HOME ਕਿਸਾਨ ਤੇ ਲੋਕ ਵਿਰੋਧੀ ਆਮ ਆਦਮੀ ਪਾਰਟੀ ਦਾ ਅਸਲੀ ਚਿਹਰਾ ਆਇਆ ਸਾਹਮਣੇ-ਮਨਜੀਤ...

ਕਿਸਾਨ ਤੇ ਲੋਕ ਵਿਰੋਧੀ ਆਮ ਆਦਮੀ ਪਾਰਟੀ ਦਾ ਅਸਲੀ ਚਿਹਰਾ ਆਇਆ ਸਾਹਮਣੇ-ਮਨਜੀਤ ਸਿੰਘ ਖਾਲਸਾ

1
ਮਨਜੀਤ ਸਿੰਘ ਖਾਲਸਾ

ਫਿਲੌਰ/ਅੱਪਰਾ  (ਸਮਾਜ ਵੀਕਲੀ)   (ਦੀਪਾ)-ਸਮੇਂ ਸਮੇਂ ਆਮ ਆਦਮੀ ਪਾਰਟੀ ਦਾ ਕਿਸਾਨ ਤੇ ਲੋਕ ਵਿਰੋਧੀ ਵਿਰੋਧੀ ਚਿਹਰਾ ਸਾਹਮਣੇ ਆਇਆ ਹੈ, ਚਾਹੇ ਸ਼ੰਭੂ ਬਾਰਡਰ ਤੇ ਕਿਸਾਨਾਂ ਦਾ ਜ਼ਬਰੀ ਧਰਨਾ ਚੁਕਵਾਉਣਾ, ਕਿਸਾਨਾਂ ਦਾ ਰਾਸ਼ਨ ਤੇ ਟਰਾਲੀਆਂ ਚੋਰੀ ਕਰਨੀਆਂ ਜਾਂ ਫਿਰ ਮੀਟਿੰਗ ਚ ਬੁਲਾ ਕੇ ਕਿਸਾਨ ਆਗੂਆਂ ਨੂੰ ਗਿ੍ਫ਼ਤਾਰ ਕਰਨਾ ਹੋਵੇ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਅਕਾਲੀ ਆਗੂ ਭਾਈ ਮਨਜੀਤ ਸਿੰਘ ਖਾਲਸਾ ਨੇ ਅੱਗੇ ਕਿਹਾ ਕਿ ਇੱਕ ਪਾਸੇ ਜਿੱਥੇ ਪੰਜਾਬ ਦੇ ਲੋਕ ਤੇ ਕਿਸਾਨ ਅੱਤ ਦੀ ਗਰਮੀ ਵਿੱਚ ਝੁਲਸ ਰਹੇ ਹਨ। ਲੰਬੇ ਲੰਬੇ ਬਿਜਲੀ ਕੱਟ ਲੱਗ ਰਹੇ ਹਨ। ਉੱਥੇ ਹੀ ਕਿਸਾਨ ਆਗੂ ਜੋ ਕਿ ਲੋਕਤੰਤਰੀ ਤਰੀਕੇ ਨਾਲ ਆਪਣੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਧਰਨੇ ਲਗਾ ਰਹੇ ਹਨ, ਸਰਕਾਰ ਵਲੋਂ ਉਨ੍ਹਾਂ ਨੂੰ ਵੀ ਜਬਰੀ ਘਰਾਂ ਵਿੱਚ ਨਜ਼ਰਬੰਦ ਕੀਤਾ ਜਾ ਰਿਹਾ ਹੈ। ਜੋ ਕਿ ਲੋਕਤੰਤਰ ਦੀ ਹੱਤਿਆ ਹੈ।ਸਰਦਾਰ ਅਮਰੀਕ ਸਿੰਘ ਜੀ ਭਾਰਸਿੰਘਪੁਰ ਜੋ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਹਨ, ਉਨ੍ਹਾਂ ਨੂੰ ਉਨ੍ਹਾਂ ਦੇ ਘਰ ਵਿੱਚ ਝਾੜੂ ਸਰਕਾਰ ਵਲੋਂ ਨਜ਼ਰਬੰਦ ਕਰਵਾਇਆ ਗਿਆ ਕਿਉਂ ਕਿ ਉਹ ਅੱਠ ਘੰਟੇ ਬਿਜਲੀ ਨਾ ਦੇਣ ਤੇ ਅਤੇ ਕਿਸਾਨਾਂ ਦੀ ਝੋਨੇ ਦੀ ਫ਼ਸਲ ਖਰਾਬ ਹੋਣ ਕਰਕੇ ਸਰਕਾਰ ਨੂੰ ਘੇਰ ਰਹੇ ਸਨ ।ਆਪ ਸਰਕਾਰ ਦੀ ਇਸ ਘਟੀਆ ਕਿਸਾਨ ਵਿਰੋਧੀ ਕਾਰਵਾਈ ਦੀ ਸਖ਼ਤ ਸ਼ਬਦਾਂ ਚ ਨਿੰਦਾ ਕਰਦਿਆਂ ਭਾਈ ਮਨਜੀਤ ਸਿੰਘ ਖਾਲਸਾ ਨੇ ਕਿਹਾ ਕਿ ਸ਼ਾਂਤਮਈ ਤਰੀਕੇ ਨਾਲ ਵਿਰੋਧ ਪ੍ਰਦਰਸ਼ਨ ਕਰਨਾ ਲੋਕਤੰਤਰੀ ਪ੍ਰਣਾਲੀ ਦਾ ਇੱਕ ਅਹਿਮ ਹਿੱਸਾ ਹੈ। ਇਸ ਲਈ ਆਪ ਸਰਕਾਰ ਨੂੰ ਆਮ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦਾ ਕੋਈ ਹੱਕ ਨਹੀਂ ਹੈ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਜਨਰਲ ਧੀਰਜ ਸੇਠ ਭਾਰਤੀ ਫੌਜ ਦੇ ਨਵੇਂ ਮੁਖੀ ਬਣੇ
Next articleਬਿਜਲੀ ਦੇ ਕੱਟਾਂ ਨੇ ਆਮ ਲੋਕਾਂ ਤੇ ਕਿਸਾਨਾਂ ਨੂੰ ਕੀਤਾ ਬੇਹਾਲ- ਅੰਮ੍ਰਿਤਪਾਲ ਭੌਂਸਲੇ