HOME ਕਿਸਾਨ ਭਰਾ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ – ਡਾ. ਪੰਕਜ...

ਕਿਸਾਨ ਭਰਾ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ – ਡਾ. ਪੰਕਜ ਸਿੰਘ

2
ਨਵਾਂਸ਼ਹਿਰ,  (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਖੇਤੀਬਾੜੀ ਵਿਭਾਗ ਵਲੋਂ ਡਾ. ਲੇਖ ਰਾਜ ਮਾਹੀ ਮੁੱਖ ਖੇਤੀਬਾੜੀ ਅਫਸਰ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਪੰਕਜ ਸਿੰਘ ਖੇਤੀਬਾੜੀ ਅਫਸਰ ਬਲਾਚੌਰ ਦੀ ਪ੍ਰਧਾਨਗੀ ਹੇਠ ਸੀ.ਆਰ. ਐਮ ਸਕੀਮ ਤਹਿਤ ਪਿੰਡ ਬੂੰਗੜੀ ਵਿਖੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸੰਬੰਧੀ ਕਿਸਾਨ ਚੇਤਨਾ ਕੈਂਪ ਲਗਾਇਆ ਗਿਆ ਜਿਸ ਵਿੱਚ 40 ਕਿਸਾਨਾਂ ਵੱਲੋਂ ਸ਼ਮੂਲੀਅਤ ਕੀਤੀ ਗਈ।ਡਾ. ਪ੍ਰਦੀਪ ਕੁਮਾਰ, ਡਿਪਟੀ ਡਾਇਰੈਕਟਰ, ਕ੍ਰਿਸ਼ੀ ਵਿਗਿਆਨ ਕੇਂਦਰ, ਲੰਗਰੋਆ ਵੱਲੋਂ ਆਪਣੇ ਵਿਭਾਗ ਵੱਲੋਂ ਦਿੱਤੀਆਂ ਜਾਣ ਵਾਲੀਆਂ ਵੱਖ-ਵੱਖ ਟ੍ਰੇਨਿੰਗਾਂ ਅਤੇ ਉਪਲਬਧ ਬੀਜ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ। ਡਾ. ਜਗਮਨਦੀਪ ਕੌਰ, ਖੇਤੀਬਾੜੀ ਵਿਕਾਸ ਅਫਸਰ ਨੇ ਕਿਸਾਨਾਂ ਨੂੰ ਦੱਸਿਆ ਕਿ ਫਸਲਾਂ ਦੀ ਰਹਿੰਦ-ਖੁੰਹਦ ਨੂੰ ਅੱਗ ਲਾਉਣ ਨਾਲ ਮਿੱਟੀ ਦੀ ਉਪਜਾਉ ਸ਼ਕਤੀ ਘੱਟਦੀ ਹੈ, ਜਮੀਨ ਵਿਚਲੇ ਮਿੱਤਰ ਕੀੜੇ ਜੋ ਕਿ ਦੁਸ਼ਮਣ ਕੀੜਿਆਂ ਤੋਂ ਫਸਲ ਦੀ ਰੱਖਿਆ ਕਰਨ ਵਿੱਚ ਮਦਦ ਕਰਦੇ ਹਨ ਅੱਗ ਲੱਗਣ ਨਾਲ ਸੜ ਕੇ ਖਤਮ ਹੋ ਜਾਂਦੇ ਹਨ ਅਤੇ ਜਮੀਨ ਦੀ ਭੌਤਿਕ ਬਣਤਰ ਖਰਾਬ ਹੋ ਜਾਂਦੀ ਹੈ ਅਤੇ ਮਨੁੱਖੀ ਸਿਹਤ ਤੇ ਮਾੜਾ ਅਸਰ ਪੈਂਦਾ ਹੈ ਅਤੇ ਵਾਤਾਵਰਨ ਵੀ ਦੂਸ਼ਿਤ ਹੁੰਦਾ ਹੈ। ਉਹਨਾਂ ਦੱਸਿਆ ਕਿ ਕਣਕ ਦੇ ਨਾੜ ਤੋਂ ਤੂੜੀ ਬਣਾਉਣ ਤੋਂ ਬਾਅਦ ਬਚੀ ਰਹਿੰਦ ਖੂੰਹਦ ਨੂੰ ਜੇਕਰ ਜਮੀਨ ਦੇ ਵਿੱਚ ਹੀ ਵਾਹ ਦਿੱਤਾ ਜਾਵੇ ਤਾਂ ਉਸ ਨਾਲ ਜਮੀਨ ਦੇ ਜੈਵਿਕ ਮਾਦੇ ਵਿੱਚ ਵਾਧਾ ਹੁੰਦਾ ਹੈ, ਜਮੀਨ ਵਿੱਚ ਸੁਖਮ ਜੀਵਾਂ ਦੀ ਮਾਤਰਾ ਵੱਧਦੀ ਹੈ ਜਿਸ ਨਾਲ ਜਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੁੰਦਾ ਹੈ।ਸ਼੍ਰੀ ਰਾਜ ਕੁਮਾਰ, ਖੇਤੀਬਾੜੀ ਵਿਸਥਾਰ ਅਫਸਰ ਨੇ ਕਿਹਾ ਕਿ ਕਿਸਾਨ ਵੀਰ ਚੰਗੇ ਝਾੜ ਲਈ ਸਿਫਾਰਸ਼ ਕਿਸਮਾਂ ਹੀ ਬੀਜਣ ਅਤੇ ਇਕੋ ਕਿਸਮ ਹੇਠ ਸਾਰਾ ਰਕਬਾ ਨਾ ਲਿਆਉਣ। ਮਿੱਟੀ ਦੀ ਸਿਹਤ ਨੂੰ ਸੁਧਾਰਨ ਲਈ ਉਨ੍ਹਾਂ ਨੇ ਹਰੀ ਖਾਦ ਅਤੇ ਰੂੜ੍ਹੀ ਖਾਦ ਦੀ ਵਰਤੋਂ ਕਰਨ ਦੀ ਸਿਫਾਰਸ਼ ਕੀਤੀ। ਉਹਨਾਂ ਨੇ ਖੇਤੀਬਾੜੀ ਵਿਭਾਗ ਵੱਲੋਂ ਸੀਆਰਐਮ ਸਕੀਮ ਅਧੀਨ ਮਿਲਣ ਵਾਲੀਆਂ ਫਸਲ ਦੀ ਰਹਿੰਦ ਖੂੰਹਦ ਦੀ ਸੰਭਾਲ ਕਰਨ ਵਾਲੀਆਂ ਮਸ਼ੀਨਾਂ ਨੂੰ ਅਪਲਾਈ ਕਰਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ। ਸ਼੍ਰੀਮਤੀ ਵਿਕਰਮਜੀਤ ਕੌਰ, ਖੇਤੀਬਾੜੀ ਵਿਸਥਾਰ ਅਫਸਰ ਨੇ ਕਿਸਾਨਾਂ ਨੂੰ ਮੂੰਗੀ ਅਤੇ ਮਾਂਹ ਦੀ ਕਾਸ਼ਤ ਸਬੰਧੀ ਜਾਣਕਾਰੀ ਦਿੱਤੀ।ਸ਼੍ਰੀ ਪਰਨਾਮ ਸਿੰਘ, ਉੱਪ ਨਿਰੀਖਕ, ਭੂਮੀ ਰੱਖਿਆ ਵਿਭਾਗ, ਵੱਲੋਂ ਆਪਣੇ ਵਿਭਾਗ ਨਾਲ ਸਬੰਧਤ ਸਕੀਮਾਂ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ। ਡਾ. ਪੰਕਜ ਸਿੰਘ ਨੇ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਕੁਦਰਤੀ ਖੇਤੀ ਅਪਨਾਉਣ ਤਾਂ ਜੋ ਜਹਿਰਾਂ ਦੀ ਬੇਲੋੜੀ ਵਰਤੋਂ ਤੋਂ ਬਚਿਆ ਜਾ ਸਕੇ ਅਤੇ ਆਪਣੀ ਸਿਹਤ ਨੂੰ ਸਹੀ ਰੱਿਖਆ ਜਾ ਸਕੇ। ਉਨ੍ਹਾਂ ਵੱਲੋਂ ਕਿਸਾਨਾਂ ਨੂੰ ਖਾਦਾਂ ਦੀ ਵਰਤੋਂ ਮਿੱਟੀ ਪਰਖ ਦੇ ਅਧਾਰ ਤੇ ਕਰਨ ਲਈ ਉਤਸ਼ਾਹਿਤ ਕੀਤਾ ਗਿਆ।ਉਨ੍ਹਾਂ ਨੇ ਕਿਸਾਨ ਵੀਰਾਂ ਨੂੰ ਕੋਈ ਵੀ ਕੀਟਨਾਸ਼ਕ, ਨਦੀਨਨਾਸ਼ਕ ਜਾਂ ਉੱਲੀਨਾਸ਼ਕ ਦੀ ਸਪਰੇਅ ਕਰਨ ਤੋਂ ਪਿਹਲਾਂ ਫਸਲ ਤੇ ਆਈ ਸਮੱਿਸਆ ਬਾਰੇ ਵਿਭਾਗ ਨੂੰ ਪਹੁੰਚ ਕਰਨ ਲਈ ਕਿਹਾ ਤਾਂ ਜੋ ਉਹਨਾਂ ਨੂੰ ਸਹੀ ਰਸਾਇਣ ਦੀ ਵਰਤੋਂ ਬਾਰੇ ਦੱਸਿਆ ਜਾ ਸਕੇ ਅਤੇ ਰਸਾਇਣਾਂ ਦੀ ਬੇਲੋੜੀ ਵਰਤੋਂ ਨੂੰ ਘੱਟ ਕਰਕੇ ਖੇਤੀ ਖਰਚ ਘਟਾਇਆ ਜਾ ਸਕੇ।ਉਹਨਾਂ ਨੇ ਕਿਸਾਨਾਂ ਨੂੰ ਸਾਉਣੀ ਸੀਜ਼ਨ ਦੌਰਾਨ ਲੱਗਣ ਵਾਲੀ ਮੱਕੀ ਅਤੇ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸਾਹਿਤ ਕਰਨ ਲਈ ਸਰਕਾਰ ਵੱਲੋਂ ਦਿੱਤੇ ਜਾਣ ਵਾਲੇ ਉਪਧਾਨ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ। ਉਹਨਾਂ ਨੇ ਦੱਸਿਆ ਕਿ ਸਰਕਾਰ ਦੀਆਂ ਸਕੀਮਾਂ ਜਿਵੇਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਲਈ ਕਿਸਾਨਾਂ ਨੂੰ ਐਗਰੀਸਟੈਕ ਤਹਿਤ ਆਪਣੀ ਰਜਿਸਟਰੇਸ਼ਨ ਕਰਵਾਉਣੀ ਲਾਜ਼ਮੀ ਹੈ।ਸਟੇਜ ਦਾ ਸੰਚਾਲਨ ਸ਼੍ਰੀ ਰਾਜ ਕੁਮਾਰ, ਖੇਤੀਬਾੜੀ ਵਿਸਥਾਰ ਅਫਸਰ ਵੱਲੋਂ ਕੀਤਾ ਗਿਆ।ਇਸ ਮੌਕੇ ਕਿਸਾਨਾਂ ਦੀਆਂ ਐਗਰੀਸਟੈਕ ਦੀਆਂ ਆਈਡੀਆਂ ਸੀ. ਐਸ. ਸੀ ਸੈਂਟਰ ਦੇ ਕਰਮਚਾਰੀਆਂ ਵੱਲੋਂ ਬਣਾਈਆਂ ਗਈਆਂ ਅਤੇ ਕੈਂਪ ਵਿੱਚ ਬਲਦੇਵ ਰਾਜ, ਹਰਬੰਸ ਲਾਲ, ਸ਼ਾਮ ਲਾਲ, ਹਰੀ ਓਮ ਅਤੇ ਹੋਰ ਮੋਹਤਵਾਰ ਕਿਸਾਨ ਮੌਜੂਦ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous article36 ਬੋਤਲਾਂ ਨਜ਼ਾਇਜ ਸ਼ਰਾਬ ਸਮੇਤ ਇੱਕ ਕਥਿਤ ਦੋਸ਼ੀ ਗਿ੍ਫਤਾਰ, ਦੂਸਰਾ ਫ਼ਰਾਰ
Next articleਡੀ.ਐਸ.ਪੀ. ਪੰਕਜ ਸ਼ਰਮਾ ਨੇ ਨਵਾਂਸ਼ਹਿਰ ਸਬ-ਡਵੀਜ਼ਨ ਦਾ ਸੰਭਾਲਿਆ ਚਾਰਜ