ਅੰਬਾਲਾ — ਕਿਸਾਨਾਂ ਦੇ ਦਿੱਲੀ ਵੱਲ ਮਾਰਚ ਕਾਰਨ ਸ਼ੰਭੂ ਸਰਹੱਦ ‘ਤੇ ਮਾਹੌਲ ਤਣਾਅਪੂਰਨ ਹੋ ਗਿਆ ਹੈ। ਕਰੀਬ ਅੱਧਾ ਘੰਟਾ ਪੁਲੀਸ ਨਾਲ ਬਹਿਸ ਕਰਨ ਮਗਰੋਂ ਕਿਸਾਨਾਂ ਨੇ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਪੁਲਿਸ ਨੇ ਅੱਥਰੂ ਗੈਸ ਅਤੇ ਵਾਟਰ ਕੈਨਨ ਦੀ ਵਰਤੋਂ ਕੀਤੀ। ਇਸ ਝੜਪ ਵਿੱਚ 9 ਕਿਸਾਨ ਜ਼ਖਮੀ ਹੋਏ ਹਨ। ਕਿਸਾਨਾਂ ਦਾ ਦੋਸ਼ ਹੈ ਕਿ ਪੁਲਿਸ ਰਾਕੇਟ ਲਾਂਚਰਾਂ ਤੋਂ ਗੋਲੀਆਂ ਚਲਾ ਰਹੀ ਹੈ ਅਤੇ ਜ਼ਖਮੀ ਕਿਸਾਨਾਂ ਨੂੰ ਐਂਬੂਲੈਂਸਾਂ ਰਾਹੀਂ ਹਸਪਤਾਲ ਦਾਖਲ ਕਰਵਾਇਆ ਜਾ ਰਿਹਾ ਹੈ। ਇੱਕ ਵਾਰ ਫਿਰ ਕਿਸਾਨਾਂ ਨੇ ਜਾਮ ਲਗਾ ਕੇ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਅੱਥਰੂ ਗੈਸ ਅਤੇ ਪਾਣੀ ਦੀ ਵਰਤੋਂ ਕੀਤੀ। ਕਿਸਾਨ ਮੋਰਚੇ ‘ਤੇ ਕਿਸਾਨਾਂ ਦੀ ਹਮਾਇਤ ਕਰਨ ਲਈ ਬਜਰੰਗ ਪੂਨੀਆ ਵੀ ਸ਼ੰਭੂ ਮੋਰਚੇ ‘ਤੇ ਪਹੁੰਚ ਗਏ ਹਨ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੋਸ਼ ਲਾਇਆ ਕਿ ਪੁਲੀਸ ਵੱਲੋਂ ਗੰਦਾ ਪਾਣੀ ਸੁੱਟਿਆ ਜਾ ਰਿਹਾ ਹੈ। ਕੈਮੀਕਲ ਸਪਰੇਅ ਕੀਤੀ ਜਾ ਰਹੀ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly