ਫਰੀਦਕੋਟ — ਪੰਜਾਬ ਦੇ ਫਰੀਦਕੋਟ ਜ਼ਿਲੇ ‘ਚ ਇਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਕੋਟਕਪੂਰਾ ਰੋਡ ’ਤੇ ਸ਼ਾਹੀ ਹਵੇਲੀ ਨੇੜੇ ਇੱਕ ਟਰੱਕ ਨਾਲ ਟਕਰਾ ਕੇ ਯਾਤਰੀ ਬੱਸ ਸੇਮ ਨਾਲੇ ਵਿੱਚ ਜਾ ਡਿੱਗੀ। ਇਸ ਹਾਦਸੇ ਵਿੱਚ ਇੱਕ ਔਰਤ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਇਸ ਹਾਦਸੇ ‘ਚ 40 ਤੋਂ ਵੱਧ ਲੋਕ ਗੰਭੀਰ ਰੂਪ ‘ਚ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਹਾਦਸੇ ਦੀ ਸੂਚਨਾ ਮਿਲਦੇ ਹੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਸਮੇਤ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ।
ਜ਼ਿਲ੍ਹਾ ਪੁਲੀਸ ਮੁਖੀ ਡਾ.ਪ੍ਰਗਿਆ ਜੈਨ ਨੇ ਕਿਹਾ ਕਿ ਇਲਾਜ ਦੌਰਾਨ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਸ ਘਟਨਾ ਦੀ ਜਾਂਚ ਕਰਕੇ ਕਾਰਵਾਈ ਕੀਤੀ ਜਾਵੇਗੀ। ਸੂਤਰਾਂ ਅਨੁਸਾਰ ਨਿਊ ਦੀਪ ਕੰਪਨੀ ਦੀ ਬੱਸ ਸਵਾਰੀਆਂ ਨਾਲ ਖਚਾਖਚ ਭਰੀ ਹੋਈ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly