ਪ੍ਰਦਰਸ਼ਨ ਕਰਨਾ ਕਿਸਾਨਾਂ ਦਾ ਹੱਕ ਪਰ ਸੜਕਾਂ ਨੂੰ ਅਣਮਿੱਥੇ ਸਮੇਂ ਲਈ ਨਹੀਂ ਰੋਕਿਆ ਜਾ ਸਕਦਾ: ਸੁਪਰੀਮ ਕੋਰਟ

Hundreds of farmers block highways in Punjab

ਨਵੀਂ ਦਿੱਲੀ (ਸਮਾਜ ਵੀਕਲੀ):  ਸੁਪਰੀਮ ਕੋਰਟ ਨੇ ਕਿਸਾਨ ਅੰਦੋਲਨ ਬਾਰੇ ਕਿਹਾ ਕਿ ਵਿਰੋਧ ਪ੍ਰਦਰਸ਼ਨ ਕਰਨਾ ਕਿਸਾਨਾਂ ਦਾ ਹੱਕ ਹੈ ਪਰ ਉਹ ਅਣਮਿੱਥੇ ਸਮੇਂ ਲਈ ਸੜਕਾਂ ਨੂੰ ਰੋਕ ਨਹੀਂ ਸਕਦੇ। ਸੁਪਰੀਮ ਕੋਰਟ ਨੇ ਕਿਹਾ ਕਿ ਆਖਰਕਾਰ ਕੋਈ ਨਾ ਕੋਈ ਹੱਲ ਲੱਭਣਾ ਹੀ ਪਵੇਗਾ। ਅਸੀਂ ਵਿਰੋਧ ਕਰਨ ਦੇ ਹੱਕ ਦੇ ਵਿਰੁੱਧ ਨਹੀਂ ਹਾਂ। ਭਾਵੇਂ ਕਾਨੂੰਨ ਨੂੰ ਦਿੱਤੀ ਚੁਣੌਤੀ ਬਕਾਇਆ ਹੈ ਪਰ ਸੜਕਾਂ ਨੂੰ ਰੋਕਿਆ ਨਹੀਂ ਜਾ ਸਕਦਾ। ਪ੍ਰਦਰਸ਼ਨਕਾਰੀਆਂ ਨੂੰ ਦਿੱਲੀ ਸਰਹੱਦਾਂ ਤੋਂ ਹਟਾਉਣ ਸਬੰਧੀ ਪਾਈ ਪਟੀਸ਼ਨ ’ਤੇ ਜਵਾਬ ਦੇਣ ਲਈ ਕਿਸਾਨ ਯੂਨੀਅਨਾਂ ਨੂੰ ਤਿੰਨ ਹਫਤਿਆਂ ਦਾ ਸਮਾਂ ਦਿੱਤਾ ਗਿਆ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪਗੜੀਆਂ ਦੀ ਸਹਾਇਤਾ ਨਾਲ ਪੰਜ ਸਿੱਖਾਂ ਨੇ ਦੋ ਵਿਅਕਤੀਆਂ ਦੀ ਜਾਨ ਬਚਾਈ
Next articleਕਰੂਜ਼ ਡਰੱਗਜ਼ ਕੇਸ: ਵਿਸ਼ੇਸ਼ ਕੋਰਟ ਵੱਲੋਂ ਆਰੀਅਨ ਖ਼ਾਨ ਨੂੰ ਜ਼ਮਾਨਤ ਦੇਣ ਤੋਂ ਨਾਂਹ