ਕਿਸਾਨ ਸੰਸਦ: ਬਿਜਲੀ ਸੋਧ ਬਿੱਲ ਸੂਚੀਬੱਧ ਕਰਨਾ ਵਾਅਦਾਖ਼ਿਲਾਫ਼ੀ ਕਰਾਰ

ਨਵੀਂ ਦਿੱਲੀ, (ਸਮਾਜ ਵੀਕਲੀ) : ਕਿਸਾਨ ਸੰਸਦ ਦੇ 7ਵੇਂ ਦਿਨ ਭਾਰਤੀ ਸੰਸਦ ਦੇ ਮੌਨਸੂਨ ਸੈਸ਼ਨ ਦੌਰਾਨ ਬਿਜਲੀ ਸੋਧ ਬਿੱਲ ਪੇਸ਼ ਕਰਨ ਦੇ ਮੋਦੀ ਸਰਕਾਰ ਦੇ ਫ਼ੈਸਲੇ ਨੂੰ ਕਿਸਾਨਾਂ ਨੇ ਵਾਅਦਾਖ਼ਿਲਾਫ਼ੀ ਕਰਾਰ ਦਿੱਤਾ ਹੈ। ਕਿਸਾਨ ਸੰਸਦ ਵਿੱਚ ਉੱਤਰ ਪ੍ਰਦੇਸ਼ ਵਿੱਚ ਹੋਰ ਟੌਲ ਪਲਾਜ਼ੇ ਪਰਚੀ ਮੁਕਤ ਕਰਨ ਬਾਰੇ ਵੀ ਐਲਾਨ ਕੀਤਾ ਗਿਆ। ਸੰਯੁਕਤ ਕਿਸਾਨ ਮੋਰਚੇ ਵੱਲੋਂ ਭਲਕੇ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ‘ਸਾਮਰਾਜ ਵਿਰੋਧੀ ਦਿਵਸ’ ਵਜੋਂ ਮਨਾਇਆ ਜਾਵੇਗਾ।

ਕਿਸਾਨ ਸੰਸਦ ’ਚ ਸ਼ੁੱਕਰਵਾਰ ਨੂੰ ਬਹਿਸ ਦਾ ਮੁੱਦਾ ਬਿਜਲੀ ਸੋਧ ਬਿੱਲ ਰਿਹਾ। ਕਿਸਾਨਾਂ ਨੇ ਕਿਹਾ ਕਿ ਸਰਕਾਰ ਨੇ ਸੰਸਦ ਦੇ ਮੌਨਸੂਨ ਇਜਲਾਸ ’ਚ ਬਿਜਲੀ ਸੋਧ ਬਿੱਲ ਨੂੰ ਅਚਾਨਕ ਸੂਚੀਬੱਧ ਕਰ ਲਿਆ ਹੈ ਜਦਕਿ ਪਹਿਲਾਂ 11 ਗੇੜ ਦੀ ਗੱਲਬਾਤ ਦੌਰਾਨ ਭਾਰਤ ਸਰਕਾਰ ਨੇ ਵਿਰੋਧ ਕਰ ਰਹੇ ਕਿਸਾਨਾਂ ਨੂੰ ਭਰੋਸਾ ਦਿੱਤਾ ਸੀ ਕਿ ਉਹ ਬਿਜਲੀ ਸੋਧ ਬਿੱਲ ਵਾਪਸ ਲੈ ਲਵੇਗੀ। ਕਿਸਾਨ ਸੰਸਦ ਨੇ ਸਿੱਟਾ ਕੱਢਿਆ ਕਿ ਬਿਜਲੀ ਸੋਧ ਬਿੱਲ ਮੋਦੀ ਸਰਕਾਰ ਦੁਆਰਾ ਕਿਸਾਨਾਂ ਅਤੇ ਹੋਰ ਆਮ ਨਾਗਰਿਕਾਂ ’ਤੇ ਗੈਰ ਸੰਵਿਧਾਨਕ ਅਤੇ ਗੈਰ ਜਮਹੂਰੀ ਢੰਗ ਨਾਲ ਲਾਗੂ ਕੀਤੇ ਜਾ ਰਹੇ ਹੋਰ ਕਾਨੂੰਨਾਂ ਵਾਂਗ ਪ੍ਰਾਈਵੇਟ ਬਿਜਲੀ ਕੰਪਨੀਆਂ ਨੂੰ ਸਹੂਲਤ ਦੇਣ ਲਈ ਤਿਆਰ ਕੀਤਾ ਗਿਆ ਹੈ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕਿਸਾਨਾਂ ਦੀਆਂ ਮੌਤਾਂ ਸਬੰਧੀ ਜੇਪੀਸੀ ਕਾਇਮ ਕਰਨ ਦੀ ਮੰਗ
Next articleਹਿਮਾਚਲ ਦੇ ਸਿਰਮੌਰ ’ਚ ਪੂਰਾ ਪਹਾੜ ਖ਼ਿਸਕਿਆ