ਹੜ੍ਹ ਪ੍ਰਭਾਵਿਤ ਖੇਤਰਾਂ ਦੇ ਕਿਸਾਨ ਖੇਤੀਬਾੜੀ ਵਿਭਾਗ ਤੋਂ ਪ੍ਰਾਪਤ ਕਰ ਸਕਣਗੇ ਬੀਜ

ਕਿਸਾਨਾਂ ਦੀ ਸਹੂਲਤ ਲਈ ਸ਼ਨੀਵਾਰ ਤੇ ਐਤਵਾਰ ਵੀ ਖੁੱਲੇਗਾ ਦਫਤਰ
ਕਪੂਰਥਲਾ/ਸੁਲਤਾਨਪੁਰ ਲੋਧੀ, 22 ਜੁਲਾਈ (ਕੌੜਾ)-ਡਿਪਟੀ ਕਮਿਸ਼ਨਰ ਕਪੂਰਥਲਾ ਕੈਪਟਨ ਕਰਨੈਲ ਸਿੰਘ ਨੇ ਦੱਸਿਆ ਹੈ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਅੰਦਰ ਪੀ.ਆਰ. 126 ਤੇ ਬਾਸਮਤੀ 1509 ਦੀ ਪਨੀਰੀ ਬੀਜਣ ਵਾਸਤੇ ਕਿਸਾਨ ਬੀਜ ਪ੍ਰਾਪਤ ਕਰ ਸਕਦੇ ਹਨ।
 ਉਨ੍ਹਾਂ ਇਹ ਵੀ ਨਿਰਦੇਸ਼ ਦਿੱਤਾ ਕਿ ਕਿਸਾਨਾਂ ਦੀ ਸਹੂਲਤ ਲਈ ਸੁਲਤਾਨਪੁਰ ਲੋਧੀ ਖੇਤੀਬਾੜੀ ਦਫਤਰ ਸ਼ਨੀਵਾਰ ਤੇ ਐਤਵਾਰ ਨੂੰ ਵੀ ਖੁੱਲਾ ਰਹੇਗਾ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਹੜ੍ਹ ਪ੍ਰਭਾਵਿਤ ਖੇਤਰਾਂ ਅੰਦਰ ਕਿਸਾਨਾਂ ਨਾਲ ਖੁਦ ਰਾਬਤਾ ਕਰਕੇ ਲੋੜਵੰਦਾਂ ਨੂੰ ਬੀਜ ਮੁਹੱਈਆ ਕਰਵਾਉਣ।
ਮੁੱਖ ਖੇਤੀਬਾੜੀ ਅਫਸਰ ਡਾ. ਬਲਬੀਰ ਚੰਦ ਨੇ ਦਸਿਆ ਕਿ ਪ੍ਰਭਾਵਿਤ ਖੇਤਰਾਂ ਵਾਸਤੇ ਪਹਿਲਾਂ ਹੀ ਨੇੜਲੇ ਖੇਤਰਾਂ ਅੰਦਰ ਪਨੀਰੀ ਦੀ ਬਿਜਾਈ ਕਿਸਾਨਾਂ ਦੇ ਸਹਿਯੋਗ ਨਾਲ ਕੀਤੀ ਗਈ ਹੈ। ਇਸ ਤੋਂ ਇਲਾਵਾ ਪਨਸੀਡ ਕੋਲੋਂ ਲੋੜ ਮੁਤਾਬਿਕ ਬੀਜ ਮੰਗਵਾਇਆ ਜਾ ਰਿਹਾ ਹੈ ਤਾਂ ਜੋ ਹੜ੍ਹ ਵਾਲੇ ਖੇਤਰਾਂ ਅੰਦਰ ਕਿਸਾਨ ਅਗਲੀ ਫਸਲ ਦੀ ਬਿਜਾਈ ਕਰ ਸਕਣ। ਜਿਲ੍ਹੇ ਵਿਚ ਪਨਸੀਡ ਵਲੋਂ ਪੀ.ਆਰ. 126 ਤੇ ਬਾਸਮਤੀ 1509 ਦਾ 14 ਕੁਇੰਟਲ  ਬੀਜ ਦਿੱਤਾ ਗਿਆ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਸ਼ਨੀ ਮੰਦਿਰ ਅੱਪਰਾ ਵਿਖੇ “ਤੀਆਂ ਦਾ ਤਿਉਹਾਰ” 23 ਜੁਲਾਈ ਨੂੰ
Next articleਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸਹੋਦਿਆ ਪੰਜਾਬੀ ਚਰਚਾ ਪ੍ਰਤੀਯੋਗਤਾ  ਦਾ ਬਣਿਆ ਸੈਕਿੰਡ ਰਨਰ ਅਪ