ਜ਼ਿਲ੍ਹੇ ਵਿੱਚ ਵੱਖ ਵੱਖ ਰੇਲਵੇ ਟਰੈਕਾਂ ਤੇ ਰੇਲ ਰੋਕੋ ਅੰਦੋਲਨ ਚ’ ਕਿਸਾਨਾਂ ਨੇ ਟਰੈਕ ’ਤੇ ਧਰਨਾ ਦੇ ਕੀਤੀ ਰੋਸ਼ ਭਰਪੂਰ ਨਾਅਰੇਬਾਜ਼ੀ

ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਉੱਤਰ-ਪ੍ਰਦੇਸ਼ ਦੇ ਲਖੀਮਪੁਰ ਖੀਰੀ ’ਚ ਵਾਪਰੀ ਘਟਨਾ ਨੂੰ ਲੈ ਕੇ ਕਿਸਾਨਾਂ ਦਾ ਗੁੱਸਾ ਇਕ ਵਾਰ ਫਿਰ ਤੋਂ ਫੁੱਟ ਗਿਆ ਹੈ। ਹਾਦਸੇ ਲਈ ਜ਼ਿੰਮੇਵਾਰ ਰਾਜ ਗ੍ਰਹਿ ਮੰਤਰੀ ਅਜੇ ਮਿਸ਼ਰਾ ਦੀ ਗਿ੍ਰਫ਼ਤਾਰੀ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਰੇਲੇ ਰੋਕੋ ਅੰਦੋਲਨ ਦੀ ਕਾਲ ਦਿੱਤੀ ਗਈ ਸੀ। ਇਸੇ ਤਹਿਤ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਪੂਰੇ ਸੂਬੇ ਭਰ ’ਚ ਰੇਲ ਰੋਕੋ ਅੰਦੋਲਨ ਕੀਤਾ ਜਾ ਰਿਹਾ ਹੈ। ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਗਏ ਸੱਦੇ ਤੇ ਸੁਲਤਾਨਪੁਰ ਲੋਧੀ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਚੱਕ ਕੋਟਲਾ ਰੇਲਵੇ ਫਾਟਕ ਨੇੜੇ ਡਡਵਿੰਡੀ ਵਿਖੇ ਧਰਨਾ ਲਗਾਇਆ ਗਿਆ। ਇਸ ਦੌਰਾਨ ਕਿਸਾਨਾਂ ਵੱਲੋਂ ਰੇਲਵੇ ਟਰੈਕ ਤੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।

 ਇਸ ਮੌਕੇ ਬਲਦੇਵ ਸਿੰਘ, ਮਾਸਟਰ ਚਰਨ ਸਿੰਘ ਹੈਬਤਪੁਰ, ਪਰਮਜੀਤ ਸਿੰਘ ਬਾਊਪੁਰ ਨੇ ਬੋਲਦਿਆਂ ਕਿਹਾ ਕਿ ਉਨ੍ਹਾਂ ਕਿਹਾ, “ਸਾਨੂੰ ਭਾਂਤ-ਭਾਂਤ ਦੇ ਨਾਮ ਮੋਦੀ ਸਰਕਾਰ ਦੇ ਰਹੀ ਹੈ। ਅਸੀਂ ਅੰਦੋਲਨਜੀਵੀ ਹਾਂ। ਹੁਣ ਸਾਰੇ ਦੇਸ਼ ਦੀ ਗੱਲ ਹੈ। ਦੇਸ਼ ਦੇ ਕਿਸਾਨਾਂ ਦੀ ਰੋਜ਼ੀ-ਰੋਟੀ ਦੀ ਗੱਲ ਹੈ।” ਇਸ ਮੌਕੇ ਸਤਨਾਮ ਸਿੰਘ ਸਾਬੀ ਨੇ ਕਿਹਾ ਕਿ ਹੰਕਾਰੀ ਰਾਜੇ ਦਾ ਘੰਮਡ ਟੁੱਟਣ ਨੂੰ ਸਮਾਂ ਆ ਗਿਆ ਲਗਦਾ ਹੈ।

ਇਸ ਮੌਕੇ ਅਮਰਜੀਤ ਸਿੰਘ ਟਿੱਬਾ ਨੇ ਬੋਲਦਿਆਂ ਕਿਹਾ ਕਿ ਕਿਹਾ, “ਸਰਕਾਰ ਹੁਣ ਘਬਰਾਈ ਹੋਈ ਹੈ। ਸਰਕਾਰ ਵਿੱਚ ਹਲਚਲ ਤਾਂ ਹੋ ਰਹੀ ਹੈ। ਉਨ੍ਹਾਂ ਅੱਗੇ ਕਿਹਾ, “ਅਸੀਂ ਆਪਣੇ ਹੱਕ ਲਏ ਬਿਨਾਂ ਵਾਪਸ ਨਹੀਂ ਜਾਵਾਂਗੇ ਪਰ ਸ਼ਾਂਤਮਈ ਢੰਗ ਨਾਲ ਸਾਡਾ ਪ੍ਰਦਰਸ਼ਨ ਜਾਰੀ ਰਹੇਗਾ।” ਇਸ ਮੌਕੇ ਧਰਮਿੰਦਰ ਸਿੰਘ, ਰਜਿੰਦਰ ਸਿੰਘ ਰਾਣਾ ਐਡਵੋਕੇਟ, ਮੁਕੰਦ ਸਿੰਘ ਨੇ ਕਿਹਾ ਕਿ ਜਿਹੜੇ ਲੋਕ ਕਾਨੂੰਨ ਦੀ ਗੱਲ ਕਰਦੇ ਹਨ ਉਹ ਕਾਨੂੰਨ ਦੀਆਂ ਧੱਜੀਆਂ ਉਡਾ ਰਹੇ ਹਨ। ਮੋਦੀ ਸਰਕਾਰ ਵੱਲੋਂ ਕਿਸਾਨ ਅੰਦੋਲਨ ਨੂੰ ਬਦਨਾਮ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੋਦੀ ਸਰਕਾਰ ਇਸ ਕੋਸ਼ਿਸ਼ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।

ਉਨ੍ਹਾਂ ਨੇ ਇਹ ਵੀ ਕਿਹਾ ਕਿ ਲਖੀਮਪੁਰ ਖੀਰੀ ’ਚ ਕਿਸਾਨਾਂ ਦੇ ਖੂਨ ਨਾਲ ਹੋਲੀ ਖੇਡੀ ਗਈ ਹੈ ਇਸ ਤੋਂ ਪਹਿਲਾਂ ਖੱਟੜ ਸਰਕਾਰ ਨੇ ਸਿਰ ਭੰਨਣ ਵਾਲਾ ਬਿਆਨ ਦੇਣ ਵਾਲੇ ਅਧਿਕਾਰੀ ਦੇ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸੇ ਦੇ ਖਿਲਾਫ ਕਿਸਾਨਾਂ ਵੱਲੋਂ ਸੰਘਰਸ਼ ਜਾਰੀ ਰਹੇਗਾ। ਮੋਦੀ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਨੂੰ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਕਿ ਜਿੰਨਾਂ ਸਮਾਂ ਅਜੈ ਮਿਸ਼ਰਾ ਨੂੰ ਮੰਤਰੀ ਦੇ ਅਹੁਦੇ ਤੋਂ ਲਾਂਭੇ ਨਹੀਂ ਕੀਤਾ ਜਾਂਦਾ, ਉਨ੍ਹਾਂ ਸਮਾਂ ਕਿਸੇ ਇਨਸਾਫ਼ ਦੀ ਉਮੀਦ ਨਹੀਂ ਕੀਤੀ ਜਾ ਸਕਦੀ, ਕਿਉਂਕਿ ਸਮੁੱਚੇ ਦੇਸ਼ ਦਾ ਪੁਲੀਸ ਪ੍ਰਸ਼ਾਸਨ ਸਿੱਧੇ ਅਤੇ ਅਸਿੱਧੇ ਢੰਗ ਨਾਲ ਕੇਂਦਰੀ ਗ੍ਰਹਿ ਮੰਤਰਾਲੇ ਦੇ ਪੂਰਨ ਪ੍ਰਭਾਵ ਹੇਠਾਂ ਰਹਿੰਦਾ ਹੈ।

ਇਸ ਮੌਕੇ ਕਿਸਾਨ ਆਗੂਆਂ ਨੇ ਕੇਂਦਰੀ ਗ੍ਰਹਿ ਮੰਤਰੀ ਅਜੇ ਮਿਸ਼ਰਾ ਨੂੰ ਅਹੁਦੇ ਤੋਂ ਤੁਰੰਤ ਬਰਖਾਸਤ ਕਰਨ , ਮਿਸ਼ਰਾ ਵਿਰੁੱਧ ਹਿੰਸਾ ਭੜਕਾਉਣ ਅਤੇ ਫਿਰਕੂ ਨਫਰਤ ਫੈਲਾਉਣ ਦੇ ਦੋਸ਼ਾਂ ਹੇਠ ਮੁਕੱਦਮਾ ਦਰਜ ਕਰਨ, ਕੇਂਦਰੀ ਮੰਤਰੀ ਦੇ ਬੇਟੇ ਅਸ਼ੀਸ਼ ਮਿਸਰਾ (ਮੋਨੂੰ) ਅਤੇ ਉਸ ਦੇ ਸਾਥੀ ਗੁੰਡਿਆਂ ਖਿਲਾਫ ਫੌਰੀ ਤੌਰ ਤੇ ਕਤਲ ਦੀ ਧਾਰਾ 302 ਤਹਿਤ ਕੇਸ ਦਰਜ ਕਰਕੇ ਸਾਰਿਆਂ ਨੂੰ ਗਿ੍ਰਫਤਾਰ ਕਰਨ ਅਤੇ ਸੰਵਿਧਾਨਕ ਅਹੁਦੇ ਤੇ ਹੁੰਦਿਆਂ ਭੜਕਾਊ ਬਿਆਨ ਦੇਣ ਵਾਲੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਬਰਖਾਸਤ ਕਰਨ ਤੋਂ ਇਲਾਵਾ ਇਸ ਘਟਨਾ ਦੀ ਜਾਂਚ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਇੱਕ ਐਸ.ਆਈ.ਟੀ. ਤੋਂ ਕਰਵਾਉਣ ਦੀ ਮੰਗ ਕੀਤੀ।

ਇਸ ਮੌਕੇ ਸਟੇਜ ਸੈਕਟਰੀ ਦੀ ਸੇਵਾ ਐਡਵੋਕੇਟ ਰਜਿੰਦਰ ਸਿੰਘ ਰਾਣਾ ਨੇ ਨਿਭਾਈ। ਇਸ ਮੌਕੇ ਕਿਸਾਨ ਆਗੂ ਸੁਰਜੀਤ ਸਿੰਘ ਠੱਟਾ ਵੱਲੋਂ ਸ਼ਹੀਦਾਂ ਤੇ ਕਵਿਤਾ ਬੋਲੀ ਗਈ ਅਤੇ ਦੇਸ਼ ਭਗਤੀ ਦੇ ਗੀਤ ਗਾਏ ਗਏ।ਇਸ ਮੌਕੇ ਕੁੱਲ ਹਿੰਦ ਕਿਸਾਨ ਸਭਾ ਤੋਂ ਮਾਸਟਰ ਚਰਨ ਸਿੰਘ ਹੈਬਤਪੁਰ, ਜਸਵੰਤ ਸਿੰਘ, ਕਰਮਜੀਤਪੁਰ,ਰਾਜਵਿੰਦਰ ਸਿੰਘ ਚੱਕ ਕੋਟਲਾ, ਸਰੂਪ ਸਿੰਘ ਚੱਕ ਕੋਟਲਾ,ਕਿਰਤੀ ਕਿਸਾਨ ਯੂਨੀਅਨ ਪੰਜਾਬ ਤੋਂ ਦੇਸ ਰਾਜ, ਗਿਆਨੀ ਸੰਤੋਖ ਸਿੰਘ ਸ਼ੇਰਪੁਰ ਦੋਨਾ, ਭਾਰਤੀ ਕਿਸਾਨ ਯੂਨੀਅਨ ਕਾਦੀਆ ਤੋਂ ਅਮਰਜੀਤ ਸਿੰਘ ਟਿੱਬਾ, ਸੂਰਤ ਸਿੰਘ ਸਾਬਕਾ ਸਰਪੰਚ ਅਮਰਕੋਟ,ਮਾਸਟਰ ਸਿੰਂਗਾਰਾ ਸਿੰਘ ਟਿੱਬਾ, ਭਾਰਤੀ ਕਿਸਾਨ ਯੂਨੀਆਨ ਰਾਜੇਵਾਲ ਤੋਂ ਸਤਨਾਮ ਸਿੰਘ ਸਾਭੀ,ਚਰਨਜੀਤ ਸਿੰਘ ਨਵਾਂ ਠੱਟਾ,ਕਿਸਾਨ ਸਭਾ ਪੰਜਾਬ ਦਰਸਨ ਸਿੰਘ ਹਾਜੀਪੁਰ, ਜਗੀਰ ਸਿੰਘ ਬਾਜਵਾ,ਭਾਰਤ ਨਿਰਮਾਣ ਮਿਸਤਰੀ ਮਜਦੂਰ ਯੂਨੀਅਨ ਤੋਂ ਬਲਦੇਵ ਸਿੰਘ, ਰੁਪਿੰਦਰ ਸਿੰਘ ਢਿੱਲੋਂ, ਕਿਸਾਨ ਸੰਘਰਸ਼ ਕਮੇਟੀ ਕੋਟ ਬੁੱਢਾ ਤੋਂ ਪਰਮਜੀਤ ਸਿੰਘ ਬਾਊਪੁਰ, ਸਾਹਿਤ ਸਭਾ ਸੁਲਤਾਨਪੁਰ ਲੋਧੀ ਤੋਂ ਡਾਕਟਰ ਸਵਰਨ ਸਿੰਘ, ਨਰਿੰਦਰ ਸਿੰਘ ਸੋਨੀਆ, ਕਿਸਾਨ ਬਚਾਓ ਮੋਰਚਾ ਪੰਜਾਬ ਤੋਂ ਮੁਖਤਿਆਰ ਸਿੰਘ ਢੋਟ, ਦਲਬੀਰ ਸਿੰਘ,ਭਾਰਤੀ ਕਿਸਾਨ ਯੂਨੀਅਨ ਡਕੌਦਾ ਤੋਂ ਧਰਮਿੰਦਰ ਸਿੰਘ, ਜੀਤ ਸਿੰਘ ਕਾਲਰੂ, ਅਵਤਾਰ ਸਿੰਘ ਸੈਦੋਵਾਲ ਆਦਿ ਨੇ ਸੰਬੋਧਨ ਕੀਤਾ।

ਇਸ ਮੌਕੇ ਜੀਤ ਸਿੰਘ ਪ੍ਰਧਾਨ ਚੱਕ ਕੋਟਲਾ, ਜੋਗਾ ਸਿੰਘ, ਜਗੀਰ ਸਿੰਘ ਤਲਵੰਡੀ ਚੌਧਰੀਆਂ,ਸਜਣ ਸਿੰਘ, ਮਦਨ ਲਾਲ ਕੰਡਾ, ਪ੍ਰਿਤਪਾਲ ਸਿੰਘ, ਉਜਾਗਰ ਸਿੰਘ ਸਰਪੰਚ ਭੌਰ,ਸਰਵਨ ਸਿੰਘ, ਇੰਦਰਜੀਤ ਸਿੰਘ,ਬਲਜਿੰਦਰ ਸਿੰਘ, ਕੁਲਵੰਤ ਸਿੰਘ ਚੱਕ ਕੋਟਲਾ, ਜਸਵਿੰਦਰ ਸਿੰਘ, ਅਮਰੀਕ ਸਿੰਘ ਚੰਦੀ, ਬਲਵਿੰਦਰ ਸਿੰਘ, ਰਣਜੀਤ ਸਿੰਘ, ਗੁਰਦੀਪ ਸਿੰਘ ਨੰਬਰਦਾਰ, ਹਰਵੰਤ ਸਿੰਘ ਨੰਬਰਦਾਰ,ਹਰਦੇਵ ਸਿੰਘ, ਦੀਦਾਰ ਸਿੰਘ, ਮਾਸਟਰ ਸੋਹਣ ਸਿੰਘ ਨੰਬਰਦਾਰ, ਜੀਤ ਸਿੰਘ ਝੰਡ, ਮਹਿੰਦਰ ਸਿੰਘ ਨੰਬਰਦਾਰ ਮੋਖੇ, ਨੰਬਰਦਾਰ ਰਾਮ ਸਿੰਘ ਨਸੀਰੇਵਾਲ, ਜਰਨੈਲ ਸਿੰਘ ਅੱਲਾਦਿੱਤਾ ਆਦਿ ਵੱਡੀ ਗਿਣਤੀ ਵਿੱਚ ਕਿਸ਼ਾਨ ਹਾਜ਼ਰ ਸਨ। ਇਸ ਤੋਂ ਇਲਾਵਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਸੁਲਤਾਨਪੁਰ ਲੋਧੀ ਦੇ ਰੇਲਵੇ ਸਟੇਸ਼ਨ ਤੇ ਧਰਨਾ ਲਾ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।

ਜਿਲਾ ਕਪੂਰਥਲਾ ਦੇ ਜਿਲਾ ਸਕੱਤਰ ਸੁਖਪ੍ਰੀਤ ਸਿੰਘ ਪਸਣ ਕਦੀਮ ਦੀ ਅਗਵਾਈ ਹੇਠ ਦੇਸ਼ ਭਰ ਦੀਆ ਕਿਸਾਨ ਜਥੇਬੰਦੀਆ ਦੇ ਸੱਦੇ ਤੇ ਦਿਲੀ ਫਿਰੋਜ਼ਪੁਰ ਜਲੰਧਰ ਰੇਲਵੇ ਟਰੈਕ ਸੁਲਤਾਨਪੁਰ ਲੋਧੀ ਰੇਲਵੇ ਸਟੇਸ਼ਨ ਤੇ ਜਾਮ ਕੀਤਾ ਤੇ ਜੰਮ ਕੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਜਿਸ ਵਿੱਚ ਜੋਨ ਸੁਲਤਾਨਪੁਰ 1ਦੇ ਮੀਤ ਪ੍ਰਧਾਨ ਡਾਕਟਰ ਕੁਲਜੀਤ ਸਿੰਘ, ਉਪ ਸਕੱਤਰ ਪੁਸ਼ਪਿੰਦਰ ਸਿੰਘ ਰਣਧੀਰਪੁਰ, ਜੋਨ 2 ਦੇ ਸਕੱਤਰ ਸੁਖਪ੍ਰੀਤ ਸਿੰਘ ਰਾਮੇ,ਪ੍ਰਧਾਨ ਪਰਮਜੀਤ ਸਿੰਘ ਜੱਬੋਵਾਲ ,ਸ਼ਲਿੰਦਰ ਸਿੰਘ ਕਾਲੇਵਾਲ, ਇਕਾਈ ਪ੍ਰਧਾਨ ਹਰਸਿਮਰਨਜੀਤ ਸਿੰਘ ਝੱਲ ਲਈ ਵਾਲਾ,ਬਲਵਿੰਦਰ ਸਿੰਘ ਭੈਣੀਹੁਸ਼ੈਖਾਂ,ਪਰਮਜੀਤ ਸਿੰਘ ਖਾਲਸਾ ਪਸਣਕਦੀਮ,ਸੁਖਦੇਵ ਸਿੰਘ ਮੋਮੀ ਰਣਧੀਰਪੁਰ, ਸ਼ੰਦੀਪਪਾਲ ਸਿੰਘ ਕਾਲੇਵਾਲ, ਰਾਜਬੀਰ ਸਿੰਘ, ਮੁਖਤਿਆਰ ਸਿੰਘ ਮੂੰਡੀਛੰਨਾ,ਬਲਦੇਵ ਸਿੰਘ ਤਲਵੰਡੀ ਚੋਧਰੀਆ,ਮਲਕੀਤ ਸਿੰਘ ਆਹਲੀ ਕਲਾਂ,ਲਖਵਿੰਦਰ ਸਿੰਘ, ਮਲਕੀਤ ਸਿੰਘ ਮੀਰੇ,ਸੁਰਿੰਦਰ ਸਿੰਘ ਮੀਰੇ,ਸਤਨਾਮ ਸਿੰਘ ਭਾਗੋਅਰਾਈਆਂ, ਸ਼ੋਨੂੰ ਭੈਣੀਹੂਸ਼ੈਖਾਂ,ਮਨਜੀਤ ਸਿੰਘ ਡੋਲਾ ਆਦਿ ਹਾਜ਼ਰ ਸਨ।ਇਥੇ ਦੱਸਣਯੋਗ ਹੈ ਕਿ ਉੱਤਰ-ਪ੍ਰਦੇਸ਼ ਦੇ ਲਖੀਮਪੁਰ ਖੀਰੀ ’ਚ 3 ਅਕਤੂਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਤੇ ਯੂ. ਪੀ. ਦੇ ਉੱਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਈਆ ਦੇ ਪ੍ਰੋਗਰਾਮ ਦਾ ਵਿਰੋਧ ਕਰ ਰਹੇ ਸੜਕ ਕੰਢੇ ਖੜ੍ਹੇ ਕਿਸਾਨਾਂ ’ਤੇ ਗੱਡੀ ਚੜ੍ਹਾ ਦਿੱਤੀ ਗਈ ਸੀ। ਇਸ ਹਾਦਸੇ ’ਚ ਘੱਟੋ-ਘੱਟ 4 ਕਿਸਾਨਾਂ ਨਛੱਤਰ ਸਿੰਘ, ਲਵਪ੍ਰੀਤ ਸਿੰਘ, ਰਮਨ ਕਸ਼ਯਪ, ਗੁਰਵਿੰਦਰ ਸਿੰਘ, ਦਲਜੀਤ ਸਿੰਘ , ਇੱਕ ਪੱਤਰਕਾਰ ਸ਼ਹੀਦ ਹੋਏ ਸਨ। ਜਿਹੜੀ ਗੱਡੀ ਕਿਸਾਨਾਂ ’ਤੇ ਚੜ੍ਹਾਈ ਗਈ ਸੀ, ਉਸ ’ਚ ਗ੍ਰਹਿ ਰਾਜ ਮੰਤਰੀ ਅਜੇ ਟੋਨੀ ਦਾ ਪੁੱਤਰ ਅਤੇ ਹੋਰ ਨਜ਼ੀਦੀਕੀ ਸਵਾਰ ਸਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleबोगी शॉप में सेफ्टी वायर रोप की घटिया गुणवत्ता के कारण हुआ हादसा
Next articleਆਮ ਆਦਮੀ ਪਾਰਟੀ ਨੇ ਫੂਕਿਆ ਪ੍ਰਧਾਨ ਮੰਤਰੀ,ਗ੍ਰਹਿ ਮੰਤਰੀ ਤੇ ਪੰਜਾਬ ਦੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ