ਫ਼ਰੀਦਕੋਟ: ਚੰਨੀ ਨੂੰ ਇਕ ਹੋਰ ਮੌਕਾ ਦਿਓ, ਕੇਜਰੀਵਾਲ ਆਰਐੱਸਐੱਸ ਦਾ ਬੰਦਾ ਤੇ ਕੈਪਟਨ ਨੂੰ ਭਾਜਪਾ ਨਾਲ ਨੇੜਤਾ ਕਰਕੇ ਪਾਰਟੀ ’ਚੋਂ ਕੱਢਿਆ: ਪ੍ਰਿਯੰਕਾ ਗਾਂਧੀ

ਫ਼ਰੀਦਕੋਟ (ਸਮਾਜ ਵੀਕਲੀ):  ਕੁੱਲ ਹਿੰਦ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਪੰਜਾਬ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਰਾਜ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇਕ ਮੌਕਾ ਹੋਰ ਦੇਣ। ਕੋਟਕਪੁਰਾ ਦੀ ਅਨਾਜ ਮੰਡੀ ਵਿੱਚ ਫ਼ਰੀਦਕੋਟ ਜ਼ਿਲ੍ਹੇ ਦੇ ਤਿੰਨ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਪੁੱਜੀ ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਗੁਜਰਾਤ ਮਾਡਲ ਅਤੇ ਅਰਵਿੰਦ ਕੇਜਰੀਵਾਲ ਦਾ ਦਿੱਲੀ ਮਾਡਲ ਇੱਕੋ ਜਿਹੇ ਹਨ ਅਤੇ ਇਹ ਦੋਵੇਂ ਮਾਡਲ ਦੇਸ਼ ਅਤੇ ਲੋਕ ਵਿਰੋਧੀ ਸਾਬਤ ਹੋਏ ਨੇ। ਕਰੋਨਾ ਦੌਰਾਨ ਦਿੱਲੀ ਦਾ ਕੋਈ ਵੀ ਹਸਪਤਾਲ ਲੋਕਾਂ ਦੀਆਂ ਉਮੀਦਾਂ ’ਤੇ ਖ਼ਰਾ ਨਹੀਂ ਉਤਰਿਆ।

ਇਹ ਵੀ ਦੋਸ਼ ਲਾਇਆ ਕਿ ਅਰਵਿੰਦ ਕੇਜਰੀਵਾਲ ਆਰਐੱਸਐੱਸ ਦਾ ਬੰਦਾ ਹੈ ਅਤੇ ਉਹ ਭਾਜਪਾ ਦਾ ਇੱਕ ਵਿੰਗ ਬਣ ਕੇ ਕੰਮ ਕਰ ਰਿਹਾ ਹੈ। ਕਾਂਗਰਸ ਆਗੂ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਦਿੱਲੀ ਤੋਂ ਭਾਜਪਾ ਚਲਾ ਰਹੀ ਸੀ ਇਸ ਕਰਕੇ ਉਸ ਨੂੰ ਪਾਰਟੀ ਵਿੱਚੋਂ ਕੱਢਣਾ ਪਿਆ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਭਰੋਸਾ ਦੁਆਇਆ ਕਿ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਪੰਜਾਬ ਤੋਂ ਚੱਲੇਗੀ ਅਤੇ ਉਹ ਪੰਜਾਬੀਆਂ ਦੀ ਬਿਹਤਰੀ ਲਈ ਕੰਮ ਕਰੇਗੀ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਦੁਨੀਆਂ
Next articleਮੱਧ ਪ੍ਰਦੇਸ਼: ਉਸਾਰੀ ਅਧੀਨ ਸੁਰੰਗ ਧਸਣ ਕਾਰਨ 9 ਮਜ਼ਦੂਰ ਦਬੇ, 7 ਨੂੰ ਬਚਾਇਆ