ਹਰਕਮਲ ਨੇ ਮਿਸਟਰ ਤੇ ਜੈਸਮੀਨ ਵੱਲੋਂ ਮਿਸ ਫੇਅਰਵੈੱਲ ਦੇ ਖ਼ਿਤਾਬ ‘ਤੇ ਕਬਜ਼ਾ
ਕਪੂਰਥਲਾ, 17 ਫਰਵਰੀ ( ਕੌੜਾ )- ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਦੀ ਅਗਵਾਈ ਵਿਚ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਦਾ ਆਯੋਜਨ ਬੜੀ ਧੂਮਧਾਮ ਨਾਲ ਕੀਤਾ ਗਿਆ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ ਮੁੱਖ ਮਹਿਮਾਨ ਅਤੇ ਸਕੂਲ ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ ਤੇ ਪ੍ਰਸਾਸ਼ਕ ਇੰਜੀਨੀਅਰ ਨਿਮਰਤਾ ਕੌਰ ਸਮਾਗਮ ਵਿਚ ਬਤੌਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ । ਪਹੁੰਚੇ ਮਹਿਮਾਨਾਂ ਦਾ ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਵਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ । ਇਸ ਦੌਰਾਨ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਦਾ ਆਗਾਜ਼ ਸ਼ਮਾ ਰੋਸ਼ਨ ਕਰਨ ਉਪਰੰਤ ਸ਼ਬਦ ਗਾਇਨ ਰਾਹੀਂ ਕੀਤਾ । ਮਾਡਲਿੰਗ ਸ਼ੋਅ ਸਮਾਗਮ ਦਾ ਮੁੱਖ ਆਕਰਸ਼ਣ ਰਿਹਾ, ਜਿਸ ਵਿੱਚ ਸੀਨੀਅਰ ਵਿਦਿਆਰਥੀਆਂ ਵੱਲੋਂ ਵੱਡੀ ਗਿਣਤੀ ‘ਚ ਹਿੱਸਾ ਲਿਆ ਗਿਆ । ਮਾਡਲਿੰਗ ਦੇ ਵੱਖ-ਵੱਖ ਰਾਊਂਡ ‘ਚੋਂ ਗੁਜਰਦਿਆਂ ਜੈਸਮੀਨ ਕੌਰ ਮਿਸ ਫੇਅਰਵੈਲ ਅਤੇ ਹਰਕਮਲ ਸਿੰਘ ਮਿਸਟਰ ਫੇਅਰਵੈਲ ਦੇ ਕਿਤਾਬ ‘ਤੇ ਕਬਜ਼ਾ ਕਰਨ ਵਿੱਚ ਸਫਲ ਰਹੇ । ਜਸਮੀਤ ਕੌਰ ਤੇ ਗੁਰਵੀਰ ਸਿੰਘ ਫਸਟ ਰਨਰਅਪ ਅਤੇ ਸਿਮਰਨਪ੍ਰੀਤ ਕੌਰ ਤੇ ਗੁਰਨੂਰ ਸਿੰਘ ਸੈਕਿੰਡ ਰਨਰ ਅੱਪ ਰਹੇ । ਜਦਕਿ ਅਭੀਜੋਤ ਕੌਰ ਬਬਲੀ ਸਮਾਈਲ ਅਤੇ ਅਨੁਰੀਤ ਕੌਰ ਮਿਸ ਗਰੇਸਫੁਲ ਦਾ ਖ਼ਿਤਾਬ ਹਾਸਲ ਕਰਨ ‘ਚ ਸਫਲ ਰਹੀ । ਪਵਨਪ੍ਰੀਤ ਸਿੰਘ ਮਿਸਟਰ ਹੈਂਡਸਮ ਅਤੇ ਸੁਖਪ੍ਰੀਤ ਸਿੰਘ ਬੈਸਟ ਟਰਬਨ ਦਾ ਖ਼ਿਤਾਬ ਹਾਸਲ ਕਰਨ ‘ਚ ਸਫਲ ਰਹੇ । ਮੰਚ ਸੰਚਾਲਨ ਮੈਡਮ ਦਿਲਜੀਤ ਕੌਰ ਨਾਲ ਵਿਦਿਆਰਥੀਆਂ ਨੇ ਕੀਤਾ । ਜੱਜਾਂ ਦੀ ਭੂਮਿਕਾ ਮੈਡਮ ਪ੍ਰਦੀਪ ਕੌਰ ਅਤੇ ਮੈਡਮ ਲਵਿਤਾ ਵੱਲੋਂ ਨਿਭਾਈ ਗਈ । ਜੇਤੂਆਂ ਨੂੰ ਸਨਮਾਨਿਤ ਕਰਨ ਉਪਰੰਤ ਬੀਬੀ ਗੁਰਪ੍ਰੀਤ ਕੌਰ ਨੇ ਸਮੂਹ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੇ ਸੁਨਿਹਰੇ ਭਵਿੱਖ ਦੀ ਕਾਮਨਾ ਕੀਤੀ । ਇਸ ਮੌਕੇ ਮੈਡਮ ਨਰਿੰਦਰ ਪੱਤੜ, ਰਜਨੀ ਅਰੋੜਾ, ਕੁਲਵਿੰਦਰ ਕੌਰ, ਸ਼ਿੰਦਰਪਾਲ ਕੌਰ, ਜਸਵਿੰਦਰ ਸਿੰਘ, ਹਰਜਿੰਦਰ ਸਿੰਘ, ਰਣਜੀਤ ਸਿੰਘ, ਰਣਧੀਰ ਸਿੰਘ, ਮਨਜਿੰਦਰ ਸਿੰਘ, ਸੁਮਨਦੀਪ ਕੌਰ, ਰਾਜ ਰਾਣੀ, ਅਨੀਤਾ ਸਹਿਗਲ, ਸੰਦੀਪ ਕੌਰ, ਹਰਪ੍ਰੀਤ ਕੌਰ ਆਦਿ ਸਟਾਫ਼ ਮੈਂਬਰ ਹਾਜਰ ਸਨ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly