(ਸਮਾਜ ਵੀਕਲੀ): ਹਰਿਆਣਾ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਕਿ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਬਜਟ ਸੈਸ਼ਨ ਦੌਰਾਨ ਆਪਣਾ ਭਾਸ਼ਣ ਪੜ੍ਹਿਆ ਹੈ, ਜਿਸ ਨੂੰ ਬਜਟ ਨਹੀਂ ਕਿਹਾ ਜਾ ਸਕਦਾ ਹੈ। ਹੁੱਡਾ ਨੇ ਕਿਹਾ ਕਿ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਦਾਅਵਾ ਕਰਨ ਵਾਲੀ ਭਾਜਪਾ ਸਰਕਾਰ ਨੇ ਕਿਸਾਨਾਂ ਲਈ ਕੋਈ ਵੱਡਾ ਐਲਾਨ ਨਹੀਂ ਕੀਤਾ। ਜਦਕਿ ਕਿਸਾਨਾਂ ਦਾ ਪੂਰਾ ਕਰਜ਼ਾ ਮੁਆਫ਼ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਨੇ ਆਮ ਲੋਕਾਂ ਲਈ ਕੋਈ ਨਵਾਂ ਐਲਾਨ ਨਹੀਂ ਕੀਤਾ ਹੈ। ਸਿਹਤ ਦੇ ਖੇਤਰ ਦਾ ਬਜਟ 9 ਹਜ਼ਾਰ ਕਰੋੜ ਰੁਪਏ ਰੱਖਿਆ ਹੈ ਜਦੋਂ ਕਿ ਕੌਮੀ ਸਿਹਤ ਪਾਲਸੀ ਅਨੁਸਾਰ ਸਿਹਤ ਦਾ ਬਜਟ ਕੁੱਲ ਬਜਟ ਦਾ 8 ਫ਼ੀਸਦ ਹੋਣਾ ਚਾਹੀਦਾ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly