ਮਹਿਤਪੁਰ (ਸਮਾਜ ਵੀਕਲੀ) (ਹਰਜਿੰਦਰ ਸਿੰਘ ਚੰਦੀ )-ਕਿਰਤੀ ਕਿਸਾਨ ਯੂਨੀਅਨ ਅਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਨੇ ਨਕੋਦਰ ਤਹਿਸੀਲ ਦੇ ਪਿੰਡ ਉਧੋਵਾਲ ਅਤੇ ਮੰਡਿਆਲਾ ਵਿੱਚ ਪੰਜਾਬ ਸਰਕਾਰ ਦੀ ਅਰਥੀ ਫੂਕੀ ਕਿਸਾਨ ਜਿਹੜੇ ਜੇਲ੍ਹ ਬੰਦ ਕੀਤੇ ਆਗੂਆਂ ਦੀ ਰਿਹਾਈ ਲਈ ਬੀਕੇਯੂ ਏਕਤਾ ਉਗਰਾਹਾਂ ਦੀ ਅਗਵਾਈ ਚ ਬਠਿੰਡਾ ਪ੍ਰਦਰਸ਼ਨ ਕਰਨ ਜਾ ਰਹੇ ਸਨ। ਉਹਨਾਂ ਉੱਤੇ ਆਪ ਸਰਕਾਰ ਦੀ ਸ਼ਹਿ ਤੇ ਪੰਜਾਬ ਪੁਲਿਸ ਵੱਲੋਂ ਲਾਠੀ ਚਾਰਜ ਕੀਤੇ ਜਾਣ ਦੀ ਸਖਤ ਨਖੇਦੀ ਕਰਦਿਆਂ । ਕਿਸਾਨ ਮਜ਼ਦੂਰ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਗਰਾਹਾਂ ਜਥੇਬੰਦੀ ਦੇ ਆਗੂਆਂ, ਕਾਰਕੁਨਾਂ ਦੇ ਦੇਰ ਰਾਤ ਤੋਂ ਘਰਾਂ ਵਿੱਚ ਛਾਪੇਮਾਰੀ ਕਰਕੇ 4 ਦਰਜਨ ਤੋਂ ਵੱਧ ਨੂੰ ਕਿਸਾਨਾਂ ਆਗੂਆਂ ਨੂੰ ਗ੍ਰਿਫਤਾਰ ਕਰਨ ਤੇ ਅਨੇਕਾਂ ਨੂੰ ਘਰਾਂ ਵਿੱਚ ਨਜ਼ਰਬੰਦ ਕਰਨ ਅਤੇ ਬਰਨਾਲਾ, ਸੰਗਰੂਰ ਵਿਖੇ ਲਾਠੀਚਾਰਜ ਕਰਨਾ ਨਿੰਦਣ ਯੋਗ। ਕਿਰਤੀ ਕਿਸਾਨ ਯੂਨੀਅਨ ਦੀ ਔਰਤ ਆਗੂ ਗੁਰਦੇਵ ਕੌਰ ਨਾਗਰਾ, ਮਨਜੀਤ ਕੌਰ, ਪਰਮਜੀਤ ਕੌਰ, ਅਤੇ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ , ਕਸ਼ਮੀਰ ਮੁਡਿਆਲਾ, ਸੁਖਦੇਵ ਮੰਡਿਆਲਾ, ਬਖਸ਼ੋ ਰਾਣੀ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਤਰਨਜੀਤ ਮਾਨ, ਸਤਨਾਮ ਸਿੰਘ, ਨੇ ਕਿਹਾ ਕਿ ਬਠਿੰਡਾ ਦੇ ਜਿਊਦ ਪਿੰਡ ਵਿੱਚ ਜਮੀਨ ਬਚਾਉਣ ਲਈ ਕਿਰਤੀ ਲੋਕ ਸੰਘਰਸ਼ ਕਰ ਰਹੇ ਹਨ। ਜਿਸ ਨੂੰ ਦਬਾਉਣ ਲਈ ਸੂਬਾ ਸਰਕਾਰ ਦੇ ਇਸ਼ਾਰੇ ਉੱਤੇ ਪੰਜਾਬ ਪੁਲਿਸ ਵਲੋਂ ਦੋ ਆਗੂਆਂ ਨੂੰ ਪਿਛਲੇ ਲੰਬੇ ਸਮੇਂ ਤੋਂ ਜੇਲ੍ਹ ਡੱਕਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਬਠਿੰਡਾ ਜੇਲ੍ਹ ਵਿੱਚ ਬੰਦ ਕੀਤੇ ਕਿਸਾਨ ਆਗੂ ਸ਼ਗਨਦੀਪ ਸਿੰਘ ਸ਼ਗਨੀ ਅਤੇ ਬਲਦੇਵ ਸਿੰਘ ਚੌਕੇ ਦੀ ਰਿਹਾਈ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬਠਿੰਡਾ ਵਿਖੇ ਪੰਜਾਬ ਪੱਧਰੀ ਪੱਕਾ ਮੋਰਚਾ 6 ਫ਼ਰਵਰੀ ਤੋਂ ਸ਼ੁਰੂ ਕੀਤਾ ਜਾ ਰਿਹਾ ਸੀ।ਇਸ ਮੋਰਚੇ ਨੂੰ ਤਾਰਪੀਡੋ ਕਰਨ ਲਈ ਪੰਜਾਬ ਸਰਕਾਰ ਦੇ ਇਸ਼ਾਰੇ ਉੱਤੇ ਪੁਲਿਸ ਵਲੋਂ ਪੰਜਾਬ ਭਰ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਦੇ ਘਰ ਵਿਚ ਛਾਪੇਮਾਰੀ ਕਰਕੇ ਚਾਰ ਦਰਜਨ ਤੋਂ ਵੱਧ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਕੀਤਾ ਅਤੇ ਕਈ ਕਿਸਾਨ ਆਗੂਆਂ ਨੂੰ ਘਰਾਂ ਵਿੱਚ ਨਜ਼ਰਬੰਦ ਕੀਤਾ ਗਿਆ ਹੈ। ਬਰਨਾਲਾ ਤੇ ਸੰਗਰੂਰ ਆਦਿ ਵਿਖੇ ਅੱਗੇ ਵੱਧ ਰਹੇ ਕਿਸਾਨਾਂ ਤੇ ਕਿਸਾਨ ਬੀਬੀਆਂ ਉੱਪਰ ਲਾਠੀਚਾਰਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਜ਼ਬਰ ਦਾ ਰਾਹ ਅਖਤਿਆਰ ਕਰਦਿਆਂ ਲੋਕਾਂ ਦੇ ਇਕੱਠੇ ਹੋਣ,ਬੋਲਣ ਅਤੇ ਵਿਰੋਧ ਪ੍ਰਗਟ ਕਰਨ ਦੇ ਮਨੁੱਖੀ ਅਧਿਕਾਰਾਂ ਅਤੇ ਜਮਹੂਰੀ ਹੱਕਾਂ ਨੂੰ ਕੁਚਲਿਆ ਜਾ ਰਿਹਾ ਹੈ।ਪੰਜਾਬ ਸਰਕਾਰ ਹਰ ਵਰਗ ਕਿਸਾਨ, ਮਜ਼ਦੂਰ, ਮੁਲਾਜ਼ਮ ਅਤੇ ਹੋਰ ਵਰਗਾਂ ਦੇ ਹਰ ਸੰਘਰਸ਼ ਨੂੰ ਡੰਡੇ ਦੇ ਜ਼ੋਰ ਉੱਪਰ ਕੁਚਲਣ ਦੇ ਰਾਹ ਪਈ ਹੋਈ ਹੈ। ਜੋ ਸ਼ਰੇਆਮ ਸਾਡੇ ਲੋਕਤੰਤਰ ਤੇ ਜਮਹੂਰੀ ਹੱਕਾਂ ਦਾ ਘਾਣ ਕੀਤਾ ਜਾ ਰਿਹਾ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਬਿਤ ਕਰ ਦਿੱਤਾ ਕਿ ਉਸ ਦਾ ਕਿਰਦਾਰ ਕੋਈ ਵੱਖਰਾ ਨਹੀਂ। ਬਾਕੀ ਹਾਕਮ ਪਾਰਟੀਆਂ ਵਾਂਗ ਉਹ ਵੀ ਲੋਕਾਂ ਦੇ ਹੱਕੀ ਆਵਾਜ਼ ਨੂੰ ਜਬਰ ਨਾਲ ਦਬਾਉਣਾ ਚਾਹੁੰਦੀ ਹੈ ਜਿਸ ਦੀ ਉਹਨੂੰ ਵੱਡੀ ਕੀਮਤ ਤਾਰਨੀ ਪਵੇਗੀ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



