ਕਿਸਾਨਾਂ ਦੇ ਕਾਫ਼ਲੇ ਦਾ ਬਨੂੜ ਵਿੱਚ ਭਰਵਾਂ ਸਵਾਗਤ

ਬਨੂੜ (ਸਮਾਜ ਵੀਕਲੀ):  ਸੀਨੀਅਰ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਦੀ ਅਗਵਾਈ ਹੇਠ ਸ੍ਰੀ ਆਨੰਦਪੁਰ ਸਾਹਿਬ ਤੋਂ ਦਿੱਲੀ ਜਾ ਰਹੇ ਕਿਸਾਨ ਕਾਫ਼ਲੇ ਦਾ ਅੱਜ ਸ਼ਾਮ ਵੇਲੇ ਬਨੂੜ ਬੈਰੀਅਰ ’ਤੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਕਾਰ ਸੇਵਾ ਵਾਲੇ ਬਾਬਾ ਦਿਲਬਾਗ ਸਿੰਘ ਬਾਗਾ ਦੀ ਅਗਵਾਈ ਹੇਠ ਕਿਸਾਨ ਆਗੂ ਚੜੂਨੀ ਸਣੇ ਹੋਰਨਾਂ ਨੂੰ ਸਿਰੋਪੇ ਭੇਟ ਕਰਕੇ ਸਨਮਾਨਿਆ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਕਿਸਾਨੀ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤਕ ਇਹ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ। ਉਨ੍ਹਾਂ ਕਿਹਾ ਕਿ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਕਿਸਾਨ ਹਰ ਤਰ੍ਹਾਂ ਦੀ ਕੁਰਬਾਨੀ ਅਤੇ ਲੰਮੇ ਸਮੇਂ ਦਾ ਸੰਘਰਸ਼ ਕਰਨ ਲਈ ਤਿਆਰ ਹਨ। ਉਨ੍ਹਾਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਚੰਗੇ ਉਮੀਦਵਾਰਾਂ ਨੂੰ ਅੱਗੇ ਲਿਆਉਣ ਲਈ ਕੋਈ ਸਾਂਝਾ ਮੰਚ ਬਣਾਉਣ ਦੀ ਵੀ ਗੱਲ ਆਖੀ। ਇਸ ਦੌਰਾਨ ਉਨ੍ਹਾਂ ਦਾਅਵਾ ਕੀਤਾ ਕਿ ਪੱਛਮੀ ਬੰਗਾਲ, ਕੇਰਲਾ ਤੇ ਹੋਰਨਾਂ ਸੂਬਿਆਂ ਮਗਰੋਂ ਇਸ ਵਾਰ ਉੱਤਰ ਪ੍ਰਦੇਸ਼, ਉਤਰਾਖੰਡ ਅਤੇ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਦਾ ਮੁਕੰਮਲ ਸਫਾਇਆ ਹੋ ਜਾਵੇਗਾ।  ਇਸ ਮੌਕੇ ਚੜੂਨੀ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਘੁਮਾਣਾ, ਗੁਰਚਰਨ ਸਿੰਘ ਸੇਹਰਾ, ਅਮਰਿੰਦਰ ਹੈਪੀ, ਕਿਰਪਾਲ ਸਿੰਘ ਸਿਆਊ, ਲਖਵਿੰਦਰ ਸਿੰਘ ਲੱਖੀ, ਜੱਗੀ ਕਰਾਲਾ, ਨੰਬਰਦਾਰ ਸੱਤਾ ਖਲੌਰ ਤੇ ਬਸਪਾ ਆਗੂ ਜਗਜੀਤ ਸਿੰਘ ਛੜਬੜ ਸਣੇ ਹੋਰ ਵੀ ਮੌਜੂਦ ਸਨ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਅਕਸ਼ੈ ਕੁਮਾਰ ਦੀ ਫਿਲਮ ਖ਼ਿਲਾਫ਼ ਨੌਜਵਾਨਾਂ ਨੇ ਘੇਰਿਆ ਸਿਨੇਮਾ ਘਰ
Next articleਪੰਜ ਸੌ ਰੁਪਏ ਪਿੱਛੇ ਨਿਹੰਗ ਸਿੰਘ ਦਾ ਕਤਲ