ਝੋਨੇ ਦੀ ਸਿੱਧੀ ਬਿਜਾਈ ਅਤੇ ਮੱਕੀ ਦੀ ਨਵੀਂ ਹਾਈਬ੍ਰਿਡ ਕਿਸਮ ਸੰਬੰਧੀ ਬੂਲਪੁਰ ਵਿਖੇ ਕਿਸਾਨ ਜਾਗਰੂਕਤਾ ਕੈਂਪ

ਪਾਣੀ ਦੇ ਪੱਧਰ ਨੂੰ ਬਚਾਉਣ ਅਤੇ ਖੇਤੀ ਧੰਦੇ ਨੂੰ ਲਾਹੇਵੰਦ ਬਣਾਉਣ ਲਈ ਨਵੀਆਂ ਤਕਨੀਕਾਂ ਅਪਣਾਉਣਾ ਸਮੇਂ ਦੀ ਲੋੜ – ਡਾ.ਪਰਦੀਪ ਕੁਮਾਰ

ਕਪੂਰਥਲਾ (ਸਮਾਜ ਵੀਕਲੀ) (ਕੌੜਾ ) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਤਿਆਰ ਕੀਤੀ ਗਈ ਮੱਕੀ ਦੀ ਨਵੀਂ ਹਾਈਬ੍ਰਿਡ ਕਿਸਮ ਪੀ.ਐਮ.ਐਚ- 13 ਅਤੇ ਝੋਨੇ ਦੀ ਸਿੱਧੀ ਬਿਜਾਈ ਸਮੇਂ ਆਉਣ ਵਾਲੀਆਂ ਮੁਸ਼ਕਿਲਾਂ ਸੰਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਫ਼ਾਰਮ ਸਲਾਹਕਾਰ ਸੇਵਾ ਕੇਂਦਰ ਕਪੂਰਥਲਾ ਵੱਲੋਂ ਕ੍ਰਿਸ਼ੀ ਵਿਗਿਆਨ ਕੇਂਦਰ, ਖ਼ੇਤਰੀ ਖੋਜ਼ ਕੇਂਦਰ ਅਤੇ ਖੇਤੀਬਾੜੀ ਭਲਾਈ ਵਿਭਾਗ ਦੇ ਸਹਿਯੋਗ ਨਾਲ ਪਿੰਡ ਬੂਲਪੁਰ ਵਿਖੇ ਖੇਤ ਦਿਵਸ ਮਨਾਇਆ ਗਿਆ।

ਇਸ ਮੌਕੇ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਵੱਲੋਂ ‌ਕਿਸਾਨਾਂ ਨੂੰ ਫਸਲਾਂ ਤੋਂ ਵੱਧ ਝਾੜ ਲੈਣ, ਬਿਮਾਰੀਆਂ ਦੀ ਰੋਕਥਾਮ ਅਤੇ ਉਨ੍ਹਾਂ ਦੀ ਕਾਸ਼ਤ ਸਮੇਂ ਆਉਣ ਵਾਲੀਆਂ ਮੁਸ਼ਕਿਲਾਂ ਸੰਬੰਧੀ ਜਾਣਕਾਰੀ ਅਤੇ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਦਿੱਤੇ।ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਫ਼ਾਰਮ ਸਲਾਹਕਾਰ ਸੇਵਾ ਕੇਂਦਰ ਕਪੂਰਥਲਾ ਮੁੱਖੀ ਡਾ.ਪਰਦੀਪ ਕੁਮਾਰ ਨੇ ਕਿਹਾ ਕਿ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਅਤੇ ਘੱਟ ਲਾਗਤ ਵਿੱਚ ਵੱਧ ਝਾੜ ਲੈਣ ਲਈ ਝੋਨੇ ਦੀ ਸਿੱਧੀ ਬਿਜਾਈ ਬਹੁਤ ਲਾਹੇਵੰਦ ਹੈ। ਉਨਾਂ ਨੇ ਕਿਸਾਨਾਂ ਨੂੰ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਅਪਣਾਏ ਤਰੀਕਿਆਂ ਅਨੁਸਾਰ ਹੀ ਕੀਤੀ ਜਾਵੇ।

ਇਸ ਮੌਕੇ ਉਨ੍ਹਾਂ ਨੇ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਤਿਆਰ ਕੀਤੀ ਮੱਕੀ ਦੀ ਨਵੀਂ ਹਾਈਬ੍ਰਿਡ ਕਿਸਮ ਪੀ.ਐਮ.ਐਚ-13 ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਸ ਦਾ ਸੁਆਦ ਦੇਸੀ ਮੱਕੀ ਵਰਗਾ ਹੈ ਅਤੇ ਝਾੜ ਵੀ ਬਾਕੀ ਕਿਸਮਾਂ ਨਾਲੋਂ ਵੱਧ ਹੈ। ਕ੍ਰਿਸ਼ੀ ਵਿਗਿਆਨ ਕੇਂਦਰ ਦੇ ਡਾ.ਸਤਬੀਰ ਸਿੰਘ ਨੇ ਕਿਹਾ ਕਿ ਕੇਂਦਰ ਵਿੱਚ ਕਿਸਾਨਾਂ ਨੂੰ ਖੇਤੀਬਾੜੀ ਨਾਲ ਸਬੰਧਤ ਹਰੇਕ ਤਰ੍ਹਾਂ ਦੀ ਟ੍ਰੇਨਿੰਗ ਸਮੇਂ ਸਮੇਂ ਤੇ ਦਿੱਤੀ ਜਾਂਦੀ ਹੈ ਅਤੇ ਯੂਨੀਵਰਸਿਟੀ ਵੱਲੋਂ ਤਿਆਰ ਮਿਆਰੀ ਬੀਜ ਮੁਹੱਈਆ ਕਰਵਾਏ ਜਾ ਰਹੇ ਹਨ। ਉਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀਬਾੜੀ ਵਿਭਾਗ ਦੀ ਸਲਾਹ ਤੋਂ ਬਿਨਾਂ ਪ੍ਰਾਈਵੇਟ ਕੰਪਨੀਆਂ ਦੇ ਮਹਿੰਗੇ ਭਾਅ ਦੇ ਬੀਜ ਨਾ ਖਰੀਦਣ।

ਇਸ ਮੌਕੇ ਤੇ ਡਾ ਉਂਕਾਰ ਸਿੰਘ ਵਿਗਿਆਨੀ ਗੰਨਾ ਖੋਜ ਕੇਂਦਰ ਬਾਗਬਾਨੀ ਵਿਭਾਗ ਤੋਂ ਮਨਜੀਤ ਸਿੰਘ ਸੈਣੀ ਅਗਾਂਹ ਵਧੂ ਕਿਸਾਨ ਸੁਖਦੇਵ ਸਿੰਘ ਭੁੱਲਰ ਬੇਟ, ਇੱਛਾ ਸਿੰਘ ਢੋਟ ਬਰਿੰਦਪੁਰ, ਅਮਰੀਕ ਸਿੰਘ ਚੰਦੀ, ਮਾਸਟਰ ਸੁੱਚਾ ਸਿੰਘ ਮਿਰਜ਼ਾਪੁਰ,ਸਰਵਣ ਸਿੰਘ ਚੰਦੀ, ਕੈਪਟਨ ਜੋਗਿੰਦਰ ਸਿੰਘ ਸੇਖੂਪੁਰ , ਮਾਸਟਰ ਦੇਸ ਰਾਜ ਬੂਲਪੁਰ ,ਆਦਿ ਵੱਡੀ ਗਿਣਤੀ ਵਿੱਚ ਕਿਸਾਨ ਹਾਜਰ ਸਨ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਮੰਤਰੀ ਬਣਾਏ ਕਾਂਗਰਸ ਹਾਈ ਕਮਾਂਡ – ਜੈਨਪੁਰੀ
Next articleਸਾਬਰ ਦਾਤਾ ਅਲੀ ਅਹਿਮਦ ਸ਼ਾਹ ਜੀ ਦਾ 29 ਵਾਂ ਸਾਲਾਨਾ ਉਰਸ ਮੇਲਾ 20 ,21, 22 ਨੂੰ – ਕਿਰਨ ਮਹੰਤ ਕਾਕੀ ਪਿੰਡ