ਕਿਸਾਨ ਮਜਦੂਰ ਜੱਥੇਬੰਦੀਆਂ ਦੇ ਸਾਂਝੇ ਫਰੰਟ ਵੱਲੋਂ 8 ਅਗਸਤ ਨੂੰ ਕੀਤੇ ਜਾ ਰਹੇ ਚੱਕਾ ਜਾਮ ਦੀਆਂ ਤਿਆਰੀਆਂ

ਮਹਿਤਪੁਰ (ਸਮਾਜ ਵੀਕਲੀ) (ਪੱਤਰ ਪ੍ਰੇਰਕ)-ਅੱਜ ਇੱਥੇ ਕਿਸਾਨ ਮਜਦੂਰ ਜੱਥੇਬੰਦੀਆਂ ਦੇ ਸਾਂਝੇ ਫਰੰਟ ਵੱਲੋਂ 8 ਅਗਸਤ ਨੂੰ ਕੀਤੇ ਜਾ ਰਹੇ ਚੱਕਾ ਜਾਮ ਦੀਆਂ ਤਿਆਰੀਆਂ ਲਈ ਐਸ ਐਚ ਓ ਮਹਿਤਪੁਰ ਦੇ 1 ਤੋਂ 7 ਅਗਸਤ ਤੱਕ ਪੁਤਲਾ ਫੂਕ ਪ੍ਦਰਸ਼ਨਾ ਦੀ ਕੜੀ ਵਜੋਂ  ਅੱਜ ਪਹਿਲੇ ਦਿਨ ਭਾਰੀ ਮੀਂਹ ਦੇ ਬਾਵਜੂਦ ਨਕੋਦਰ ਜਗਰਾਉਂ ਰੋਡ ਤੇ ਸਥਿਤ ਸੰਗੋਵਾਲ ਟੂਲ ਪਲਾਜੇ ਤੇ ਐਸ ਐਚ ਓ ਮਹਿਤਪੁਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਵੱਖ ਵੱਖ ਪਿੰਡਾਂ ਤੋਂ ਪਹੁੰਚੇ ਕਿਸਾਨਾਂ ਮਜਦੂਰਾਂ ਨੂੰ ਸੰਬੋਧਨ ਕਰਦਿਆਂ ਦਿਹਾਤੀ ਮਜਦੂਰ ਸਭਾ ਦੇ ਸੂਬਾ ਪ੍ਰਧਾਨ ਦਰਸ਼ਨ ਨਾਹਰ, ਆਲ ਇੰਡੀਆ ਕਿਸਾਨ ਸਭਾ ਦੇ ਸੂਬਾ ਆਗੂ ਸੰਦੀਪ ਅਰੋੜਾ, ਦਿਲਬਾਗ ਸਿੰਘ ਚੰਦੀ , ਜਮਹੂਰੀ ਕਿਸਾਨ ਸਭਾ ਦੇ ਸੂਬਾ ਆਗੂ ਮੇਜਰ ਸਿੰਘ ਖੁਰਲਾਪੁਰ, ਤੇ ਪੰਜਾਬ ਖੇਤ ਮਜਦੂਰ ਸਭਾ ਦੇ ਆਗੂ ਬਲਵਿੰਦਰ ਸਿੰਘ ਨੇ ਕਿਹਾ ਕਿ  ਐਸ ਐਚ ਓ ਮਹਿਤਪੁਰ ਨਸ਼ਾ ਵੇਚਣ,ਗੁੰਡਾਗਰਦੀ ਕਰਨ,ਤੇ ਲੋਕਾਂ ਦੇ ਘਰਾਂ ਤੇ ਕਬਜ਼ਾ ਕਰਨ ਵਾਲੇ ਤੇ ਗੈਰ ਕਾਨੂੰਨੀ ਧੰਦਾ ਕਰਨ ਵਾਲੇ,ਲੋਕਾਂ ਨਾਲ ਮਿਲੀਭੁਗਤ ਕਰਕੇ ਉਹਨਾਂ ਨੂੰ ਉਤਸਾਹਿਤ ਕਰ ਰਹੀ ਹੈ।ਤੇ ਇਨਸਾਫ਼ ਮੰਗਦੇ ਲੋਕਾਂ ਤੇ ਝੂਠੇ ਪਰਚੇ ਮੜਕੇ ਉਹਨਾਂ ਨੂੰ ਜੇਲੀ ਡੱਕ ਰਹੀ ਹੈ। ਤਾਂ ਜੋ ਲੋਕ ਆਪਣਾ ਹੱਕ ਲੈਣ ਲਈ  ਆਵਾਜ਼ ਨਾ ਉਠਾ ਸਕਣ, ਆਗੂਆਂ ਕਿਹਾ ਕਿ ਪਵਨ ਕੁਮਾਰ ਦੇ ਘਰ ਤੇ ਕਬਜ਼ਾ ਕਰਨ ਤੇ ਕਰਵਾਉਣ ਵਾਲੇ ਲੋਕਾਂ ਤੇ ਕਾਰਵਾਈ ਕਰਨ ਦੀ ਬਜਾਇ ਰਾਜੀਨਾਮਾ ਕਰਨ ਦੀਆਂ ਸਲਾਹਾਂ ਦਿੱਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਜਦ ਤੱਕ ਦੋਸ਼ੀਆਂ ਖਿਲਾਫ਼ ਕਾਰਵਾਈ ਨਹੀਂ ਕੀਤੀ ਜਾਂਦੀ। ਤੇ ਪਵਨ ਕੁਮਾਰ ਦੇ  ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ ਉਨ੍ਹਾਂ ਚਿਰ ਸੰਘਰਸ਼ ਜਾਰੀ ਰੱਖਿਆ ਜਾਵੇਗਾ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਭਾਜਪਾ ਜ਼ਿਲ੍ਹਾ ਪ੍ਰਧਾਨ ਖੋਜੇਵਾਲ ਮਾਂ ਭਗਵਤੀ ਦੇ ਜਾਗਰਣ ਵਿੱਚ ਨਤਮਸਤਕ ਹੋਏ
Next articleਹਰ ਸਿੱਖ ਦਾ ਫਰਜ ਬਣਦਾ ਹੈ ਕੇ ਉਹ ਬੰਦੀ ਸਿੰਘਾਂ ਦੀ ਰਿਹਾਈ ਲਈ 15 ਅਗਸਤ ਨੂੰ ਕੌਮੀ ਇਨਸਾਫ ਮੋਰਚੇ ਦੀ ਹਮਾਇਤ ਕਰੇ – ਗਿੱਲ,ਖਹਿਰਾ,ਭਿੰਡਰ,ਸਰਾਂ,ਲਲਿਹਾਂਦੀ