ਕਿਸਾਨ ਕਣਕ ਦੀ ਬਿਜਾਈ ਬੀਜ ਨੂੰ ਸੋਧ ਕੇ ਹੀ ਕਰਨ – ਡਾ ਬਲਬੀਰ ਚੰਦ

ਕਪੂਰਥਲਾ (ਸਮਾਜ ਵੀਕਲੀ) ( ਕੌੜਾ )- ਕਣਕ ਦੀ ਬਿਜਾਈ ਤੋਂ ਪਹਿਲਾਂ ਬੀਜ ਨੂੰ ਸੋਧਣਾ ਬਹੁਤ ਜ਼ਰੂਰੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਾ ਬਲਬੀਰ ਚੰਦ ਮੁੱਖ ਖੇਤੀਬਾਡ਼ੀ ਅਫਸਰ ਕਪੂਰਥਲਾ ਨੇ ਬਲਾਕ ਸੁਲਤਾਨਪੁਰ ਲੋਧੀ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕਰਨ ਦੌਰਾਨ ਕੀਤਾ। ਉਨ੍ਹਾਂ ਨੇ ਪਿੰਡ ਸ਼ਾਹਵਾਲਾ ਅੰਦਰੀਸਾ ਵਿਚ ਕਿਸਾਨ ਜਸਵਿੰਦਰ ਸਿੰਘ ਦੇ ਖੇਤਾਂ ਵਿੱਚ ਮਲਚਿੰਗ ਤਕਨੀਕ ਨਾਲ ਬੀਜੀ ਜਾ ਰਹੀ ਕਣਕ ਦਾ ਨਿਰੀਖਣ ਵੀ ਕੀਤਾ। ਇਸ ਮੌਕੇ ਪਰਮਿੰਦਰ ਕੁਮਾਰ ਖੇਤੀਬਾਡ਼ੀ ਵਿਸਥਾਰ ਅਫਸਰ ਸੁਲਤਾਨਪੁਰ ਲੋਧੀ ਨੇ ਦੱਸਿਆ ਕਿ ਬਲਾਕ ਵਿੱਚ ਤਕਰੀਬਨ 45 ਪਰਸੈਂਟ ਰਕਬੇ ਵਿੱਚ ਕਣਕ ਦੀ ਬਿਜਾਈ ਹੋ ਚੁੱਕੀ ਹੈ। ਡਾ ਜਸਪਾਲ ਸਿੰਘ ਖੇਤੀਬਾਡ਼ੀ ਵਿਕਾਸ ਅਫਸਰ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਪ੍ਰੇਰਿਤ ਕੀਤਾ । ਮੁੱਖ ਖੇਤੀਬਾੜੀ ਅਫ਼ਸਰ ਕਪੂਰਥਲਾ ਨੇ ਬਲਾਕ ਦੇ ਵੱਖ ਵੱਖ ਪਿੰਡਾਂ ਵਿਚ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਕੀਤੇ ਜਾ ਰਹੇ ਕੰਮਾਂ ਦਾ ਨਿਰੀਖਣ ਵੀ ਕੀਤਾ।

ਇਸ ਮੌਕੇ ਤੇ ਡਾ ਬਲਬੀਰ ਚੰਦ ਮੁੱਖ ਖੇਤੀਬਾਡ਼ੀ ਅਫਸਰ ਕਪੂਰਥਲਾ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਾਉਣ ਸਗੋਂ ਖਾਦ ਵਜੋਂ ਖੇਤਾਂ ਵਿੱਚ ਹੀ ਵਾਹੁਣ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹਰੇਕ ਬਲਾਕ ਪੱਧਰ ਤੇ ਕਸਟਮ ਹਾਇਰਿੰਗ ਸੈਂਟਰ ਸਥਾਪਿਤ ਕੀਤਾ ਗਿਆ ਹੈ। ਜਿਸ ਵਿੱਚ ਹਰੇਕ ਬਲਾਕ ਵਿਚ ਦੋ ਸੁਪਰ ਸੀਡਰ ਦਿੱਤੇ ਗਏ ਹਨ । ਛੋਟੇ ਕਿਸਾਨ ਆਪਣੇ ਬਲਾਕ ਦੇ ਖੇਤੀਬਾੜੀ ਅਫ਼ਸਰ ਨਾਲ ਸੰਪਰਕ ਕਰਕੇ ਸੁਪਰ ਸੀਡਰ ਲੈ ਕੇ ਖੇਤਾਂ ਵਿੱਚ ਕਣਕ ਦੀ ਬਿਜਾਈ ਕਰ ਸਕਦੇ ਹਨ।

ਇਸ ਮੌਕੇ ਉਨ੍ਹਾਂ ਨਾਲ ਡਾ ਅਸ਼ਵਨੀ ਕੁਮਾਰ ਖੇਤੀਬਾਡ਼ੀ ਅਫਸਰ ਸੁਲਤਾਨਪੁਰ ਲੋਧੀ , ਡਾ ਐੱਸਪੀਐੱਸ ਭਰੋਤ ਖੇਤੀਬਾਡ਼ੀ ਅਫਸਰ ਕਪੂਰਥਲਾ, ਡਾਕਟਰ ਪਰਮਿੰਦਰ ਕੁਮਾਰ ਅਤੇ ਖੇਤੀਬਾਡ਼ੀ ਵਿਭਾਗ ਦਾ ਸਟਾਫ ਹਾਜ਼ਰ ਸੀ

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪਿੰਡ ਪੂਨੀਆਂ ਦੇ ਪ੍ਰਾਇਮਰੀ ਸਕੂਲ ਦੇ ਬੱਚਿਆਂ ਨੂੰ ਕੋਟੀਆ ਤੇ ਬੂਟ ਵੰਡੇ ਗਏ ।
Next articleस्कूल बसों के प्रबंध में नाकामी दरअसल बच्चों पर पढ़ाई पर हमला- आर.सी.एफ बचाओ संघर्ष कमेटी