HOME ਕਿਸਾਨਾਂ ਨੂੰ ਗ੍ਰਿਫਤਾਰ ਕਰਕੇ ਸਰਕਾਰ ਨੇ ਬਹੁਤ ਹੀ ਨੀਚ ਹਰਕਤ ਕੀਤੀ —ਮਖੂ,...

ਕਿਸਾਨਾਂ ਨੂੰ ਗ੍ਰਿਫਤਾਰ ਕਰਕੇ ਸਰਕਾਰ ਨੇ ਬਹੁਤ ਹੀ ਨੀਚ ਹਰਕਤ ਕੀਤੀ —ਮਖੂ, ਬੇਰ ਕਲਾਂ

2
*ਕਿਸਾਨਾਂ ਨਾਲ ਕੀਤੇ ਗਏ ਧੱਕੇਸ਼ਾਹੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ 
ਲੁਧਿਆਣਾ (ਸਮਾਜ ਵੀਕਲੀ) ( ਕਰਨੈਲ ਸਿੰਘ ਐੱਮ.ਏ.) ਕਿਸਾਨ ਆਗੂਆਂ ਨੂੰ ਮੀਟਿੰਗ ਉੱਪਰ ਬੁਲਾ ਕੇ ਧੋਖੇ ਨਾਲ ਗ੍ਰਿਫ਼ਤਾਰ ਕਰਕੇ ਸਰਕਾਰ ਬਹੁਤ ਹੀ ਨੀਚ ਹਰਕਤ ਕੀਤੀ ਐ । ਸੱਤਾ ਵਿੱਚ ਆਉਣ ਤੋਂ ਪਹਿਲਾਂ ਇਹਨਾਂ ਸਿਆਸੀ ਆਗੂਆਂ ਨੂੰ ਕਿਸਾਨੀ ਮੰਗਾਂ ਜਾਇਜ਼ ਲੱਗਦੀਆਂ ਸਨ ਪਰ ਅੱਜ ਵਾਲੀ ਪੰਜਾਬ ਸਰਕਾਰ ਦੀ ਇਸ ਘਟੀਆ ਹਰਕਤ ਨੇ ਸਾਬਿਤ ਕਰ ਦਿੱਤਾ ਕਿ ਸੈਂਟਰ ਸਰਕਾਰ ਅਤੇ ਪੰਜਾਬ ਸਰਕਾਰ ਦੋਵੇਂ ਕਿਸਾਨੀ ਮੰਗਾਂ ਵਾਲੇ ਮਸਲੇ ਤੇ ਇੱਕੋ ਹੀ ਪੈਟਿਰਨ ਉੱਪਰ ਕੰਮ ਕਰ ਰਹੀਆਂ ਹਨ । ਅੱਜ ਵਾਲੀ ਘਟੀਆ ਹਰਕਤ ਸਰਕਾਰ ਨੂੰ ਬਹੁਤ ਹੀ ਮਹਿੰਗੀ ਪਏਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਰਪ੍ਰੀਤ ਸਿੰਘ ਮਖੂ ਸੂਬਾ ਪ੍ਰਧਾਨ ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ, ਸਰਪੰਚ ਨਿਰਮਲ ਸਿੰਘ ਬੇਰ ਕਲਾਂ ਕੌਮੀ ਜਰਨਲ ਸਕੱਤਰ, ਅਮਰਜੀਤ ਸਿੰਘ ਭੱਟੀ ਕੌਮੀ ਸੀ.ਮੀਤ ਪ੍ਰਧਾਨ ਅਤੇ ਬਲਦੇਵ ਸਿੰਘ ਸੰਧੂ ਕੌਮੀ ਮੀਤ ਪ੍ਰਧਾਨ ਨੇ ਕੀਤਾ। ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਗਏ ਧੱਕੇਸ਼ਾਹੀ ਦੀ ਨਿਖੇਧੀ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨਾਲ ਅੱਜ ਦੀ ਮੀਟਿੰਗ ਬੜੇ ਵਧੀਆ ਤਰੀਕੇ ਨਾਲ਼ ਹੋਈ ਅਤੇ ਅਗਲੀ ਮੀਟਿੰਗ 4 ਮਈ ਦੀ ਤੈਅ ਹੋਈ ਸੀ । ਕੇਂਦਰ ਸਰਕਾਰ ਦੇ ਇਸ਼ਾਰਿਆਂ ਤੇ ਯੋਜਨਾਬੱਧ ਤਰੀਕੇ ਨਾਲ ਵੱਡੇ ਕਿਸਾਨ ਆਗੂਆਂ ਨੂੰ ਜਬਰੀ ਗ੍ਰਿਫ਼ਤਾਰ ਕਰ ਲਿਆ ਜਿਸ ਵਿੱਚ ਜਗਜੀਤ ਸਿੰਘ ਡੱਲ਼ੇਵਾਲ, ਸਵਰਨ ਸਿੰਘ ਪੰਧੇਰ, ਮਨਜੀਤ ਸਿੰਘ ਰਾਏ,ਅਭਿਮਨਯੂ ਕੋਹਾੜ, ਕਾਕਾ ਸਿੰਘ ਕੋਟੜਾ ਸਮੇਤ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ । ਜਿਸ ਤਰੀਕੇ ਨਾਲ਼ ਧੱਕੇ ਨਾਲ ਕਿਸਾਨਾਂ ਕੋਲੋਂ ਬਾਡਰ ਖਾਲ਼ੀ ਕਰਾਏ ਜਾ ਰਹੇ ਹਨ ਇਸ ਵਿੱਚ ਲੋਕਤੰਤਰ ਦਾ ਘਾਣ ਕੀਤਾ। ਸ਼ਾਂਤੀਪੂਰਵਕ ਕਿਸਾਨ ਅੰਦੋਲਨ ਚੱਲ ਰਿਹਾ ਸੀ । ਕਿਸਾਨਾਂ ਤੇ ਡਾਂਗਾਂ ਵਰਾਈਆਂ ਗਈਆਂ ਜਿਸ ਵਿੱਚ ਕਈ ਕਿਸਾਨ ਜ਼ਖ਼ਮੀ ਵੀ ਹੋਏ ਹਨ। ਇਸ ਘਟਨਾਕ੍ਰਮ ਦੀ ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ ਦੇ ਪੰਜਾਬ ਪ੍ਰਧਾਨ ਹਰਪ੍ਰੀਤ ਸਿੰਘ ਮਖੂ, ਕੌਮੀ ਜਰਨਲ ਸਕੱਤਰ ਸਰਪੰਚ ਨਿਰਮਲ ਸਿੰਘ ਬੇਰਕਲਾਂ, ਕੌਮੀ ਮੀਤ ਪ੍ਰਧਾਨ ਬਲਦੇਵ ਸਿੰਘ ਸੰਧੂ, ਕੌਮੀ ਪ੍ਰਚਾਰ ਸਕੱਤਰ ਸ਼ਮਸ਼ੇਰ ਸਿੰਘ ਲਾਡੋਵਾਲ, ਜੱਥੇਬੰਦਕ ਸਕੱਤਰ ਤਜਿੰਦਰ ਸਿੰਘ ਬਿੱਟਾ, ਪ੍ਰਚਾਰ ਸਕੱਤਰ ਸੁਖਵਿੰਦਰ ਸਿੰਘ ਸੁੱਖਾ, ਹਲਕਾ ਪ੍ਰਧਾਨ ਜੁਝਾਰ ਸਿੰਘ, ਜਸਵੰਤ ਸਿੰਘ ਜੱਸਾ, ਐਡਵੋਕੇਟ ਕੁਲਦੀਪ ਸਿੰਘ, ਗੁਰਚਰਨ ਸਿੰਘ ਭੁੱਲਰ ਵੱਲੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਸ ਜਰਨੈਲ ਸਿੰਘ ਸਾਬਕਾ ਅਸਿਸਟੈਂਟ ਕਮਿਸ਼ਨਰ ਇਨਕਮ ਟੈਕਸ ਬਸਪਾ ਵਿੱਚ ਸ਼ਾਮਲ ਹੋਏ।
Next articleਬੀਕੇਯੂ ਦੁਆਬਾ ਵੱਲੋਂ ਜਬਰੀ ਧਰਨਾ ਚਕਾਉਣ ਤੇ ਸਰਕਾਰ ਦੀ ਨਿਖੇਦੀ ਜਿੱਤ ਦੀ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰਹੇਗਾ – ਪੰਨੂ