਬੋਨਾਫਾਈਡ ਆਈਲੈਟਸ ਸੈਂਟਰ ਵੱਲੋਂ ਹੋਣਹਾਰ ਵਿਦਿਆਰਥਣਾ ਦਾ ਸਨਮਾਨ
Next article“ ਗੁਰਬਖਸ਼ ਸ਼ੌਂਕੀ ” ਦਾ ਯੂ.ਕੇ ਪਹੁੰਚਣ ਤੇ ਗੋਲਡਨ ਵਿਰਸਾ ਯੂ ਕੇ ਵੱਲੋਂ ਜ਼ੋਰਦਾਰ ਸਵਾਗਤ