ਕਿਸਾਨਾਂ ਨੇ ਸਾਬਕਾ ਮੰਤਰੀ ਮਨੀਸ਼ ਗਰੋਵਰ ਦੀ ਰਿਹਾਇਸ਼ ਘੇਰੀ, ਸਾਬਕਾ ਮੰਤਰੀ ਨੇ ਵੀਡੀਓ ਜਾਰੀ ਕਰਕੇ ਮੁਆਫ਼ੀ ਮੰਗੀ

ਚੰਡੀਗੜ੍ਹ,(ਸਮਾਜ ਵੀਕਲੀ): ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਹਰਿਆਣਾ ਵਿੱਚ ਭਾਜਪਾ ਅਤੇ ਜੇਜੇਪੀ ਆਗੂਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸੇ ਦੌਰਾਨ 10 ਜਲਾਈ ਨੂੰ ਹਿਸਾਰ ਵਿੱਚ ਭਾਜਪਾ ਦੇ ਸੂਬਾ ਪੱਧਰੀ ਸਮਾਗਮ ਵਿੱਚ ਮਹਿਲਾਂ ਕਿਸਾਨ ਆਗੂਆਂ ਨੂੰ ਕਥਿਤ ਤੌਰ ’ਤੇ ਅਸ਼ਲੀਲ ਇਸ਼ਾਰਾ ਕਰਨ ਦੇ ਵਿਰੋਧ ਵਿੱਚ ਕਿਸਾਨ ਆਗੂਆਂ ਨੇ ਰੋਹਤਕ ਵਿੱਚ ਸਾਬਕਾ ਮੰਤਰੀ ਮਨੀਸ਼ ਗਰੋਵਰ ਦੇ ਘਰ ਦਾ ਘਿਰਾਓ ਕੀਤਾ।

ਪੁਲੀਸ ਨੇ ਕਿਸਾਨਾਂ ਨੂੰ ਰੋਕਣ ਲਈ ਬੈਰੀਕੇਡ ਲਗਾਏ ਸਨ ਪਰ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਪਹੁੰਚ ਕੇ ਪੁਲੀਸ ਦਾ ਵਿਰੋਧ ਕੀਤਾ। ਇਸੇ ਦੌਰਾਨ ਸਾਬਕਾ ਮੰਤਰੀ ਮਨੀਸ਼ ਗਰੋਵਰ ਨੇ ਵੀਡੀਓ ਜਾਰੀ ਕਰਕੇ ਸਫ਼ਾਈ ਦਿੱਤੀ ਅਤੇ ਕਿਸਾਨਾਂ ਤੋਂ ਮੁਆਫ਼ੀ ਮੰਗੀ। ਸਾਬਕਾ ਮੰਤਰੀ ਵੱਲੋਂ ਜਾਰੀ ਕੀਤੇ ਵੀਡੀਓ ਤੋਂ ਬਾਅਦ ਕਿਸਾਨਾਂ ਨੇ ਧਰਨਾ ਖਤਮ ਕੀਤਾ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸੰਗਰੂਰ: ਕਿਸਾਨਾਂ ਵੱਲੋਂ ਐੱਸਐੱਸਪੀ ਨੂੰ ਮੰਗ ਪੱਤਰ ਦੇਣ ਪੁੱਜੇ ਭਾਜਪਾ ਆਗੂਆਂ ਦਾ ਘਿਰਾਓ
Next articleKamal Haasan asks TN to launch radio channel for education