ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ‘ਚ ਫੇਅਰਵੈੱਲ ਪਾਰਟੀ ਦਾ ਆਯੋਜਨ

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਫੇਅਰਵੈੱਲ ਪਾਰਟੀ ਦੇ ਜੇਤੂਆਂ ਨੂੰ ਸਨਮਾਨਿਤ ਕਰਦੇ ਬੀਬੀ ਗੁਰਪ੍ਰੀਤ ਕੌਰ, ਇੰਜ. ਹਰਨਿਆਮਤ ਕੌਰ, ਇੰਜ. ਨਿਮਰਤਾ ਕੌਰ ਤੇ ਹੋਰ ਪਤਵੰਤੇ ।

ਅਰਸ਼ਵੀਰ ਮਿਸਟਰ ਤੇ ਗੁਰਲੀਨ ਮਿਸ ਐੱਸ.ਜੀ.ਐੱਚ.ਪੀ.ਐੱਸ

ਕਪੂਰਥਲਾ( ਕੌੜਾ) – ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਬਾਰ੍ਹਵੀਂ ਜਮਾਤ ਦੇ ਸੀਨੀਅਰ ਵਿਦਿਆਰਥੀਆਂ ਲਈ ਫੇਅਰਵੈੱਲ ਪਾਰਟੀ ਦਾ ਆਯੋਜਨ ਕੀਤਾ ਗਿਆ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ ਮੁੱਖ ਮਹਿਮਾਨ ਅਤੇ ਇੰਜ. ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ, ਡਾਇਰੈਕਟਰ ਸਕੂਲ ਇੰਜ. ਹਰਨਿਆਮਤ ਕੌਰ ਤੇ ਪ੍ਰਸ਼ਾਸਕ ਇੰਜ. ਨਿਮਰਤਾ ਕੌਰ ਸਮਾਗਮ ਵਿਚ ਬਤੌਰ ਵਿਸ਼ੇਸ਼ ਮਹਿਮਾਨ ਵੱਜੋਂ ਸ਼ਾਮਲ ਹੋਏ । ਇਸ ਦੌਰਾਨ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਦਕਿ ਸਮਾਗਮ ਦਾ ਮੁੱਖ ਆਕਰਸ਼ਣ ਵਿਦਿਆਰਥੀਆਂ ਵਲੋਂ ਕੀਤੀ ਮਾਡਲਿੰਗ ਰਿਹਾ । ਗੁਰਲੀਨ ਕੌਰ ਮਿਸ ਐੱਸ. ਜੀ. ਐੱਚ. ਪੀ. ਐੱਸ ਅਤੇ ਅਰਸ਼ਵੀਰ ਸਿੰਘ ਮਿਸਟਰ ਐੱਸ. ਜੀ. ਐੱਚ. ਪੀ. ਐੱਸ ਦੇ ਖ਼ਿਤਾਬ ‘ਤੇ ਕਬਜ਼ਾ ਕਰਨ ‘ਚ ਸਫਲ ਰਹੇ । ਹਰਮਨਪ੍ਰੀਤ ਕੌਰ ਤੇ ਰੋਹਨ ਨੂੰ ਫਸਟ ਰਨਰਅੱਪ ਅਤੇ ਲਵਲੀਨ ਕੌਰ ਤੇ ਹੁਨਰਪ੍ਰੀਤ ਸਿੰਘ ਨੂੰ ਸੈਕਿੰਡ ਰਨਰਅੱਪ ਐਲਾਨਿਆ ਗਿਆ, ਜਦਕਿ ਸੁਖਮਨਜੋਤ ਕੌਰ ਮਿਸ ਗਰੇਸਫੁੱਲ, ਪਲਵੀ ਮਿਸ ਬਬਲੀ ਸਮਾਇਲ, ਨਵਜੋਤ ਵਿਰਦੀ ਮਿਸਟਰ ਹੈਂਡਸਮ ਅਤੇ ਜਸ਼ਨਪ੍ਰੀਤ ਸਿੰਘ ਸੁੰਦਰ ਦਸਤਾਰ ਦੇ ਖ਼ਿਤਾਬ ‘ਤੇ ਕਬਜ਼ਾ ਕਰਨ ‘ਚ ਸਫਲ ਰਹੇ । ਜੇਤੂ ਰਹੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਉਪਰੰਤ ਸਮਾਗਮ ਨੂੰ ਸੰਬੋਧਨ ਕਰਦਿਆਂ ਬੀਬੀ ਗੁਰਪ੍ਰੀਤ ਕੌਰ ਨੇ ਸਮੂਹ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ ਅਤੇ ਸਾਲਾਨਾ ਪ੍ਰੀਖਿਆਵਾਂ ਵਿੱਚ ਵੱਡੀਆਂ ਮੱਲਾਂ ਮਾਰ ਕੇ ਅਦਾਰੇ ਅਤੇ ਮਾਪਿਆਂ ਦਾ ਨਾਂਅ ਰੋਸ਼ਨ ਕਰਨ ਲਈ ਪ੍ਰੇਰਿਤ ਕੀਤਾ । ਇਸ ਮੌਕੇ ਮੈਡਮ ਨਰਿੰਦਰ ਪੱਤੜ, ਸ਼ਿੰਦਰਪਾਲ ਕੌਰ, ਅੰਜੂ, ਰਜਨੀ ਆਦਿ ਸਟਾਫ ਮੈਂਬਰ ਹਾਜ਼ਰ ਸਨ ।

‘ਸਮਾਜ ਵੀਕਲੀ’ ਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੈਨਸ਼ਨਰ ਐਸੋਸੀਏਸ਼ਨ ਕਪੂਰਥਲਾ ਦੇ ਅਹੁਦੇਦਾਰਾਂ ਦੀ ਵਿਚਾਰ ਵਟਾਂਦਰਾ ਮੀਟਿੰਗ ਆਯੋਜਿਤ
Next articleਹੁਣ ਨੀ ਲੱਗਦੇ ਦਾਤੀ ਨੂੰ ਘੁੰਗਰੂ