HOME ਕਿਸਾਨ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ:- ਡਾ. ਸੁਖਵਿੰਦਰ ਕੁਮਾਰ 

ਕਿਸਾਨ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ:- ਡਾ. ਸੁਖਵਿੰਦਰ ਕੁਮਾਰ 

2
 ਨਵਾਂਸ਼ਹਿਰ   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਬਾਰੇ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਬਜਾਜ ਪੈਲੇਸ, ਬੰਗਾ-ਮੁਕੰਦਪੁਰ ਰੋਡ, ਤਹਿਸੀਲ-ਬੰਗਾ ਵਿਖੇ ਲਗਾਇਆ ਗਿਆ। ਇਸ ਮੇਲੇ ਵਿਚ ਡਾ. ਸੁਖਵਿੰਦਰ ਕੁਮਾਰ ਸੁੱਖੀ ਵਿਧਾਇਕ ਹਲਕਾ ਬੰਗਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਹਨਾਂ ਨੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਤੀ ਦੇ ਧੰਦੇ ਨੂੰ ਲਾਹੇਵੰਦ ਬਣਾਉਣ ਲਈ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਦੁਆਰਾ ਸਿਫਾਰਿਸ਼ ਕੀਤੇ ਬੀਜ, ਖਾਦ ਅਤੇ ਦਵਾਈਆਂ ਦੀ ਹੀ ਵਰਤੋਂ ਕਰਨ।ਉਹਨਾਂ ਕਿਹਾ ਕਿ ਸਰਕਾਰ ਦੀ ਸਕੀਮ “ਪਾਣੀ ਬਚਾਓ ਪੈਸਾ ਬਚਾਓ” ਤਹਿਤ ਵੱਧ ਤੋਂ ਵੱਧ ਕਿਸਾਨ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਡਿੱਗਣ ਤੋਂ ਬਚਾਉਣ ਦੇ ਨਾਲ ਚੰਗਾ ਮੁਨਾਫਾ ਵੀ ਕਮਾ ਸਕਦੇ ਹਨ।ਇਸ ਕਿਸਾਨ ਮੇਲੇ ਵਿਚ ਡਾ.ਸੁਖਵਿੰਦਰ ਕੁਮਾਰ ਸੁੱਖੀ ਵਲੋਂ ਖੇਤੀਬਾੜੀ ਵਿਭਾਗ, ਸਹਿਯੋਗੀ ਮਹਿਕਮਿਆਂ ਅਤੇ ਸੈਲਫ ਹੈਲਪ ਗੁਰੱਪਾਂ ਵਲੋਂ ਲਗਾਈਆਂ ਗਈਆਂ ਪ੍ਰਦਰਸ਼ਨੀਆਂ ਦੀ ਵਿਜਿਟ ਵੀ ਕੀਤੀ ਗਈ।ਉਹਨਾਂ ਆਪਣੇ ਸੰਬੋਧਨ ਵਿਚ ਕਿਹਾ ਕਿ ਖਾਦ ਵਿਕ੍ਰੇਤਾਵਾਂ ਦੁਆਰਾ ਕਿਸਾਨਾਂ ਨੂੰ ਖਾਦ ਵੇਚਣ ਸਮੇਂ ਕਿਸੇ ਵੀ ਕਿਸਮ ਦੀ ਟੈਗਿੰਗ ਨਾ ਕੀਤੀ ਜਾਵੇ।ਸਰਕਾਰ ਕਿਸਾਨਾਂ ਦੀ ਕਣਕ ਦੀ ਫਸਲ ਦਾ ਦਾਣਾ ਦਾਣਾ ਚੁੱਕਣ ਲਈ ਬਚਨਬੱਧ ਹੈ ਅਤੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਿਸਾਨ ਮੰਡੀ ਵਿਚ ਸੁੱਕੀ ਕਣਕ ਹੀ ਲੈ ਕੇ ਆਉਣ। ਸ੍ਰੀਮਤੀ ਹਰਪ੍ਰੀਤ ਕੌਰ ਸੰਯੁਕਤ ਡਾਇਰੈਕਟਰ ਖੇਤੀਬਾੜੀ (ਅੰਕੜਾ) ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਕਿਸਾਨਾਂ ਦੁਆਰਾ ਖੇਤੀਬਾੜੀ ਵਿਭਾਗ ਅੰਦਰ ਚੱਲ ਰਹੀਆਂ ਕਿਸਾਨ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਐਗਰੀਸਟੈਕ ਸਕੀਮ ਅਧੀਨ ਫਾਰਮਰ ਆਈ.ਡੀ. ਜਰੂਰ ਬਣਾਈ ਜਾਵੇ।ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਫਸਲਾਂ ਵਿੱਚ ਖਾਦਾਂ ਅਤੇ ਦਵਾਈਆਂ ਦੀ ਵਰਤੋਂ ਪੀ.ਏ.ਯੂ ਲੁਧਿਆਣਾ ਦੀਆਂ ਸਿਫਾਰਿਸ਼ਾ ਅਨੁਸਾਰ ਕੀਤੀ ਜਾਵੇ। ਕਿਸਾਨ ਮੇਲੇ ਵਿੱਚ ਸ੍ਰੀ ਵਿਪਨ ਭੰਡਾਰੀ ਐੱਸ.ਡੀ.ਐੱਮ ਬੰਗਾ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਡਾ. ਲੇਖ ਰਾਜ ਬੇਗੋਵਾਲ ਮੁੱਖ ਖੇਤੀਬਾੜੀ ਅਫਸਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਜ਼ਿਲ੍ਹਾ ਭਰ ਤੋਂ ਆਏ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਸਾਉਣੀ ਸੀਜਨ 2026 ਦੌਰਾਨ ਮੱਕੀ ਹੇਠ 9,000 ਹੈਕ., ਝੋਨੇ ਹੇਠ 60800 ਹੈਕ.,ਗੰਨੇ ਹੇਠ 6000 ਹੈਕ., ਦਾਲਾਂ ਹੇਠ 230 ਹੈਕ. ਰਕਬਾ ਲਿਆਂਦਾ ਜਾਵੇਗਾ।ਕਿਸਾਨਾਂ ਨੂੰ ਮਿਆਰੀ ਕਿਸਮ ਦੇ ਬੀਜ/ਖਾਦਾਂ/ਕੀੜੇਮਾਰ ਦਵਾਈਆਂਮੁਹੱਈਆ ਕਰਵਾਉਣ ਲਈ ਵਿਭਾਗ ਵਲੋਂ ਬਿਲ ਚੈਕਿੰਗ ਮੁਹਿੰਮ ਚਲਾਈ ਜਾਵੇਗੀ।ਉਹਨਾਂ ਇਹ ਵੀ ਕਿਹਾ ਕਿ ਪੰਜਾਬ ਵਿਚ ਕਿਸਾਨਾਂ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਸੀ.ਆਰ.ਐੱਮ ਸਾਲ 2026-27 ਦੌਰਾਨ  ਵੱਖ-ਵੱਖ ਮਸ਼ੀਨਰੀ ਉਪਦਾਨ ਤੇ ਦੇਣ ਲਈ ਆਨ ਲਾਈਨ ਪੋਰਟਲ ਤੇ ਬਿਨੈ ਪੱਤਰਾਂ ਦੀ ਮੰਗ ਕੀਤੀ ਗਈ ਹੈ।ਇਸ ਮੌਕੇ ਉਹਨਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਅੱਜ ਦੇ ਸਮੇਂ ਦੀ ਲੋੜ “ਕੁਦਰਤੀ ਸੋਮਿਆਂ ਦੀ ਸੰਭਾਲ” ਕਰਦੇ ਹੋਏ ਨਵੀਆਂ ਤਕਨੀਕਾਂ ਨੂੰ ਅਪਣਾ ਕੇ ਖੇਤੀ ਕਰਨ ਤਾਂ ਜੋ ਬੇਲੋੜੀਆਂ ਖਾਦਾਂ ਅਤੇ ਕੀੜੇਮਾਰ ਦਵਾਈਆਂ ਦੀ ਵਧੇਰੀ ਵਰਤੋਂ ਤੋਂ ਗੁਰੇਜ਼ ਕਰਕੇ, ਖੇਤੀ ਵਿੱਚ ਖਰਚੇ ਘਟਾ ਕੇ ਵੱਧ ਮੁਨਾਫਾ ਲਿਆ ਜਾ ਸਕੇ। ਸਤਨਾਮ ਸਿੰਘ ਜਲਵਾਹਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨ ਤੇਲ ਬੀਜ ਫਸਲਾਂ ਹੇਠ ਰਕਬਾ ਵਧਾਉਣ ਤਾਂ ਜੋ ਪੰਜਾਬ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕੀਤਾ ਜਾ ਸਕੇ।ਉਹਨਾਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਕਿਸਾਨ ਪੱਖੀ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ ਅਤੇ ਕਿਸਾਨਾਂ ਨੂੰ ਆਪਣੀ ਬਿਜਾਈ ਕਰਨ ਤੋਂ ਪਹਿਲਾਂ ਜ਼ਿਲ੍ਹੇ ਦੇ ਖੇਤੀ ਮਾਹਿਰਾਂ ਤੋਂ ਸੇਧ ਲੈਣੀ ਚਾਹੀਦੀ ਹੈ ਤਾਂ ਜੋ ਫਸਲਾਂ ਤੋਂ ਵੱਧ ਤੋਂ ਵੱਧ ਮੁਨਾਫਾ ਲਿਆ ਜਾ ਸਕੇ।ਇਸ ਤੋਂ ਇਲਾਵਾ ਡਾ. ਕ੍ਰਿਸ਼ਨ ਦੁੱਗਲ ਭੂਮੀ ਰੱਖਿਆ ਵਿਭਾਗ, ਡਾ.ਰਾਜੇਸ਼ ਕੁਮਾਰ ਬਾਗਬਾਨੀ ਵਿਭਾਗ, ਸ.ਸਰਬਜੀਤ ਸਿੰਘ ਨਿੱਝਰ ਮੱਛੀ ਪਾਲਣ ਵਿਭਾਗ ਦੇ ਮਹਿਰਾਂ ਵਲੋਂ ਆਪਣੇ ਆਪਣੇ ਵਿਭਾਗ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਡਾ. ਪ੍ਰਦੀਪ ਕੁਮਾਰ ਡਿਪਟੀ ਡਾਇਰੈਕਟਰ ਕ੍ਰਿਸ਼ੀ ਵਿਗਿਆਨ ਕੇਂਦਰ ਲੰਗੜੋਆ ਅਤੇ ਉਹਨਾਂ ਦੀ ਟੀਮ ਵਲੋਂ ਕਿਸਾਨ ਮੇਲੇ ਵਿੱਚ ਕਿਸਾਨਾਂ ਨੂੰ ਫਸਲਾਂ ਸੰਬੰਧੀ ਸੰਪੂਰਨ ਤਕਨੀਕੀ ਜਾਣਕਾਰੀ ਦਿੱਤੀ ਗਈ। ਇਸ ਮੋਕੇ ਡਾ. ਕੁਲਵਿੰਦਰ ਕੌਰ ਏ.ਪੀ.ਪੀ.ਓ. ਨੇ ਸਟੇਜ ਸਕੱਤਰ ਦੀ ਸੇਵਾ ਨਿਭਾਈ।ਇਸ ਮੋਕੇ ਡਾ. ਰਾਜ ਕੁਮਾਰ ਏ.ਓ. ਔੜ, ਡਾ.ਲਛਮਣ ਦਾਸ ਏ.ਓ. ਬੰਗਾ, ਡਾ. ਪੰਕਜ਼ ਸਿੰਘ ਏ.ਓ. ਬਲਾਚੌਰ, ਡਾ.ਨਿਤਿਨ ਏ.ਓ. ਸੜੋਆ, ਡਾ. ਵਿਜੈ ਕੁਮਾਰ ਏ.ਡੀ.ਓ.(ਇਨਫੋ.),ਇੰਜੀ:ਚੰਦਨ ਸ਼ਰਮਾ ਅਤੇ ਡਾ. ਕਮਲਦੀਪ ਸਿੰਘ ਪ੍ਰੋਜਕੈਟ ਡਾਇਰੈਕਟਰ ਆਤਮਾ, ਡਾ.ਪਰਮਵੀਰ ਡੀਪੀਡੀ ਅਤੇ ਯੋਗੇਸ਼ ਕੁਮਾਰ ਬੱਸੀ ਹਾਜ਼ਰ ਸਨ।ਇਸ ਤੋਂ ਇਲਾਵਾ ਸ਼੍ਰੀ ਸੰਦੀਪ ਸਿੰਘ ਭੰਗਲ ਕਲਾਂ, ਗੁਰਪਾਲ ਸਿੰਘ ਸੋਨਾ, ਸੁਰਜੀਤ ਸਿੰਘ ਲੰਗੇਰੀ, ਸੋਮਨਾਥ ਹੁਸੈਨਪੁਰ, ਬਲਦੇਵ ਸਿੰਘ ਬੀਕਾ,ਪਰਮਜੀਤ ਸਿੰਘ ਜਾਨੀਆਂ  ਸ੍ਰੀ ਜੁਝਾਰ ਸਿੰਘ ਕਟਾਰੀਆਂ, ਸ੍ਰੀ ਮਹਿੰਦਰ ਸਿੰਘ ਖਾਲਸਾ, ਸ੍ਰੀ ਉਤਮ ਸਿੰਘ ਨਾਮਧਾਰੀ ਸੀਡ ਸਟੋਰ, ਗੁਰਨਾਮ ਸਿੰਘ ਕਰਨਾਣਾ, ਬਲਵੀਰ  ਸਿੰਘ ਮਾਜਰਾ ਜੱਟਾਂ, ਕੁਲਦੀਪ ਸਿੰਘ ਘਟਾਰੋਂ, ਹਰਵਿੰਦਰ ਸਿੰਘ ਸੂੰਢ ਆਦਿ ਹਾਜ਼ਰ ਸਨ।ਅਗਾਂਹ ਵਧੂ ਕਿਸਾਨ ਸ. ਮਹਿੰਦਰ ਸਿੰਘ ਦੁਸਾਂਝ ਨੇ ਮੇਲੇ ਵਿੱਚ ਆਏ ਕਿਸਾਨਾਂ ਦਾ ਧੰਨਵਾਦ ਕੀਤਾ।ਜਿਲ੍ਹੇ ਦੇ ਵੱਖ-ਵੱਖ ਹਿੱਸਿਆਂ ਤੋਂ ਆਏ 1000 ਤੋਂ ਵੱਧ ਕਿਸਾਨ ਅਤੇ ਕਿਸਾਨ ਬੀਬੀਆਂ ਨੇ ਇਸ ਕੈਂਪ ਵਿੱਚ ਭਾਗ ਲਿਆ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਬਾਜਵਾ ਸਪੋਰਟਸ ਕਲੱਬ ਵੱਲੋਂ 8 ਸਕੂਲਾਂ ਦੇ 258 ਬੱਚਿਆਂ ਨੂੰ ਕਾਪੀਆਂ ਤੇ ਸਟੇਸ਼ਨਰੀ ਵੰਡ
Next article2027 ਦੀਆਂ ਪੰਜਾਬ ਵਿਧਾਨ ਸਭਾ ਚੌਣਾਂ ਚ ਬਸਪਾ ਦੀ ਸਰਕਾਰ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ- ਬਸਪਾ ਆਗੂ