ਨੌਇਡਾ (ਸਮਾਜ ਵੀਕਲੀ): ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਲਖੀਮਪੁਰ ਖੀਰੀ ਹਿੰਸਾ ਕੇਸ ਵਿੱਚ ਸੁਪਰੀਮ ਕੋਰਟ ਵੱਲੋਂ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕੀਤੇ ਜਾਣ ਨਾਲ ਕਿਸਾਨਾਂ ਨੂੰ ਨਿਆਂ ਮਿਲਣ ਦੀ ਆਸ ਬੱਝੀ ਹੈ। ਟਿਕੈਤ ਨੇ ਕਿਹਾ ਕਿ ਯੂਪੀ ਸਰਕਾਰ ਨੂੰ ਹੁਣ ਪੀੜਤ ਪਰਿਵਾਰਾਂ ਨੂੰ ਸੁਰੱਖਿਆ, ਮੁਆਵਜ਼ਾ ਤੇ ਨਿਆਂ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭੋਲੇ-ਭਾਲੇ ਕਿਸਾਨਾਂ ਨੂੰ ਜੇਲ੍ਹਾਂ ਵਿਚੋਂ ਬਾਹਰ ਕੱਢਿਆ ਜਾਵੇ। ਕਿਸਾਨ ਆਗੂ ਨੇ ਕਿਹਾ ਕਿ ਨਿਆਂ ਮਿਲਣ ਤੱਕ ਸੰਘਰਸ਼ ਜਾਰੀ ਰਹੇਗਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly