HOME ਕਿਸਾਨਾਂ ਤੇ ਮੁਲਾਜ਼ਮਾਂ ਨੇ ਬਿਜਲੀ ਸੋਧ ਬਿੱਲ ਤੇ ਬੀਜ ਬਿੱਲ 2025 ਦੀਆਂ...

ਕਿਸਾਨਾਂ ਤੇ ਮੁਲਾਜ਼ਮਾਂ ਨੇ ਬਿਜਲੀ ਸੋਧ ਬਿੱਲ ਤੇ ਬੀਜ ਬਿੱਲ 2025 ਦੀਆਂ ਕਾਪੀਆਂ ਸਾੜੀਆ

ਸੋਧ ਬਿੱਲ ਵਾਪਸ ਨਾ ਹੋਣ ‘ਤੇ ਕੇਦਰ ਤੇ ਰਾਜ ਸਰਕਾਰ ਖਿਲਾਫ ਛੇੜਿਆ ਜਾਵੇਗਾ ਵੱਡਾ ਅੰਦੋਲਨ

ਗੜਸ਼ੰਕਰ  (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ) ਸੰਯੁਕਤ ਕਿਸਾਨ ਮੋਰਚੇ ਵਲੋਂ ਬਿਜਲੀ ਸੋਧ ਬਿੱਲ ਅਤੇ ਬੀਜ ਬਿੱਲ 2025 ਦੀਆਂ ਕਾਪੀਆਂ ਸਬ ਡਵੀਜ਼ਨ ਪੱਧਰ ‘ਤੇ ਸਾੜਨ ਦੇ ਦਿੱਤੇ ਸੱਦੇ ਤਹਿਤ ਅੱਜ ਗੜ੍ਹਸ਼ੰਕਰ ਦੀਆਂ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਿਲ ਜਥੇਬੰਦੀਆਂ ਅਤੇ ਬਿਜਲੀ ਮੁਲਾਜ਼ਮਾਂ ਦੀਆ ਜੱਥੇਬੰਦੀਆ ਦੇ ਸਰਗਰਮ ਆਗੂਆਂ ਵਲੋਂ ਸ੍ਰੀ ਅਨੰਦਪੁਰ ਸਾਹਿਬ ਰੋਡ ਤੇ ਸਥਿਤ ਬਿਜਲੀ ਦਫਤਰ ਦੇ ਗੇਟ ਤੇ ਦੋਵੇਂ ਸੋਧ ਬਿੱਲਾਂ ਦੀਆ ਕਾਪੀਆ ਸਾੜ ਕੇ ਰੋਹ ਭਰਪੂਰ ਪ੍ਰਦਰਸ਼ਨ ਕੀਤਾ। ਕਾਪੀਆ ਸਾੜਨ ਤੋ ਪਹਿਲਾ ਇਕੱਤਰ ਹੋਏ ਕਿਸਾਨਾਂ ਤੇ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆ ਵੱਖ ਵੱਖ ਸੰਘਰਸ਼ਸ਼ੀਲ ਕਿਸਾਨ ਤੇ ਮੁਲਾਜ਼ਮ ਆਗੂਆ ਗੁਰਨੇਕ ਭੱਜਲ, ਕੁਲਵਿੰਦਰ ਚਾਹਲ, ਕੁਲਭੂਸ਼ਣ ਮਹਿੰਦਵਾਣੀ, ਕਮਲ ਦੇਵ ਸੇਵਾਮੁਕਤ ਐਸ ਡੀ ਓ, ਅਸ਼ਵਨੀ ਕੁਮਾਰ ਸਰਕਲ ਸਕੱਤਰ ਅਤੇ ਮੁਕੇਸ਼ ਕੁਮਾਰ ਨੇ ਕਿਹਾ ਕਿ ਕੇਂਦਰ ਦੀ ਫਾਸ਼ੀ ਸਰਕਾਰ ਵਿਦੇਸ਼ੀ ਕਾਰਪੋਰੇਟਸ ਦੇ ਦਿਸ਼ਾ-ਨਿਰਦੇਸ਼ਾ ਤਹਿਤ ਸਰਕਾਰੀ ਤੇ ਜਨਤਕ ਅਦਾਰਿਆ ਦਾ ਭੋਗ ਪਾ ਰਹੀ ਹੈ ਅਤੇ ਇਹਨਾਂ ਨੂੰ ਸਿੱਧੇ ਨਿਜੀ ਹੱਥਾਂ ਵਿੱਚ ਸੌਪ ਰਹੀ ਹੈ। ਇਸ ਸਮੇਂ ਕਿਸਾਨ ਆਗੂ ਦਰਸ਼ਨ ਸਿੰਘ ਮੱਟੂ, ਰਾਮ ਜੀ ਦਾਸ ਚੌਹਾਨ, ਪ੍ਰੋ ਕੁਲਵੰਤ ਸਿੰਘ ਗੋਲੇਵਾਲ, ਕੁਲਵਿੰਦਰ ਸੰਘਾ, ਸ਼ਮਸ਼ੇਰ ਸਿੰਘ ਚੱਕ ਸਿੰਘਾ, ਬਲਵੀਰ ਖਾਨਪੁਰੀ, ਰਾਮ ਪਾਲ ਟੀ ਐਸ ਯੂ ਆਗੂ, ਮੂਲ ਰਾਜ, ਹੰਸ ਰਾਜ ਗੜ੍ਹਸ਼ੰਕਰ ਨੇ ਕਿਹਾ ਕਿ ਬਿਜਲੀ ਆਰਡੀਨੈਂਸ ਲਿਆ ਕੇ ਲੋਕਾਂ ਨੂੰ ਮਿਲਦੀਆਂ ਸਹੂਲਤਾਂ ਅਤੇ ਸਸਤੇ ਬਿਜਲੀ ਨੂੰ ਖਤਮ ਕਰਕੇ ਕਾਰਪੋਰੇਟਾਂ ਨੂੰ ਮੁਨਾਫਾ ਕਮਾਉਣ ਲਈ ਯਤਨਸ਼ੀਲ ਹੈ ਦੀ ਕੋਸ਼ਿਸ਼ ਕੀਤੀ ਗਈ ਹੈ। ਜਿਸ ਦੇ ਖਿਲਾਫ ਜਿੱਥੇ ਬਿਜਲੀ ਮੁਲਾਜ਼ਮ ਸੰਘਰਸ਼ ਕਰ ਰਹੇ ਹਨ ਤੇ ਹੁਣ ਸੰਯੁਕਤ ਕਿਸਾਨ ਮੋਰਚੇ ਨੇ ਵੀ ਸ਼ੰਘਰਸ਼ ਦਾ ਬਿਗੁਲ ਬਜਾ ਦਿਤਾ ਹੈ। ਇਸ ਸਮੇਂ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਆਗੂ ,ਸ਼ਿੰਗਾਰਾ ਸਿੰਘ ਭੱਜਲ, ਕਸ਼ਮੀਰ ਸਿੰਘ ਭੱਜਲ, ਅਮਰਜੀਤ ਸਿੰਘ ਬੰਗੜ, ਸਤਪਾਲ ਕਲੇਰ, ਗੁਰਮੇਲ ਸਿੰਘ ਆਦਿ ਹਾਜ਼ਰ ਸਨ। ਆਗੂਆਂ ਨੇ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਇਹਨਾਂ ਸੋਧ ਬਿਲਾਂ ਨੂੰ ਵਾਪਸ ਨਾ ਲਿਆ ਤਾਂ ਪੰਜਾਬ ਅਤੇ ਦੇਸ਼ ਦੇ ਸਮੂਹ ਕਿਰਤੀ ਲੋਕ ਇਸ ਦੇ ਖਿਲਾਫ ਪੰਜਾਬ ਤੇ ਦੇਸ਼ ਪੱਧਰ ‘ਤੇ ਵੱਡਾ ਅੰਦੋਲਨ ਛੇੜਣਗੇ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਸ੍ਰੀ ਭਗਵਾਨ ਸਿੰਘ ਜੀ ਚੌਹਾਨ ਬਹੁਜਨ ਸਮਾਜ ਨੂੰ ਲਾਇਕ ਬਣਾਉਂਦੇ ਬਣਾਉਂਦੇ ਅਤੇ ਸੁੱਤੇ ਹੋਏ ਸਮਾਜ ਨੂੰ ਜਗਾਉਂਦੇ ਹੋਏ ਆਪ ਸਦਾ ਦੀ ਨੀਂਦ ਸੌਂ ਗਏ
Next articleਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਆਬਜ਼ਰਵੇਸ਼ਨ ਹੋਮ ਅਤੇ ਵੱਖ-ਵੱਖ ਪਿੰਡਾਂ ‘ਚ ਨਸ਼ਿਆਂ ਖ਼ਿਲਾਫ਼ ਕਰਵਾਏ ਜਾਗਰੂਕਤਾ ਪ੍ਰੋਗਰਾਮ