ਚੰਡੀਗੜ੍ਹ (ਸਮਾਜ ਵੀਕਲੀ): ਗੰਨੇ ਦੀ ਫਸਲ ਦੇ ਭਾਅ ਵਿੱਚ ਵਾਧੇ ਤੇ ਪੁਰਾਣੇ ਬਕਾਇਆਂ ਦੀ ਅਦਾਇਗੀ ਦੀ ਮੰਗ ਨੂੰ ਲੈ ਕੇ ਕਿਸਾਨਾਂ ਵੱਲੋਂ ਜਲੰਧਰ-ਫਗਵਾੜਾ ਹਾਈਵੇਅ ’ਤੇ ਧੰਨੋਵਾਲੀ ਪਿੰਡ ਅਤੇ ਚਹੇੜੂ ਕੋਲ ਰੇਲ ਮਾਰਗ ’ਤੇ ਲਾਇਆ ਧਰਨਾ ਅੱਜ ਦੂਜੇ ਦਿਨ ਵੀ ਜਾਰੀ ਰਿਹਾ। ਧਰਨੇ ਕਰਕੇ ਸੜਕ ਤੇ ਰੇਲ ਆਵਾਜਾਈ ਅਸਰਅੰਦਾਜ਼ ਹੋਈ। ਫਿਰੋਜ਼ਪੁਰ ਡਿਵੀਜ਼ਨ ਦੇ ਰੇਲਵੇ ਅਧਿਕਾਰੀਆਂ ਨੇ ਕਿਹਾ ਕਿ ਘੱਟੋ ਘੱਟ 50 ਰੇਲਗੱਡੀਆਂ ਰੱਦ ਕਰ ਦਿੱਤੀਆਂ ਗਈਆਂ ਹਨ ਜਦੋਂਕਿ 54 ਹੋਰਨਾਂ ਦਾ ਰੂਟ ਬਦਲਣਾ ਪਿਆ ਹੈ। ਇਸ ਦੌਰਾਨ ਕਿਸਾਨਾਂ ਨੇ ਅੱਜ ਕਿਹਾ ਕਿ ਉਹ ਆਪਣੀਆਂ ਮੰਗ ਦੀ ਪੂਰਤੀ ਤੱਕ ਧਰਨਾ ਜਾਰੀ ਰੱਖਣਗੇ। ਉਂਜ ਧਰਨੇ ਦੌਰਾਨ ਐਮਰਜੈਂਸੀ ਵਾਹਨਾਂ ਨੂੰ ਲੰਘਣ ਦੀ ਇਜਾਜ਼ਤ ਦਿੱਤੀ ਗਈ। ਟਰੈਫਿਕ ਪੁਲੀਸ ਵੱਲੋਂ ਜਲੰਧਰ, ਅੰਮ੍ਰਿਤਸਰ ਤੇ ਪਠਾਨਕੋਟ ਤੋਂ ਆਉਣ ਵਾਲੇ ਵਾਹਨਾਂ ਨੂੰ ਬਦਲਵੇਂ ਰੂਟਾਂ ਰਾਹੀਂ ਆਪਣੀਆਂ ਮੰਜ਼ਿਲਾਂ ਵੱਲ ਤੋਰਿਆ ਜਾ ਰਿਹਾ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly