ਫ਼ਰੀਦਕੋਟ (ਸਮਾਜ ਵੀਕਲੀ) ਕਲਮਾਂ ਦੇ ਰੰਗ ਸਾਹਿਤ ਸਭਾ (ਰਜਿ) ਫ਼ਰੀਦਕੋਟ ਵੱਲੋਂ 8 ਦਸੰਬਰ ਦਿਨ ਐਤਵਾਰ ਨੂੰ ਪੈਨਸ਼ਨਰ ਹਾਲ ਨੇੜੇ ਹੁੱਕੀ ਚੌਂਕ ਫ਼ਰੀਦਕੋਟ ਵਿਖੇ ਗਿਆਨੀ ਮੁਖਤਿਆਰ ਸਿੰਘ ਵੰਗੜ ਜੀ ਦੀ ਕਿਤਾਬ ‘ਫ਼ਰੀਦਨਾਮਾ’ ਲੋਕ ਅਰਪਣ ਹੋਵੇਗੀ। ਜਿਸ ਵਿੱਚ ਮੁੱਖ ਮਹਿਮਾਨ ਸ. ਸਰਬਜੀਤ ਸਿੰਘ ਬਰਾੜ ‘ਵਿਕਟੋਰੀਆ ਆਈਲੈਟਸ ਤੇ ਇੰਮੀਗਰੇਸ਼ਨ ਸੈਂਟਰ ਫ਼ਰੀਦਕੋਟ ਹੋਣਗੇ। ਇਸ ਸਮਾਗਮ ਦੀ ਪ੍ਰਧਾਨਗੀ ਪ੍ਰਸਿੱਧ ਗਜ਼ਲਗੋ ਅਮਰਜੀਤ ਸਿੰਘ ਜੀਤ ਬਠਿੰਡਾ ਤੇ ਵਿਸੇਸ਼ ਮਹਿਮਾਨ ਵਜੋਂ ਉਘੇ ਸਾਹਿਤਕਾਰ ਹਰਜਿੰਦਰ ਸਿੰਘ ਪੱਤੜ ‘ਕੈਨੇਡਾ’ ਅਤੇ ਕਿਤਾਬ ਤੇ ਪਰਚਾ ਉਘੇ ਸਾਹਿਤਕਾਰ ਲਾਲ ਸਿੰਘ ਕਲਸੀ ਵੱਲੋਂ ਪੜਿਆ ਜਾਵੇਗਾ। ਸਮਾਗਮ ਮੰਚ ਸੰਚਾਲਨ ਸਿਕੰਦਰ ਮਾਨਵ ਤੇ ਜਸਵੀਰ ਫੀਰਾ ਦੁਆਰਾ ਕੀਤਾ ਜਾਵੇਗਾ। ਇਹ ਜਾਣਕਾਰੀ ਪ੍ਰੈਸ ਨਾਲ ਸਭਾ ਦੇ ਮੀਤ ਪ੍ਰਧਾਨ ਲੋਕ ਗਾਇਕ ਰਾਜ ਗਿੱਲ ਭਾਣਾ ਨੇ ਸਾਂਝੀ ਕੀਤੀ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly