(ਸਮਾਜ ਵੀਕਲੀ): ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਖੰਨਾ ਵੱਲੋਂ ਫਸਲੀ ਰਹਿੰਦ ਖੂੰਹਦ ਪ੍ਰਬੰਧਨ ਸਕੀਮ ਤਹਿਤ ਕਿਸਾਨ ਜਾਗਰੂਕਤਾ ਕੈਂਪ ਜਟਾਣਾ ਅਤੇ ਬੀਜਾ ਵਿਖੇ ਲਗਾਇਆ ਗਿਆ।ਇਹ ਕੈੰਪ ਡਾ ਨਰਿੰਦਰ ਸਿੰਘ ਬੈਨੀਪਾਲ ਮੁੱਖ ਖੇਤੀਬਾੜੀ ਅਫਸਰ ਲੁਧਿਆਣਾ ਦੇ ਦਿਸ਼ਾ ਨਿਰਦੇਸ਼ ਅਤੇ ਡਾ ਜਸਵਿੰਦਰ ਪਾਲ ਸਿੰਘ ਖੇਤੀਬਾੜੀ ਅਫਸਰ ਖੰਨਾ ਦੀ ਅਗਵਾਈ ਹੇਠ ਲਗਾਏ ਗਏ। ਇਹਨਾਂ ਕੈਂਪਾਂ ਦੌਰਾਨ ਕਿਸਾਨ ਵੀਰਾਂ ਨੂੰ ਸੰਬੋਧਿਤ ਕਰਦੇ ਹੋਏ ਸਨਦੀਪ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਨੇ ਕਿਹਾ ਕਿ ਅਜੋਕੇ ਸਮੇਂ ਦੇ ਵਿਚ ਕੁਦਰਤੀ ਸੋਮਿਆਂ ਦੀ ਸਾਂਭ-ਸੰਭਾਲ ਬਹੁਤ ਜ਼ਰੂਰੀ ਹੈ।
ਵਾਤਾਵਰਨ ਪ੍ਰਦੂਸ਼ਣ ਰੋਕਣ ਅਤੇ ਪਾਣੀ ਦੀ ਸਾਂਭ ਸੰਭਾਲ ਲਈ ਕਿਸਾਨ ਵੀਰਾਂ ਨੂੰ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਝੋਨੇ ਦੇ ਨਾੜ ਨੂੰ ਅੱਗ ਲਾਉਣ ਪੰਛੀ,ਜੀਵ-ਜੰਤੂਆਂ ਅਤੇ ਮਨੁੱਖ ਦੀ ਸਿਹਤ ਤੇ ਮਾੜਾ ਪ੍ਰਭਾਵ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦਾ ਮਾਨਸਿਕ ਵਾਧਾ ਪ੍ਰਦੂਸ਼ਣ ਕਾਰਨ ਰੁੱਕ ਜਾਂਦਾ ਹੈ। ਝੋਨੇ ਦੀ ਨਾੜ ਤੋਂ ਪੈਦਾ ਹੋਏ ਧੂੰਏਂ ਕਾਰਨ ਰੋਡ ਉਤੇ ਕਈ ਭਿਆਨਕ ਐਕਸੀਡੈਂਟ ਹੋ ਜਾਂਦੇ ਹਨ ਜਿਸ ਕਰਕੇ ਮਨੁੱਖੀ ਜਾਨਾਂ ਵੀ ਚਲੀਆਂ ਜਾਂਦੀਆਂ ਹਨ। ਉਨ੍ਹਾਂ ਕਿਸਾਨ ਵੀਰਾਂ ਨੂੰ ਝੋਨੇ ਦੇ ਨਾੜ ਨੂੰ ਅੱਗ ਨਾ ਲਾਉਣ ਅਤੇ ਇਸ ਨੂੰ ਖੇਤ ਵਿੱਚ ਵਾਹੁਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਸਾਨਾਂ ਨੂੰ ਕਣਕ ਦੀ ਬਿਜਾਈ ਹੈਪੀ ਸੀਡਰ ਅਤੇ ਸੁਪਰ ਸੀਡਰ ਨਾਲ ਕਰਨਾ ਦੀ ਸਲਾਹ ਦਿੱਤੀ।
ਉਹਨਾਂ ਬਿਜਾਈ ਤੋਂ ਪਹਿਲਾਂ ਕਣਕ ਦੇ ਬੀਜ ਨੂੰ ਸੋਧਣ ਅਤੇ ਜੀਵਾਣੂੰ ਖਾਦ ਵਰਤਣ ਦੀ ਸਲਾਹ ਦਿੱਤੀ। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਬਿਜਾਈ ਕਰਵਾਏ ਗਏ ਇਲਾਕੇ ਦੇ ਵੱਖ-ਵੱਖ ਕਿਸਾਨਾਂ ਦੇ ਖੇਤਾਂ ਵਿਚ ਝੋਨੇ ਦੀ ਸਿੱਧੀ ਬਿਜਾਈ ਦੇ ਪ੍ਰਦਰਸ਼ਨੀ ਪਲਾਟ ਵੇਖਣ ਲਈ ਵੀ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਕੁਦਰਤੀ ਸੋਮਿਆਂ ਨੂੰ ਸੰਭਾਲਣਾ ਜ਼ਰੂਰੀ ਹੈ।ਇਸ ਉਪਰੰਤ ਕਲਵੰਤ ਸਿੰਘ ਖੇਤੀਬਾੜੀ ਵਿਕਾਸ ਅਫਸਰ ਨੇ ਕਿਸਾਨ ਵੀਰਾਂ ਨੂੰ ਕਣਕ ਦੀਆਂ ਵੱਖ-ਵੱਖ ਕਿਸਮਾਂ ਬਾਰੇ ਜਾਣਕਾਰੀ ਦਿੱਤੀ। ਸਿਰਤਾਜ ਸਿੰਘ ਖੇਤੀਬਾੜੀ ਵਿਕਾਸ ਅਫਸਰ ਨੇ ਕਿਸਾਨ ਵੀਰਾਂ ਨੂੰ ਸਰੋਂ ਦੀ ਕਾਸ਼ਤ ਹੇਠ ਰਕਬਾ ਵਧਾਉਣ ਲਈ ਪ੍ਰੇਰਿਤ ਕੀਤਾ ਇਸ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly