ਮੁਸਕਾਨ ਮਿਸ ਫੇਅਰਵੈੱਲ ਤੇ ਸੱਚਕੀਰਤ ਮਿਸਟਰ ਫੇਅਰਵੈੱਲ ਦੇ ਖ਼ਿਤਾਬ ‘ਤੇ ਕਬਜ਼ਾ ਕਰਨ ‘ਚ ਸਫਲ
ਕਪੂਰਥਲਾ (ਸਮਾਜ ਵੀਕਲੀ) ( ਕੌੜਾ )- ਫਾਲਕਨ ਇੰਟਰਨੈਸ਼ਨਲ ਸਕੂਲ ਵਿਖੇ 9ਵੀਂ ਦੇ ਵਿਦਿਆਰਥੀਆਂ ਵੱਲੋਂ 10ਵੀਂ ਜਮਾਤ ਦੇ ਸੀਨੀਅਰ ਵਿਦਿਆਰਥੀਆਂ ਲਈ ਫੇਅਰਵੈੱਲ ਪਾਰਟੀ ਦਾ ਆਯੋਜਨ ਕੀਤਾ ਗਿਆ । ਮੈਡਮ ਰਮਨਦੀਪ ਕੌਰ ਤੇ ਮੈਡਮ ਸਿਮਰ ਦੀ ਅਗਵਾਈ ਵਿੱਚ ਆਯੋਜਿਤ ਕੀਤੇ ਗਏ ਸਮਾਗਮ ਵਿਚ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਕਰਨਲ ਅਜੀਤ ਸਿੰਘ ਢਿੱਲੋਂ ਮੁੱਖ ਮਹਿਮਾਨ ਅਤੇ ਡਾਇਰੈਕਟਰ ਮੈਡਮ ਨਵਦੀਪ ਕੌਰ ਢਿੱਲੋਂ ਬਤੌਰ ਵਿਸ਼ੇਸ਼ ਮਹਿਮਾਨ ਸ਼ਾਮਲ ਹੋਏ, ਜਿਨ੍ਹਾਂ ਦਾ ਸਟਾਫ ਮੈਂਬਰਾਂ ਤੇ ਵਿਦਿਆਰਥੀਆਂ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ ।
ਇਸ ਦੌਰਾਨ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਦਕਿ ਸੀਨੀਅਰ ਵਿਦਿਆਰਥੀਆਂ ਵੱਲੋਂ ਮਾਡਲਿੰਗ ਸ਼ੋਅ ਵਿਚ ਹਿੱਸਾ ਲੈਣਾ ਸਮਾਗਮ ਦਾ ਮੁੱਖ ਆਕਰਸ਼ਨ ਰਿਹਾ । ਮੁਸਕਾਨ ਮਿਸ ਫੇਅਰਵੈੱਲ ਅਤੇ ਸੱਚਕੀਰਤ ਸਿੰਘ ਮਿਸਟਰ ਫੇਅਰਵੈੱਲ ਦੇ ਖ਼ਿਤਾਬ ‘ਤੇ ਕਬਜ਼ਾ ਕਰਨ ‘ਚ ਸਫਲ ਰਹੇ । ਜੇਤੂ ਰਹੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਉਪਰੰਤ ਸਮਾਗਮ ਨੂੰ ਸੰਬੋਧਨ ਕਰਦਿਆਂ ਕਰਨਲ ਅਜੀਤ ਸਿੰਘ ਢਿੱਲੋਂ ਤੇ ਮੈਡਮ ਨਵਦੀਪ ਕੌਰ ਢਿੱਲੋਂ ਨੇ ਸਮੂਹ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ ਅਤੇ ਸੀਨੀਅਰ ਵਿਦਿਆਰਥੀਆਂ ਨੂੰ ਸਲਾਨਾ ਪ੍ਰੀਖਿਆਵਾਂ ਵਿਚ ਵੱਡੀਆਂ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ । ਇਸ ਦੌਰਾਨ 10ਵੀਂ ਜਮਾਤ ਦੇ ਪਿਛਲੇ ਚਾਰ ਸੈਸ਼ਨ ਦੇ ਹੋਣਹਾਰ ਵਿਦਿਆਰਥੀਆਂ ਨੂੰ ਉਚੇਚੇ ਤੌਰ ‘ਤੇ ਸਨਮਾਨਤ ਕੀਤਾ ਗਿਆ । ਮੰਚ ਸੰਚਾਲਨ 9ਵੀਂ ਜਮਾਤ ਦੀ ਵਿਦਿਆਰਥਣ ਨੂਰ ਤੇ ਜੈਸਮੀਨ ਕੌਰ ਵੱਲੋਂ ਕੀਤਾ ਗਿਆ, ਜਦਕਿ ਜੱਜਾਂ ਦੀ ਭੂਮਿਕਾ ਮੈਡਮ ਮੀਰਾ ਪੁਰੀ, ਮੈਡਮ ਸਿਮਰ ਅਤੇ ਮੈਡਮ ਰਜਨੀ ਧੀਰ ਵੱਲੋਂ ਨਿਭਾਈ ਗਈ ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly