ਨਵੀਂ ਦਿੱਲੀ (ਸਮਾਜ ਵੀਕਲੀ): ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਕੇਂਦਰ ਖ਼ਿਲਾਫ ਅੰਦੋਲਨ ਤੋਂ ਬਾਅਦ ਕਿਸਾਨਾਂ ਦੇ ਇੱਕ ਸਮੂਹ ਨੇ ਜਿਣਸਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਗਾਰੰਟੀ ਦੇਣ ਲਈ ਕਾਨੂੰਨ ਬਣਾਉਣ ਲਈ ਇੱਕ ਨਵਾਂ ਮੋਰਚਾ ਬਣਾਇਆ ਹੈ। ਮਹਾਰਾਸ਼ਟਰ ਤੋਂ ਦੋ ਵਾਰ ਸੰਸਦ ਮੈਂਬਰ ਰਹੇ ਅਤੇ ਸਵਾਭਿਮਾਨੀ ਪਕਸ਼ ਦੇ ਆਗੂ ਰਾਜੂ ਸ਼ੈੱਟੀ ਨੇ ਕਿਹਾ ਕਿ ਇਥੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਵਿੱਚ ‘ਐੱਮਐੱਸਪੀ ਗਾਰੰਟੀ ਕਿਸਾਨ ਮੋਰਚਾ’ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ। ਮੀਟਿੰਗ ਵਿੱਚ ਉੱਤਰ ਪ੍ਰਦੇਸ਼ ਤੋਂ ਵੀਐੱਮ ਸਿੰਘ, ਹਰਿਆਣਾ ਤੋਂ ਰਾਮਪਾਲ ਜਾਟ, ਪੰਜਾਬ ਤੋਂ ਬਲਰਾਜ ਸਿੰਘ, ਝਾਰਖੰਡ ਤੋਂ ਰਾਜਾ ਰਾਮ ਸਿੰਘ ਸਮੇਤ ਕਈ ਕਿਸਾਨ ਆਗੂ ਹਾਜ਼ਰ ਹੋਏ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly