ਮੁਕਤਸਰ ਵਿੱਚ ਕਿਸਾਨਾਂ ਤੇ ਮਜ਼ਦੂਰਾਂ ਦਾ ਪੱਕਾ ਮੋਰਚਾ ਮੁਲਤਵੀ

ਸ੍ਰੀ ਮੁਕਤਸਰ ਸਾਹਿਬ (ਸਮਾਜ ਵੀਕਲੀ): ਲੰਬੀ ਲਾਠੀਚਾਰਜ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਡੀਸੀ ਦਫ਼ਤਰ ਅੱਗੇ ਸ਼ੁਰੂ ਕੀਤਾ ਗਿਆ ਅਣਮਿੱਥੇ ਸਮੇਂ ਦਾ ਧਰਨਾ ਅੱਜ ਸੱਤਵੇਂ ਦਿਨ ਮੁਲਤਵੀ ਕਰ ਦਿੱਤਾ ਗਿਆ ਹੈ। ਕਿਸਾਨ ਆਗੂ ਗੁਰਭਗਤ ਸਿੰਘ ਭਲਾਈਆਣਾ ਅਤੇ ਤਰਸੇਮ ਸਿੰਘ ਖੁੰਡੇ ਹਲਾਲ ਨੇ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਚੰਡੀਗੜ੍ਹ ਵਿੱਚ ਹੋਈ ਮੀਟਿੰਗ ਦੌਰਾਨ ਮੁਕਤਸਰ ਜ਼ਿਲ੍ਹੇ ਦੇ ਕਿਸਾਨਾਂ ਨੂੰ ਨਰਮੇ ਦੇ ਮੁਆਵਜ਼ੇ ਦੇ ਪੰਜਾਹ ਕਰੋੜ ਰੁਪਏ ਅਤੇ ਖੇਤ ਮਜ਼ਦੂਰਾਂ ਨੂੰ ਚੁਗਾਈ ਦੇ ਪੰਜ ਕਰੋੜ ਰੁਪਏ ਮੁਆਵਜ਼ਾ ਦੇਣ ਦੀ ਮੰਗ ਮੰਨ ਲਈ ਗਈ ਹੈ। ਇਸੇ ਤਰ੍ਹਾਂ ਲੰਬੀ ਲਾਠੀਚਾਰਜ ਦੌਰਾਨ ਮਜ਼ਦੂਰਾਂ ਅਤੇ ਕਿਸਾਨਾਂ ’ਤੇ ਦਰਜ ਹੋਏ ਕੇਸ ਰੱਦ ਕਰਨ ਅਤੇ ਡਿਪਟੀ ਕਮਿਸ਼ਨਰ ਹਰਪ੍ਰੀਤ ਸੂਦਨ ਤੇ ਡੀਐੱਸਪੀ ਖ਼ਿਲਾਫ਼ ਜਲਦੀ ਕਾਰਵਾਈ ਕਰਨ ਦਾ ਵੀ ਭਰੋਸਾ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਅੱਜ ਬਰਨਾਲਾ ਜ਼ਿਲ੍ਹੇ ਸਮੇਤ ਹੋਰਨਾਂ ਥਾਵਾਂ ਤੋਂ ਬੀਬੀਆਂ ਨੇ ਧਰਨੇ ਵਿੱਚ ਹਾਜ਼ਰੀ ਲਵਾਈ। ਅੱਜ ਬੁਲਾਰਿਆਂ ਨੇ ਬਾਬੂ ਰਜਬ ਅਲੀ ਤੇ ਸੰਤ ਰਾਮ ਉਦਾਸੀ ਦੇ ਗੀਤ ਗਾ ਕੇ ਆਪਣਾ ਰੋਹ ਪ੍ਰਗਟਾਇਆ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਭਗਵੰਤ ਮਾਨ ਵੱਲੋਂ ਕਿਸਾਨਾਂ ਦੀਆਂ ਮੰਗਾਂ ਪ੍ਰਵਾਨ
Next articleਮਾਨ ਵੱਲੋਂ ਬਰਤਾਨਵੀ ਡਿਪਟੀ ਹਾਈ ਕਮਿਸ਼ਨਰ ਨਾਲ ਮੁਲਾਕਾਤ