ਨਵੀਂ ਦਿੱਲੀ (ਸਮਾਜ ਵੀਕਲੀ): ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਅੱਜ ਕਿਸਾਨਾਂ ਨੂੰ ਮੁੜ ਸੱਦਾ ਦਿੱਤਾ ਹੈ ਕਿ ਉਹ ਅੰਦੋਲਨ ਦਾ ਰਾਹ ਛੱਡ ਕੇ ਗੱਲਬਾਤ ਲਈ ਅੱਗੇ ਆਉਣ। ਉਨ੍ਹਾਂ ਦਾਅਵਾ ਕੀਤਾ ਕਿ ਦੇਸ਼ ਦੇ ਕਿਸਾਨਾਂ ਨੇ ਤਿੰਨੋਂ ਖੇਤੀ ਕਾਨੂੰਨਾਂ ਦੀ ਹਮਾਇਤ ਕੀਤੀ ਹੈ।
ਜੰਤਰ-ਮੰਤਰ ’ਤੇ ਕਿਸਾਨ ਸੰਸਦ ਬਾਰੇ ਪੁੱਛੇ ਜਾਣ ’ਤੇ ਤੋਮਰ ਨੇ ਕਿਹਾ ਕਿ ਜੇਕਰ ਕਿਸਾਨ ਖੇਤੀ ਕਾਨੂੰਨਾਂ ’ਚ ਕੋਈ ਖਾਮੀਆਂ ਲੈ ਕੇ ਆਉਂਦੇ ਹਨ ਤਾਂ ਸਰਕਾਰ ਉਨ੍ਹਾਂ ’ਤੇ ਗੱਲਬਾਤ ਲਈ ਰਾਜ਼ੀ ਹੈ। ‘ਜੇਕਰ ਕਿਸਾਨ ਆਪਣੀ ਤਜਵੀਜ਼ ਲੈ ਕੇ ਆਉਂਦੇ ਹਨ ਤਾਂ ਅਸੀਂ ਉਸ ’ਤੇ ਚਰਚਾ ਕਰਨ ਲਈ ਤਿਆਰ ਹਾਂ।’ ਕਿਸਾਨਾਂ ਪ੍ਰਤੀ ਸਰਕਾਰ ਦੇ ਸੰਵੇਦਨਸ਼ੀਲ ਹੋਣ ਦਾ ਦਾਅਵਾ ਕਰਦਿਆਂ ਮੰਤਰੀ ਨੇ ਕਿਹਾ ਕਿ ਪਿਛਲੇ ਸੱਤ ਸਾਲਾਂ ’ਚ ਪ੍ਰਧਾਨ ਮੰਤਰ ਨਰਿੰਦਰ ਮੋਦੀ ਦੀ ਅਗਵਾਈ ਹੇਠ ਖੇਤੀ ਸੈਕਟਰ ’ਚ ਕਈ ਵੱਡੇ ਕਦਮ ਪੁੱਟੇ ਗਏ ਹਨ ਜਿਨ੍ਹਾਂ ਦਾ ਲਾਭ ਦੇਸ਼ ਦੇ ਕਾਸ਼ਤਕਾਰਾਂ ਨੂੰ ਹੋ ਰਿਹਾ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly